ਕੀ ਹੁਣ ਅਰਵਿੰਦ ਕੇਜਰੀਵਾਲ ਰਾਜ ਸਭਾ ਵਿੱਚ ਜਾਣਗੇ ?

ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ (ਫੋਟੋ: ਏ ਐਨ ਆਈ)

ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਦੀ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਰਾਜ ਸਭਾ ਮੈਂਬਰ ਅਤੇ ਉਦਯੋਗਪਤੀ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਇਆ ਹੈ। ਇਸ ਐਲਾਨ ਤੋਂ ਬਾਅਦ ਸਿਆਸੀ ਹਲਕਿਆਂ ਦੇ ਵਿੱਚ ਇਹ ਚਰਚਾ ਹੈ ਕਿ ਹੁਣ ਅਰਵਿੰਦ ਕੇਜਰੀਵਾਲ ਦਾ ਰਾਜ ਸਭਾ ਜਾਣਾ ਲਗਭਗ ਤੈਅ ਹੈ। ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੇ ਰਾਜਨੀਤਿਕ ਭਵਿੱਖ ਬਾਰੇ ਕਈ ਚਰਚਾਵਾਂ ਹੋਈਆਂ। ਕਿਹਾ ਜਾ ਰਿਹਾ ਸੀ ਕਿ ਕੇਜਰੀਵਾਲ ਸੰਜੀਵ ਅਰੋੜਾ ਦੀ ਥਾਂ ਪੰਜਾਬ ਤੋਂ ਰਾਜ ਸਭਾ ਜਾ ਸਕਦੇ ਹਨ। ਹਾਲਾਂਕਿ, ਪਾਰਟੀ ਨੇ ਇਸ ਸਬੰਧ ਵਿੱਚ ਕੋਈ ਖੁੱਲ੍ਹਾ ਬਿਆਨ ਨਹੀਂ ਦਿੱਤਾ।

ਇਸ ਦੌਰਾਨ ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਦੀ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਰਾਜ ਸਭਾ ਮੈਂਬਰ ਅਤੇ ਉਦਯੋਗਪਤੀ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਇਆ ਹੈ। ਇਹ ਜਾਣਕਾਰੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਹੈ। ਸੰਜੀਵ ਅਰੋੜਾ 2022 ਵਿੱਚ ਰਾਜ ਸਭਾ ਮੈਂਬਰ ਬਣੇ ਸਨ।

ਮੰਨਿਆ ਜਾ ਰਿਹਾ ਹੈ ਕਿ ਹੁਣ ਇਹ ਲਗਭਗ ਤੈਅ ਹੈ ਕਿ ਕੇਜਰੀਵਾਲ ਰਾਜ ਸਭਾ ਮੈਂਬਰ ਬਣ ਜਾਣਗੇ। ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦਾ ਜਨਵਰੀ ਵਿੱਚ ਦੇਹਾਂਤ ਹੋ ਗਿਆ ਸੀ ਜਿਸ ਕਰਕੇ ਇਹ ਸੀਟ ਖਾਲੀ ਹੋ ਗਈ ਹੈ।

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਤੋਂ ਰਾਜ ਸਭਾ ਭੇਜਣ ਦੀਆਂ ਚਰਚਾਵਾਂ ‘ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਾਰਟੀ ਪੱਧਰ ‘ਤੇ ਅਜੇ ਤੱਕ ਅਜਿਹੀ ਕੋਈ ਗੱਲਬਾਤ ਨਹੀਂ ਹੋਈ ਹੈ। ਵਿਰੋਧੀ ਧਿਰ ਧਿਆਨ ਭਟਕਾਉਣ ਲਈ ਅਜਿਹੇ ਮੁੱਦੇ ਉਠਾ ਰਹੀ ਹੈ। ਵਿਰੋਧੀ ਧਿਰ ਦੇ ਆਗੂ ਵਿਧਾਨ ਸਭਾ ਦੇ ਅੰਦਰ ਕੋਈ ਮੁੱਦਾ ਨਹੀਂ ਉਠਾ ਸਕਦੇ ਅਤੇ ਨਾ ਹੀ ਕੱੁਝ ਕਹਿ ਸਕਦੇ ਹਨ, ਇਸ ਲਈ ਉਹ ਗੁੰਮਰਾਹ ਕਰਨ ਲਈ ਅਜਿਹੇ ਮੁੱਦੇ ਉਠਾ ਰਹੇ ਹਨ।

