ਕਿਸਾਨਾਂ ਨੂੰ ਵਾਹਨਾਂ ਹੇਠ ਕੁਚਲਣ ਵਾਲੀ ਮੋਦੀ ਸਰਕਾਰ ਨੂੰ ਦੇਸ਼ ਦੇ ਕਿਸਾਨ ਕਦੇ ਨਹੀਂ ਭੁੱਲਣਗੇ: ਖੜਗੇ

(ਫੋਟੋ: ਏ ਐਨ ਆਈ)

ਨਵੀਂ ਦਿੱਲੀ – ਬੀਜੇਪੀ ਸੰਸਦ ਅਤੇ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਦੇ ਕਿਸਾਨਾਂ ’ਤੇ ਦਿੱਤੇ ਬਿਆਨ ਕਾਰਨ ਦੇਸ਼ ’ਚ ਸਿਆਸਤ ਫਿਰ ਗਰਮਾ ਗਈ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਨੇ ਕਿਹਾ ਕਿ 750 ਕਿਸਾਨਾਂ ਦੀ ਸ਼ਹਾਦਤ ਤੋਂ ਬਾਅਦ ਵੀ ਕਿਸਾਨ ਵਿਰੋਧੀ ਭਾਜਪਾ ਅਤੇ ਮੋਦੀ ਸਰਕਾਰ ਨੂੰ ਆਪਣੇ ਬੱਜਰ ਗੁਨਾਹ ਦਾ ਅਹਿਸਾਸ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਤਿੰਨ ਕਾਲੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀ ਗੱਲ ਚੱਲ ਰਹੀ ਹੈ।
ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਕਿਸਾਨਾਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਹਨ। ਅੰਦੋਲਨ ਦੌਰਾਨ, ਸਰਕਾਰ ਨੇ ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਅੱਤਿਆਚਾਰ ਕੀਤੇ, ਜਿਸ ਵਿੱਚ ਡਰੋਨਾਂ ਤੋਂ ਅੱਥਰੂ ਗੈਸ ਦੀ ਵਰਤੋਂ, ਕੰਡਿਆਲੀ ਤਾਰ ਲਗਾਉਣ ਅਤੇ ਗੋਲੀਬਾਰੀ ਵੀ ਸ਼ਾਮਲ ਸੀ।ਇਨ੍ਹਾਂ ਘਟਨਾਵਾਂ ਨੇ ਦੇਸ਼ ਦੇ 62 ਕਰੋੜ ਕਿਸਾਨਾਂ ਨੂੰ ਡੂੰਘੇ ਜ਼ਖ਼ਮ ਦਿੱਤੇ ਹਨ, ਜਿਨ੍ਹਾਂ ਨੂੰ ਉਹ ਕਦੇ ਵੀ ਭੁਲਾ ਨਹੀਂ ਸਕਣਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਪ੍ਰਤੀ ਅਪਮਾਨਜਨਕ ਟਿੱਪਣੀਆਂ ਕੀਤੀਆਂ ਹਨ।

Related posts

ਸੁਪਰੀਮ ਕੋਰਟ ਵਲੋਂ ਸਭ ਤੋਂ ਲੰਬੇ ਹਾਥੀ ਦੇ ਮਾਮਲੇ Ḕਤੇ ਕੇਰਲ ਸਰਕਾਰ ਦੀ ਝਾੜਝੰਬ !

ਕਸ਼ਮੀਰ ਵਿੱਚ ਦੁਨੀਆ ਦੀ ਸਭ ਤੋਂ ਉੱਚਾਈ ‘ਤੇ ਬਣ ਰਿਹਾ ਜ਼ੋਜੀਲਾ ਟਨਲ !

ਨਮੋ ਭਾਰਤ ਦਾ ਨਵਾਂ ਰਿਕਾਰਡ : 1 ਦਿਨ ‘ਚ 1.25 ਲੱਖ ਤੋਂ ਵੱਧ ਲੋਕਾਂ ਵਲੋਂ ਸਫ਼ਰ