‘ਕਿਸਮਤ 2’ ਦਾ ਟਰੇਲਰ ਬਣਿਆ ਦਰਸ਼ਕਾਂ ਦੀ ਪਸੰਦ

ਲੇਖਕ: ਸੁਰਜੀਤ ਜੱਸਲ

23 ਸਤੰਬਰ ਨੂੰ ਰਿਲੀਜ਼ ਹੋ ਰਹੀ ‘ਸ਼੍ਰੀ ਨਰੋਤਮ ਜੀ ਸਟੂਡੀਓਜ਼’ ਅਤੇ ‘ਜੀ ਸਟੂਡੀਓਜ਼ ’ ਦੀ ਪੇਸ਼ਕਸ ਐਮੀ ਵਿਰਕ ਅਤੇ ਸਰਗੁਣ ਮਹਿਤਾ ਦੀ ਜੋੜੀ ਵਾਲੀ ‘ਕਿਸਮਤ 2’ ਦਾ ਟਰੇਲਰ ਬੀਤੇ ਦਿਨੀਂ ਰਿਲੀਜ ਹੋਇਆ ਹੈ ਜਿਸਨੂੰ ਦਰਸ਼ਕਾਂ ਵਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਅਨੁਮਾਣ ਲਾਇਆ ਜਾ ਰਿਹਾ ਹੈ ਕਿ ਇਸ ਫ਼ਿਲਮ ‘ਚ ਦਰਸ਼ਕਾਂ ਨੂੰ ਹਰ ਤਰ੍ਹਾਂ ਦਾ ਮਨੋਰੰਜਕ ਰੰਗ ਵੇਖਣ ਨੂੰ ਮਿਲੇਗਾ। ਨਿਰਮਾਤਾ ਜੋੜੀ ‘ਅੰਕਿਤ ਵਿੱਜ਼ਨ-ਨਵਦੀਪ ਨਰੂਲਾ’ ਦੀ ਇਸ ਫ਼ਿਲਮ ਦਾ ਲੇਖਕ-ਨਿਰਦੇਸ਼ਕ ਜਗਦੀਪ ਸਿੱਧੂ ਹੈ। ਫ਼ਿਲਮ ‘ਚ ਐਮੀ ਵਿਰਕ,ਸਰਗੁਣ ਮਹਿਤਾ, ਤਾਨੀਆ, ਹਰਦੀਪ ਗਿੱਲ, ਸਤਵੰਤ ਕੌਰ, ਅੰਮ੍ਰਿਤ ਅੰਬੇ, ਬਲਵਿੰਦਰ ਬੁਲਟ ਆਦਿ ਕਲਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ। ਫ਼ਿਲਮ ਦਾ ਸੰਗੀਤ ਬੀ ਪਰਾਕ ਨੇ ਤਿਆਰ ਕੀਤਾ ਹੈ। ਗੀਤ ਜਾਨੀ ਨੇ ਲਿਖੇ ਹਨ। ਜੀ ਸਟੂਡੀਓਜ ਦੀ ਪੇਸ਼ਕਸ ਇਸ ਫ਼ਿਲਮ ਦਾ ਨਿਰਮਾਣ ਸ੍ਰੀ ਨਰੋਤਮ ਜੀ ਸਟੂਡੀਓਜ਼ ਦੇ ਬੈਨਰ ਹੇਠ ‘ਅੰਕਿਤ ਵਿੱਜ਼ਨ-ਨਵਦੀਪ ਨਰੂਲਾ’ ਨੇ ਕੀਤਾ ਹੈ। ਨਿਰਮਾਤਾ ਜੋੜੀ ਅੰਕਿਤ ਵਿਜ਼ਨ ਤੇ ਨਵਦੀਪ ਨਰੂਲਾ ਦਾ ਕਹਿਣਾ ਹੈ ਕਿ ਪੂਰੀ ਦੁਨੀਆਂ ‘ਚ ਵਸਦੇ ਦਰਸ਼ਕਾਂ ਨੇ 2018 ਵਿਚ ‘ਕਿਸਮਤ’ ਨੂੰ ਜਿਹੜਾ ਪਿਆਰ ਦਿੱਤਾ ਯਕੀਨਣ ਇਸ ਜਬਰਦਸ਼ਤ ਫ਼ਿਲਮ ਦਾ ਸੀਕੁਅਲ ਬਣਾਉਣਾ ਚਣੋਤੀ-ਭਰਿਆ ਤਜੱਰਬਾ ਰਿਹਾ। ਫੇਰ ਵੀ ਸਾਡੀ ਕੋਸ਼ਿਸ਼ ਰਹੀ ਕਿ ਦਰਸ਼ਕਾਂ ਦੇ ਮਨੋਰੰਜਨ ਨੂੰ ਹੋਰ ਬੇਹੱਤਰ ਬਣਾਇਆ ਜਾਵੇ। ਜਗਦੀਪ ਸਿੱਧੂ ਨੇ ਬਹੁਤ ਹੀ ਮੇਹਨਤ ਨਾਲ ਕਮਾਲ ਦੀ ਕਹਾਣੀ ਲਿਖੀ ਤੇ ਬੜੀ ਸੂਝ ਨਾਲ ਇਸ ਨੂੰ ਆਪਣੀ ਦੇਖ ਰੇਖ ‘ਚ ਫ਼ਿਲਮਾਇਆ ਜੋ ਹੁਣ 23 ਸਤੰਬਰ ਤੋਂ ਦਰਸ਼ਕ ਸਿਨੇਮਾ ਘਰਾਂ ‘ਚ ਵੇਖਣਗੇ। ਪਹਿਲੀ ਫ਼ਿਲਮ ਵਾਂਗ ਇਸ ਵਿੱਚ ਵੀ ‘ਐਮੀ ਵਿਰਕ ਤੇ ਸਰਗੁਣ ਮਹਿਤਾ’ ਦੀ ਜੋੜੀ ਦਰਸ਼ਕਾਂ ਨੂੰ ਜਰੂਰ ਪ੍ਰਭਾਵਤ ਕਰੇਗੀ। ਫ਼ਿਲਮ ਦਾ ਸੰਗੀਤ ਵੀ ਬਹੁਤ ਕਮਾਲ ਦਾ ਹੋਵੇਗਾ ਜੋ ਦਰਸ਼ਕਾਂ ਦੇ ਦਿਲਾਂ ਵਿੱਚ ਵਸੇਗਾ। ਉਨ੍ਹਾਂ ਨੂੰ ਸੌ ਫ਼ੀਸਦੀ ਯਕੀਨ ਹੈ ਕਿ ‘ ਕਿਸਮਤ 2 ’ ਦਰਸ਼ਕਾਂ ਦੀ ਪਸੰਦ ਬਣੇਗੀ। ਦਰਸ਼ਕਾਂ ਦੀ ਪਸੰਦ ਅਤੇ ਸਮਾਜਿਕ ਸਰੋਕਾਰਾਂ ਨਾਲ ਜੁੜੇ ਸਿਨੇਮੇ ਦਾ ਨਿਰਮਾਣ ਕਰਨਾ ਉਨਾਂ ਨੂੰ ਚੰਗਾ ਲੱਗਦਾ ਹੈ। ਨਵਦੀਪ ਨਰੂਲਾ ਦੇ ਮੁਤਾਬਕ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਰੁਮਾਂਟਿਕ ਜੋੜੀ ਵਾਲੀ ‘ਕਿਸਮਤ 2’ ਇੱਕ ਨਵਾਂ ਇਤਿਹਾਸ ਬਣਾਵੇਗੀ ਤੇ ਪਹਿਲੀ ਫ਼ਿਲਮ ਵਾਂਗ ਵੱਡੀ ਸਫ਼ਲਤਾ ਨੂੰ ਪੰਜਾਬੀ ਸਿਨਮੇ ਦੇ ਇਤਿਹਾਸ ਵਿੱਚ ਦਰਜ਼ ਕਰਵਾਏਗੀ। ਸਾਡੀ ਟੀਮ ਨੇ ਇਸ ਫ਼ਿਲਮ ਨੂੰ ਮਹਾਨ ਬਣਾਉਣ ‘ਚ ਕੋਈ ਕਸਰ ਬਾਕੀ ਨਹੀਂ ਛੱਡੀ। ਸ਼੍ਰੀ ਨਰੋਤਮ ਜੀ ਸਟੂਡੀਓਜ਼ ਦੇ ਬੈਨਰ ਹੇਠ ਇਸ ਫ਼ਿਲਮ ਦਾ ਨਿਰਮਾਣ ‘ਅੰਕਿਤ ਵਿੱਜ਼ਨ-ਨਵਦੀਪ ਨਰੂਲਾ’ ਅਤੇ ਜੀ ਸਟੂਡੀਓਜ ਨੇ ਕੀਤਾ ਹੈ ਜੋ 23 ਸਤੰਬਰ ਨੂੰ ਵੱਡੀ ਪੱਧਰ ‘ਤੇ ਰਿਲੀਜ਼ ਹੋਵੇਗੀ।

Related posts

‘ਰੌਸ਼ਨੀ ਜਿੱਤੇਗੀ’ ਪੂਰੇ ਆਸਟ੍ਰੇਲੀਆ ‘ਚ ਸੋਗ ਦਿਵਸ 22 ਜਨਵਰੀ ਨੂੰ ਹੋਵੇਗਾ

Sussan Ley Extends Thai Pongal 2026 Greetings to Tamil Community

ਵਿਕਟੋਰੀਅਨ ਅੱਗ ਪੀੜਤਾਂ ਲਈ ਹੋਰ ਫੰਡ, ‘ਲੁੱਕ ਓਵਰ ਦ ਫਾਰਮ ਗੇਟ’ ਦੀ ਵੀ ਸ਼ੁਰੂਆਤ !