2018 ਵਿੱਚ ਉਸਨੇ ਫੇਮੇਲਾ ਫੈਸ਼ਨ ਲਿਮਟਿਡ ਕੰਪਨੀ ਦੀ ਸ਼ੁਰੂਆਤ ਕੀਤੀ ਅਤੇ ਔਰਤਾਂ ਦੇ ਕੱਪੜਿਆਂ ਦੇ ਬ੍ਰਾਂਡ ਫੇਮੇਲਾ ਦੀ ਸਥਾਪਨਾ ਕੀਤੀ। ਇਸ ਤੋਂ ਬਾਅਦ, ਸਾਲ 2019 ਵਿੱਚ, ਉਸਨੇ ਧਾਤੂ ਕਾਰੋਬਾਰ ਵਿੱਚ ਵੀ ਪ੍ਰਵੇਸ਼ ਕੀਤਾ ਜਿਸਦੀ ਮੇਕ ਇਨ ਇੰਡੀਆ ਸਕੀਮ ਤਹਿਤ ਸੁਜ਼ੂਕੀ ਮੋਟਰਜ਼ ਨਾਲ ਸਾਂਝੇਦਾਰੀ ਹੈ। ਸੰਜੀਵ ਅਰੋੜਾ ਦਾ ਮੁੱਖ ਕਾਰੋਬਾਰ ਨਿਰਯਾਤ ਉਦਯੋਗ ਵਿੱਚ ਹੈ। ਉਹ ਪਿਛਲੇ ਤਿੰਨ ਦਹਾਕਿਆਂ ਤੋਂ ਰਿਤੇਸ਼ ਇੰਡਸਟਰੀਜ਼ ਲਿਮਟਿਡ ਕੰਪਨੀ ਚਲਾ ਰਹੇ ਹਨ। ਉਸਦੀ ਕੰਪਨੀ ਅਮਰੀਕਾ ਨੂੰ ਨਿਰਯਾਤ ਕਰਦੀ ਹੈ ਅਤੇ ਉਸਦਾ ਦਫਤਰ ਵਰਜੀਨੀਆ ਵਿੱਚ ਹੈ। ਸੰਜੀਵ ਅਰੋੜਾ ਨੇ ਚੰਡੀਗੜ੍ਹ ਰੋਡ ‘ਤੇ ਹੈਂਪਟਨ ਬਿਜ਼ਨਸ ਪਾਰਕ ਅਤੇ ਹੈਂਪਟਨ ਹੋਮਜ਼ ਵੀ ਵਿਕਸਤ ਕੀਤੇ ਹਨ ਜੋ ਕਿ 70 ਉਦਯੋਗਾਂ ਲਈ ਇੱਕ ਹੱਬ ਵਜੋਂ ਕੰਮ ਕਰਦੇ ਹਨ।

ਸੰਜੀਵ ਅਰੋੜਾ ਦਾ ਪੰਜਾਬ ਤੋਂ ਰਾਜ ਸਭਾ ਮੈਂਬਰ ਵਜੋਂ ਕਾਰਜਕਾਲ 10 ਅਪ੍ਰੈਲ, 2022 ਨੂੰ ਸ਼ੁਰੂ ਹੋਇਆ ਸੀ ਅਤੇ ਇਹ ਕਾਰਜਕਾਲ 2028 ਤੱਕ ਹੈ।

Related posts

ਵਿਰਾਟ ਕੋਹਲੀ ਨੇ ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਨੰਬਰ-1 ਸਥਾਨ ਹਾਸਲ ਕੀਤਾ

$100 Million Boost for Bushfire Recovery Across Victoria

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