ਕੈਨੇਡਾ ਦੇ ਓਨਟਾਰੀਓ ਸ਼ਹਿਰ ‘ਚ ਭਿਆਨਕ ਤੂਫਾਨ ਨੇ ਮਚਾਈ ਤਬਾਹੀ, ਗਈਆਂ ਦੋ ਜਾਨਾਂ

ਟੋਰਾਂਟੋ – ਸ਼ਨਿਚਰਵਾਰ ਨੂੰ ਕੈਨੇਡਾ ਦੇ ਓਨਟਾਰੀਓ ਸ਼ਹਿਰ ਵਿੱਚ ਆਏ ਤੂਫਾਨ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਸ ਭਿਆਨਕ ਤੂਫਾਨ ‘ਚ ਕਈ ਦਰੱਖਤ ਉਖੜ ਗਏ ਅਤੇ ਆਵਾਜਾਈ ‘ਚ ਵਿਘਨ ਪਿਆ ਹੈ। ਇਸ ਦੇ ਨਾਲ ਹੀ ਕਈ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਤੂਫਾਨ ਕਾਰਨ ਕੈਨੇਡਾ ਦੇ ਸਭ ਤੋਂ ਵੱਧ ਆਬਾਦੀ ਵਾਲੇ ਸੂਬੇ ਦੇ ਕੁਝ ਹਿੱਸਿਆਂ ਵਿੱਚ ਬਿਜਲੀ ਗੁੱਲ ਹੋ ਗਈ ਹੈ। ਇਹ ਜਾਣਕਾਰੀ ਸਥਾਨਕ ਅਧਿਕਾਰੀਆਂ ਨੇ ਦਿੱਤੀ। ਪੁਲਿਸ ਨੇ ਜ਼ਖਮੀਆਂ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦੱਖਣੀ ਓਨਟਾਰੀਓ ਵਿਚ ਬ੍ਰੈਂਟ ਕਾਉਂਟੀ ਵਿਚ ਉਨ੍ਹਾਂ ਦੇ ਕੈਂਪਿੰਗ ਟਰੇਲਰ ‘ਤੇ ਇਕ ਦਰੱਖਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ, ਜਦੋਂ ਕਿ ਇਕ 70 ਸਾਲਾ ਔਰਤ ਨੂੰ ਤੂਫਾਨ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ।

Related posts

ਈਰਾਨ ਵਿਰੁੱਧ ਫੌਜੀ ਕਾਰਵਾਈ ਰੋਕਣ ਲਈ ਅਮਰੀਕਨ ਕਾਂਗਰਸ ਵਲੋਂ ਮਤਾ ਪਾਸ

ਟਰੰਪ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ‘ਤੇ ਖਫ਼ਾ ਕਿਉਂ ਹੈ?

ਗ੍ਰੀਨ ਕਾਰਡ ਦੀ ਅਰਜ਼ੀ ਦੇਣ ਵਾਲੇ ਸਾਰੇ ਪ੍ਰਵਾਸੀਆਂ ਨੂੰ ਆਪਣੇ ਦੇਸ਼ ਵਾਪਸ ਜਾਣ ਦੀ ਲੋੜ ਨਹੀਂ