ਕੇਂਦਰੀ ਸਿਹਤ ਮੰਤਰੀ ਦੀ ਕੋਵਿਡ-19 ਦੀ ਸਥਿਤੀ ਬਾਰੇ ਸਮੀਖਿਆ ਮੀਟਿੰਗ

ਨਵੀਂ ਦਿੱਲੀ – ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ ਨੇ ਕੋਵਿਡ-19 ਲਈ ਜਨਤਕ ਸਿਹਤ ਤਿਆਰੀਆਂ ਤੇ 9 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਟੀਕਾਕਰਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਨੇ ਈ-ਸੰਜੀਵਨੀ ਵਰਗੇ ਟੈਲੀ-ਕੰਸਲਟੇਸ਼ਨ ਮਾਧਿਅਮਾਂ ‘ਤੇ ਧਿਆਨ ਦੇਣ ਲਈ ਕਿਹਾ। ਨਾਲ ਹੀ ਉਨ੍ਹਾਂ ਘਰਾਂ ‘ਚ ਇਕੱਲੇ ਰਹਿਣ ਵਾਲੇ ਲੋਕਾਂ ਦੀ ਕੁਸ਼ਲ ਨਿਗਰਾਨੀ ਕਰਨ ਦੀ ਵੀ ਅਪੀਲ ਕੀਤੀ।

ਮੀਟਿੰਗ ‘ਚ ਸ਼ਾਮਲ ਹੋਣ ਵਾਲੇ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚ ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਉੱਤਰਾਖੰਡ, ਦਿੱਲੀ, ਲੱਦਾਖ, ਉੱਤਰ ਪ੍ਰਦੇਸ਼ ਅਤੇ ਚੰਡੀਗੜ੍ਹ ਸ਼ਾਮਲ ਸਨ। ਇਸ ਤੋਂ ਪਹਿਲਾਂ ਕੇਂਦਰੀ ਸਿਹਤ ਮੰਤਰੀ ਨੇ ਮਹਾਰਾਸ਼ਟਰ, ਮੱਧ ਪ੍ਰਦੇਸ਼, ਰਾਜਸਥਾਨ, ਗੁਜਰਾਤ, ਗੋਆ ਅਤੇ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਦੀਵ ਦੇ ਸਿਹਤ ਮੰਤਰੀਆਂ ਅਤੇ ਪ੍ਰਮੁੱਖ ਸਕੱਤਰਾਂ ਨਾਲ ਗੱਲਬਾਤ ਕੀਤੀ।

Related posts

ਸੁਪਰੀਮ ਕੋਰਟ ਵਲੋਂ ਸੀਬੀਆਈ ਨੂੰ ਡਿਜੀਟਲ ਗ੍ਰਿਫ਼ਤਾਰੀਆਂ ਦੀ ਸੁਤੰਤਰ ਜਾਂਚ ਕਰਨ ਦਾ ਹੁਕਮ

ਭਾਰਤ ਦੁਨੀਆ ਦੇ 60 ਪ੍ਰਤੀਸ਼ਤ ਟੀਕਿਆਂ ਦਾ ਉਤਪਾਦਨ ਕਰਦਾ ਹੈ

ਭਾਰਤ ਵਿੱਚ ਸਾਰੇ ਮੋਬਾਈਲ ਫੋਨਾਂ ‘ਚ ਹੁਣ ‘ਸੰਚਾਰ ਸਾਥੀ’ ਮੋਬਾਈਲ ਐਪ ਹੋਣਾ ਲਾਜ਼ਮੀ