ਕਿਰਤ ਵਿਭਾਗ ਉਸਾਰੀ ਕਿਰਤੀਆਂ ਦਾ ਮਸੀਹਾ ਬਣ ਸਕਦਾ ਹੈ ਜੇਕਰ ਹਰ ਕੋਈ ਇਮਾਨਦਾਰੀ ਨਾਲ ਕੰਮ ਕਰੇ : ਅਨਮੋਲ ਗਗਨ ਮਾਨ

ਚੰਡੀਗੜ – ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਕਿਰਤ ਵਿਭਾਗ ਦੇ ਵੱਖ ਵੱਖ ਅਧਿਕਾਰੀਆਂ ਦੇ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਹ ਮੀਟਿੰਗ ਜਿਲਾ ਐਸ.ਏ.ਐਸ ਨਗਰ ਦੇ ਲੇਬਰ ਭਵਨ ਵਿਖੇ ਹੋਈ। ਮੀਟਿੰਗ ਦੌਰਾਨ ਕੈਬਿਨਟ ਮੰਤਰੀ ਵੱਲੋਂ ਵਿਭਾਗ ਦੇ ਕੰਮਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ। ਇਸ ਮੀਟਿੰਗ ਵਿੱਚ ਜਿਲਾ ਪੱਧਰ ਤੇ ਕੰਮ ਕਰਦੇ ਅਧਿਕਾਰੀਆਂ ਅਤੇ ਇੰਸਪੈਕਟਰਾਂ ਨੇ ਉਨਾਂ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ   ਅਧੀਨ ਉਸਾਰੀ ਕਿਰਤੀਆ ਦੀ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਵਿਚ ਆਉਂਦੀਆਂ ਮੁਸ਼ਕਲਾਂ ਬਾਰੇ ਕੈਬਿਨਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਿਨਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਨੇ ਕਿਹਾ ਕਿ ਇਹ ਸਰਕਾਰ ਲੋਕਾਂ ਦੇ ਹਰ ਵਰਗ ਦੀ ਉਨੱਤੀ ਲਈ ਵਚਨ ਬੱਧ ਹੈ। ਉਨਾਂ ਕਿਹਾ ਕਿ ਉਸਾਰੀ ਕਿਰਤੀ ਸਾਡੀ ਤਰੱਕੀ ਦਾ ਥੱਮ ਹਨ। ਇਸ ਲਈ ਉਸਾਰੀ ਕਿਰਤੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ ਤੇ ਪੂਰੀ ਤਰਾਂ ਲਾਗੂ ਕੀਤਾ ਜਾਵੇ। ਇਸ ਮੋਕੇ ਉਨਾਂ ਦੱਸਿਆ ਕਿ ਪਿਛਲੇ ਵਿਤੀ ਸਾਲ ਦੌਰਾਨ ਉਸਾਰੀ ਕਿਰਤੀਆਂ ਦੀ ਭਲਾਈ ਲਈ ਵੱਖ ਵੱਖ ਸਕੀਮਾਂ ਅਧੀਨ 35 ਕਰੋੜ ਰੁਪਏ ਦਾ ਲਾਭ ਕਿਰਤੀਆਂ ਨੂੰ ਦਿੱਤਾ ਗਿਆ ਸੀ। ਉਨਾਂ ਕਿਹਾ ਕਿ ਇਸ ਵਿੱਤੀ ਸਾਲ ਦੇ ਪਹਿਲੇ 4 ਮਹੀਨਿਆ ਦੌਰਾਨ ਹੀ 34 ਕਰੋੜ ਰੁਪਏ ਦੀ ਵੰਡ ਉਸਾਰੀ ਕਿਰਤੀਆਂ ਨੂੰ ਉਨਾਂ ਦੀ ਭਲਾਈ ਸਕੀਮਾਂ ਅਧੀਨ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਗਈ ਹੈ। ਕੈਬਿਨਟ ਮੰਤਰੀ ਮੈਡਮ ਮਾਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਕਿਰਤੀਆਂ ਦੀਆਂ ਲੰਬਿਤ ਪ੍ਰਤੀ ਬੇਨਤੀਆਂ ਨੂੰ ਸਮਾਂ ਬੱਧ ਕਰਕੇ ਨਿਪਟਾਇਆ ਜਾਵੇ। ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਕਿਰਤੀਆਂ ਦੀ ਭਲਾਈ ਲਈ ਸਕੀਮਾਂ ਲਾਗੂ ਕਰਨ ਸਮੇਂ ਜੇਕਰ ਅਧਿਕਾਰੀਆਂ ਵਲੋਂ ਕੰਮ ਕਰਨ ਵਿੱਚ ਕੋਈ ਅਣਗਹਿਲੀ ਸਾਹਮਣੇ   ਆਂਉਦੀ ਹੈ ਤਾਂ ਉਸਨੂੰ ਸਖਤੀ ਨਾਲ ਨਿਪਟਾਇਆ ਜਾਵੇਗਾ ।
ਉਨਾਂ ਦੱਸਿਆ ਕਿ ਉਸਾਰੀ ਕਿਰਤੀਆਂ ਨੂੰ ਬੋਰਡ ਦੀਆਂ ਸਕੀਮਾਂ ਦਾ ਲਾਭ ਦੇਣ ਅਤੇ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਜਿਲਾ ਪੱਧਰ ਤੇ ਕੈਂਪ ਅਯੋਜਿਤ ਕੀਤੇ ਜਾਣਗੇ। ਉਨਾਂ ਦੱਸਿਆ ਕਿ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਪਹਿਲਾਂ ਜਿਲਾ ਪੱਧਰੀ ਕੈਂਪ ਖਰੜ ਵਿਖੇ ਮਿਤੀ 21.08.2022 ਨੂੰ ਲਗਾਇਆ ਜਾਵੇਗਾ। ਉਨਾਂ ਕਿਹਾ ਕਿ ਉਸਾਰੀ ਕਿਰਤੀ ਜਿਸ ਨੇ 12 ਮਹੀਨਿਆ ਵਿਚ 90 ਦਿਨ ਉਸਾਰੀ ਕਿਰਤੀ ਵਜੋਂ ਕੰਮ ਕੀਤਾ ਹੋਵੇ ਉਹੋ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਬੋਰਡ ਦੀਆਂ ਸਕੀਮਾਂ ਦਾ ਲਾਭ ਲੈ ਸਕਦਾ ਹੈ। ਮੀਟਿੰਗ ਦੌਰਾਨ ਜਿਲਾ ਪੱਧਰ ਦਫਤਰਾਂ ਵਿੱਚ ਕੰਮ ਕਰਦੇ ਅਧਿਕਾਰੀਆਂ ਅਤੇ ਇੰਸਪੈਕਟਰਾਂ ਵੱਲੋਂ ਉਨਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਕੈਬਿਨਟ ਮੰਤਰੀ ਜੀ ਨੂੰ ਜਾਣੂ ਕਰਵਾਇਆ ਗਿਆ ਜਿਨਾਂ ਨੂੰ ਜੱਲਦੀ ਹੱਲ ਕਰਨ ਲਈ ਮੰਤਰੀ ਜੀ ਵੱਲੋਂ ਭਰੋਸਾ ਦਿੱਤਾ ਗਿਆ।
ਇਸ ਮੋਕੇ ਕਿਰਤ ਵਿਭਾਗ ਦੇ ਸਕੱਤਰ ਸ਼੍ਰੀ ਮਨਵੇਸ਼ ਸਿੰਘ ਸਿੱਧੂ, ਕਿਰਤ ਕਮਿਸ਼ਨਰ ਸ਼੍ਰੀ ਅਰੁੱਣ ਸੇਖੜੀ, ਵਧੀਕ ਕਿਰਤ ਕਮਿਸ਼ਨਰ ਸ਼੍ਰੀਮਤੀ ਮੋਨਾ ਪੂਰੀ ਅਤੇ ਹੋਰ ਅਧਿਕਾਰੀ ਵਿਸ਼ੇਸ਼ ਤੋਰ ਤੇ ਮੋਜੂਦ ਸਨ।

Related posts

ਪੰਜਾਬ ਸਰਕਾਰ ਵੱਲੋਂ ਹਰੇਕ ਨਾਗਰਿਕ ਨੂੰ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਲਈ ਉਪਰਾਲੇ

ਬੰਦੀ ਸਿੰਘਾਂ ਦੀ ਰਿਹਾਈ ਲਈ ਹਵਾਰਾ ਕਮੇਟੀ ਵੱਲੋਂ ਸਰਕਾਰਾਂ ਨੂੰ 2 ਮਾਰਚ ਤੱਕ ਦਾ ਸਮਾਂ ਦਿੱਤਾ

ਵਿਦਿਆਰਥੀਆਂ ’ਚ ਖੇਡ-ਏਕਤਾ ਭਾਵਨਾ ਦੇ ਮਕਸਦ ਤਹਿਤ 11ਵੀਂ ਸਾਲਾਨਾ ਐਥਲੈਟਿਕ ਮੀਟ ਕਰਵਾਈ