ਕਾਰ ਖੱਡ ’ਚ ਡਿੱਗਣ ਕਾਰਨ 3 ਸ਼ਰਧਾਲੂਆਂ ਦੀ ਮੌਤ, 8 ਗੰਭੀਰ ਜ਼ਖ਼ਮੀ

ਚੰਬਾ – ਇਨ੍ਹੀਂ ਦਿਨੀਂ ਹਜ਼ਾਰਾਂ ਸ਼ਰਧਾਲੂ ਮਨੀਮਹੇਸ਼ ਯਾਤਰਾ ਲਈ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਪਹੁੰਚ ਰਹੇ ਹਨ। ਇਸ ਧਾਰਮਿਕ ਯਾਤਰਾ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂ ਚੰਬਾ ਪਹੁੰਚ ਰਹੇ ਹਨ। ਇਸੇ ਦੌਰਾਨ ਬੁੱਧਵਾਰ ਸਵੇਰੇ ਹੋਏ ਇੱਕ ਦਰਦਨਾਕ ਹਾਦਸੇ ਵਿੱਚ ਮਨੀਮਹੇਸ਼ ਦੀ ਯਾਤਰਾ ਲਈ ਨਿਕਲੇ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ।
ਚੰਬਾ ਪੁਲਿਸ ਜਾਂਚ ਕਰ ਰਹੀ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ, ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਲੋਕ ਮਨੀਮਹੇਸ਼ ਯਾਤਰਾ ਲਈ ਰਵਾਨਾ ਹੋਏ ਸਨ। ਜਿੱਥੇ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਕਾਰ ਖੱਡ ’ਚ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਜਦਕਿ 8 ਜ਼ਖ਼ਮੀਆਂ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਪੰਡਿਤ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ ਚੰਬਾ ਲਈ ਰੈਫਰ ਕਰ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਚੰਬਾ ਜ਼ਿਲੇ ’ਚ ਸਥਿਤ ਮਸ਼ਹੂਰ ਮਨੀਮਹੇਸ਼ ਯਾਤਰਾ 26 ਅਗਸਤ ਤੋਂ ਚੰਬਾ ’ਚ ਸ਼ੁਰੂ ਹੋ ਚੁੱਕੀ ਹੈ। ਇਸ ਧਾਰਮਿਕ ਯਾਤਰਾ ਲਈ ਰੋਜ਼ਾਨਾ ਸੈਂਕੜੇ ਲੋਕ ਚੰਬਾ ਪਹੁੰਚ ਰਹੇ ਹਨ। ਹਾਲਾਤ ਇਹ ਹਨ ਕਿ ਇਨ੍ਹੀਂ ਦਿਨੀਂ ਭਰਮੌਰ ਨੈਸ਼ਨਲ ਹਾਈਵੇ ’ਤੇ ਵਾਹਨਾਂ ਦਾ ਕਾਫਲਾ ਲੱਗ ਰਿਹਾ ਹੈ। ਜਿਸ ਕਾਰਨ ਇੱਥੇ ਲੰਮਾ ਟਰੈਫਿਕ ਜਾਮ ਲੱਗਾ ਰਹਿੰਦਾ ਹੈ ਅਤੇ ਵਾਹਨ ਘੰਟਿਆਂਬੱਧੀ ਇਸ ਜਾਮ ਵਿੱਚ ਫਸੇ ਰਹਿੰਦੇ ਹਨ। ਹਰ ਸਾਲ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ’ਚ ਸ਼ਰਧਾਲੂ ਇਸ ਯਾਤਰਾ ’ਚ ਸ਼ਾਮਲ ਹੋਣ ਲਈ ਆਉਂਦੇ ਹਨ। ਇਸ ਸਾਲ ਇਹ ਯਾਤਰਾ 26 ਅਗਸਤ ਤੋਂ 11 ਸਤੰਬਰ ਤੱਕ ਚੱਲੇਗੀ

Related posts

AI ਬਹੁਤ ਕੁੱਝ ਕਰ ਸਕਦਾ ਪਰ ਇਹ ਦਿੱਲੀ ਦੇ ਟ੍ਰੈਫਿਕ ਨੂੰ ਠੀਕ ਨਹੀਂ ਕਰ ਸਕਦਾ – ਰਿਸ਼ੀ ਸੁਨਕ

‘ਏਆਈ ਇਮਪੈਕਟ ਸਮਿਟ 2026’ ਸਿਰਫ਼ ਪੀਆਰ ਸਟੰਟ – ਰਾਹੁਲ ਗਾਂਧੀ

ਹੈਦਰਾਬਾਦੀ ਬਿਰਿਆਨੀ ਰੈਸਟੋਰੈਂਟਾਂ ਵਲੋਂ 70 ਹਜ਼ਾਰ ਕ੍ਰੋੜ ਦਾ ਘੁਟਾਲਾ