ਕੇਜਰੀਵਾਲ ਨੇ ਜੇਲ ’ਚੋਂ ‘ਆਪ’ ਵਿਧਾਇਕਾਂ ਨੂੰ ਭੇਜਿਆ ਸੁਨੇਹਾ; ‘ਆਪਣੇ ਇਲਾਕੇ ਦਾ ਕਰੋ ਦੌਰਾ’

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਵੀਰਵਾਰ ਨੂੰ ਇਕ ਹੋਰ ਪ੍ਰੈੱਸ ਕਾਨਫਰੰਸ ਕੀਤੀ ਅਤੇ ਅਪਣੇ ਪਤੀ ਵਲੋਂ ਜੇਲ ਵਿਚੋਂ ਭੇਜਿਆ ਸੁਨੇਹਾ ਪੜ੍ਹ ਕੇ ਸੁਣਾਇਆ।
ਉਨ੍ਹਾਂ ਦਸਿਆ ਕਿ ਕੇਜਰੀਵਾਲ ਨੇ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਿਧਾਇਕਾਂ ਨੂੰ ਵਿਸ਼ੇਸ਼ ਹਦਾਇਤਾਂ ਦਿਤੀਆਂ ਹਨ। ਅਰਵਿੰਦ ਕੇਜਰੀਵਾਲ ਨੇ ਅਪਣੇ ਸੰਦੇਸ਼ ਵਿਚ ਦਿੱਲੀ ਦੇ ਦੋ ਕਰੋੜ ਲੋਕਾਂ ਨੂੰ ਅਪਣਾ ਪਰਿਵਾਰ ਕਿਹਾ ਹੈ।
ਸੁਨੀਤਾ ਕੇਜਰੀਵਾਲ ਨੇ ਕਿਹਾ, “ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ ਜੇਲ ਵਿਚੋਂ ਸੁਨੇਹਾ ਭੇਜਿਆ ਹੈ। ਮੇਰੇ ਕਿਸੇ ਵੀ ਦਿੱਲੀ ਵਾਸੀ ਨੂੰ ਇਸ ਕਰ ਕੇ ਤਕਲੀਫ ਨਹੀਂ ਹੋਣੀ ਚਾਹੀਦੀ ਕਿਉਂਕਿ ਮੈਂ ਜੇਲ ਵਿਚ ਹਾਂ। ਹਰ ਵਿਧਾਇਕ ਨੂੰ ਇਲਾਕੇ ਦਾ ਦੌਰਾ ਕਰਨਾ ਚਾਹੀਦਾ ਹੈ।
ਉਨ੍ਹਾਂ ਨੂੰ ਪੁੱਛੋ ਕਿ ਕੀ ਉਨ੍ਹਾਂ ਨੂੰ ਕੋਈ ਸਮੱਸਿਆ ਹੈ। ਜਿਸ ਨੂੰ ਕੋਈ ਸਮੱਸਿਆ ਹੈ, ਉਸ ਦਾ ਹੱਲ ਕਰੋ। ਮੈਂ ਸਿਰਫ਼ ਸਰਕਾਰੀ ਵਿਭਾਗਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਗੱਲ ਨਹੀਂ ਕਰ ਰਿਹਾ। ਸਾਨੂੰ ਬਾਕੀ ਸਮੱਸਿਆਵਾਂ ਨੂੰ ਹੱਲ ਕਰਨ ਦੀ ਲੋੜ ਹੈ। ਦਿੱਲੀ ਦੇ ਦੋ ਕਰੋੜ ਲੋਕ ਮੇਰਾ ਪਰਿਵਾਰ ਹਨ। ਮੇਰੇ ਪਰਿਵਾਰ ਵਿਚ ਕੋਈ ਵੀ ਕਿਸੇ ਕਾਰਨ ਕਰਕੇ ਉਦਾਸ ਨਹੀਂ ਹੋਣਾ ਚਾਹੀਦਾ। ਰੱਬ ਸਭ ਦਾ ਭਲਾ ਕਰੇ।”

Related posts

ਭਾਰਤ ਵਲੋਂ ਆਪਣੇ ਨਾਗਰਿਕਾਂ ਨੂੰ ਈਰਾਨ ਦੀ ਯਾਤਰਾ ਨਾ ਕਰਨ ਦੀ ਸਲਾਹ

ਭਾਜਪਾ ਪੰਜਾਬ ਚੋਣਾਂ ਆਪਣੇ ਬਲਬੂਤੇ ’ਤੇ ਹੀ ਲੜੇਗੀ – ਨਿਤਿਨ ਨਬੀਨ

ਸ਼ਾਹਰੁਖ ਖਾਨ ਦਾ ਬੇਟਾ : ਜੁੱਤੀ ਚੋਰੀ ਕਰਕੇ ਦੌੜਦਾ ਵਾਲ-ਵਾਲ ਬਚਿਆ !