ਕੈਨੇਡਾ ’ਚ ਹਾਦਸੇ ਦੌਰਾਨ ਟਰੱਕ ਨੂੰ ਲੱਗੀ ਅੱਗ, ਪੰਜਾਬੀ ਨੌਜਵਾਨ ਜ਼ਿੰਦਾ ਸੜਿਆ

ਕੈਨੇਡਾ – ਕੈਨੇਡਾ ਵਿਚ ਸਡ਼ਕ ਹਾਦਸੇ ਦਾ ਸ਼ਿਕਾਰ ਹੋਏ ਟਰੱਕ ਵਿਚ ਤਰਨਤਾਰਨ ਜ਼ਿਲ੍ਹੇ ਦੇ ਖਡੂਰ ਸਾਹਿਬ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਿਸ਼ਭ ਸ਼ਰਮਾ ਵਜੋਂ ਹੋਈ ਹੈ। ਉਹ 26 ਸਾਲ ਦਾ ਸੀ ਅਤੇ ਕੈਨੇਡਾ ਦੇ ਬਰੈਂਪਟਨ ਵਿਚ ਰਹਿੰਦਾ ਸੀ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਪਿਛਲੇ 6 ਸਾਲ ਤੋਂ ਕੈਨੇਡਾ ਰਹਿ ਰਿਹਾ ਹੈ। ਬੀਤੇ ਦਿਨ ਰੋਜ਼ ਵਾਂਗ ਉਹ ਕੰਮ ’ਤੇ ਗਿਆ। ਮਾਂਟਰੀਅਲ ਜਾਂਦੇ ਹੋਏ ਰਾਹ ਵਿਚ ਉਸ ਦਾ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਉਸ ਨੂੰ ਭਿਆਨਕ ਅੱਗ ਲੱਗ ਗਈ। ਇਸ ਅੱਗ ਵਿਚ ਰਿਸ਼ਭ ਜ਼ਿੰਦਾ ਸਡ਼ ਗਿਆ। ਇਥੇ ਪਰਿਵਾਰ ਨੂੰ ਉਸ ਦੀ ਮੌਤ ਦੀ ਖਬਰ ਉਸ ਦੇ ਦੋਸਤ ਨੇ ਫੋਨ ਕਰਕੇ ਦਿੱਤੀ।

ਜ਼ਿਕਰਯੋਗ ਹੈ ਕਿ ਰਿਸ਼ਭ ਦਾ ਜਨਵਰੀ ਵਿਚ ਵਿਆਹ ਹੋਣਾ ਸੀ। ਉਸ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਰਿਸ਼ਭ ਦੀ ਮਾਂ ਅਤੇ ਭੈਣ ਉਸ ਦੀ ਮੌਤ ਦੀ ਖਬਰ ਸੁਣ ਕੇ ਡੂੰਘੇ ਸਦਮੇ ਵਿਚ ਹਨ। ਇਸ ਖਬਰ ਨਾਲ ਇਲਾਕੇ ਭਰ ਵਿਚ ਸੋਗ ਦੀ ਲਹਿਰ ਹੈ।

Related posts

ਬਿਨਾਂ ਪਰਮਿਟ ਹੱਜ ਕਰਨ ‘ਤੇ 25 ਲੱਖ ਰੁਪਏ ਜੁਰਮਾਨਾ ਹੋ ਸਕਦਾ !

ਭਾਜਪਾ ਪੰਜਾਬ ਵਿੱਚ ਚੋਣ ਮੁਹਿੰਮ ਸ਼ੁਰੂ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ – ਮੁੱਖ-ਮੰਤਰੀ ਮਾਨ

ਮਹਿਲਾ ਰਾਖਵਾਂਕਰਨ ਨੂੰ ਚੋਣਾਂ ਦੀ ਆੜ ‘ਚ ਮੁੜ ਕਿਉਂ ਲਿਆਂਦਾ ਜਾ ਰਿਹਾ – ਹਰਸਿਮਰਤ ਕੌਰ ਬਾਦਲ