ਕੈਨੇਡਾ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਧੋਖਾਧੜੀ ਤੋਂ ਬਚਾਉਣ ਲਈ ‘ਤਸਦੀਕ ਪ੍ਰਕਿਰਿਆ’ ਦਾ ਐਲਾਨ

Canadian flag pointing Ottawa in cheap plastic globe. Shallow depth of field

ਟੋਰਾਂਟੋ – ਕੈਨੇਡਾ ਨੇ ਦੇਸ਼ ਦੇ ਅੰਤਰਰਾਸ਼ਟਰੀ ਵਿਦਿਆਰਥੀ ਪ੍ਰੋਗਰਾਮ ਨੂੰ ਮਜ਼ਬੂਤ ਕਰਨ ਅਤੇ ਧੋਖਾਧੜੀ ਦੇ ਮਾਮਲਿਆਂ ਤੋਂ ਅਸਲ ਵਿਦਿਆਰਥੀਆਂ ਦੀ ਬਿਹਤਰ ਸੁਰੱਖਿਆ ਲਈ ਉਪਾਵਾਂ ਨੂੰ ਲਾਗੂ ਕਰਨ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ। ਇਹ ਐਲਾਨ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਮੰਤਰਾਲੇ ਨੇ ਕੀਤਾ ਹੈ। ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਧੋਖਾਧੜੀ ਤੋਂ ਬਚਾਉਣ ਲਈ ਇੱਕ ਨਵੀਂ ਤਸਦੀਕ ਪ੍ਰਕਿਰਿਆ ਦਾ ਐਲਾਨ ਕੀਤਾ ਹੈ। ਇਸ ਦੇ ਤਹਿਤ, ਪੋਸਟ-ਸੈਕੰਡਰੀ ਡੈਜ਼ੀਗਨੇਟਿਡ ਲਰਨਿੰਗ ਇੰਸਟੀਚਿਊਸ਼ਨਜ਼ ਨੂੰ 1 ਦਸੰਬਰ ਤੋਂ ਸਟੱਡੀ ਪਰਮਿਟ ਜਾਰੀ ਕਰਨ ਤੋਂ ਪਹਿਲਾਂ ਨਵੀਂ ਤਸਦੀਕ ਪ੍ਰਕਿਰਿਆ ਦੇ ਤਹਿਤ ਹਰੇਕ ਬਿਨੈਕਾਰ ਦੇ ਸਵੀਕ੍ਰਿਤੀ ਪੱਤਰ ਦੀ ਪੁਸ਼ਟੀ ਕਰਨੀ ਹੋਵੇਗੀ।ਇਹ ਐਲਾਨ ਭਾਰਤ ਵੱਲੋਂ ਚਾਰ ਸ਼੍ਰੇਣੀਆਂ ਵਿੱਚ ਵੀਜ਼ਾ ਸੇਵਾਵਾਂ ਮੁੜ ਖੋਲ੍ਹਣ ਤੋਂ ਇੱਕ ਦਿਨ ਬਾਅਦ ਆਇਆ ਹੈ।ਜ਼ਿਕਰਯੋਗ ਹੈ ਕਿ ਕੈਨੇਡਾ ਵੱਲੋਂ ਖਾਲਿਸਤਾਨੀਆਂ ਖਿਲਾਫ ਕਾਰਵਾਈ ਨਾ ਕੀਤੇ ਜਾਣ ਕਾਰਨ ਸਬੰਧ ਵਿਗੜਨ ਤੋਂ ਬਾਅਦ ਭਾਰਤ ਨੇ ਕੈਨੇਡਾ ਤੋਂ ਵੀਜ਼ਾ ਸੇਵਾਵਾਂ ਬੰਦ ਕਰ ਦਿੱਤੀਆਂ ਸਨ।ਟਰੂਡੋ ਸਰਕਾਰ ਨੇ ਇਸ ਲਈ ਸਰਕਾਰ ਨੇ ਵਿਸ਼ੇਸ਼ ਟਾਸਕ ਫੋਰਸ ਬਣਾ ਦਿੱਤੀ ਹੈ। ਕੈਨੇਡਾ ਸਰਕਾਰ ਨੇ ਫਰਜ਼ੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਵਿਚ ਦਾਖਲ ਹੋਣ ਤੋਂ ਰੋਕਣ ਲਈ ਨਿਯਮਾਂ ਨੂੰ ਸਖਤ ਕਰਨਾ ਸ਼ੁਰੂ ਕਰ ਦਿੱਤਾ ਹੈ। ਸ਼ੁੱਕਰਵਾਰ ਦੇਰ ਰਾਤ ਨਵੇਂ ਵੀਜ਼ਾ ਨਿਯਮਾਂ ਦਾ ਐਲਾਨ ਕੀਤਾ ਗਿਆ ਸੀ। ਨਵੇਂ ਵੀਜ਼ਾ ਨਿਯਮਾਂ ਦੇ ਤਹਿਤ ਕੈਨੇਡਾ ਦੇ ਕਿਸੇ ਵੀ ਕਾਲਜ ਜਾਂ ਯੂਨੀਵਰਸਿਟੀ ਵਿੱਚ ਦਾਖ਼ਲੇ ਲਈ ਸਟੱਡੀ ਪਰਮਿਟ ਜਾਰੀ ਕਰਨ ਤੋਂ ਪਹਿਲਾਂ ਉਸ ਕਾਲਜ ਜਾਂ ਯੂਨੀਵਰਸਿਟੀ ਵੱਲੋਂ ਦਾਖ਼ਲਾ ਪੱਤਰ ਤਸਦੀਕ ਕੀਤਾ ਜਾਵੇਗਾ। ਉਥੋਂ ਤਸਦੀਕ ਕਰਨ ਤੋਂ ਬਾਅਦ ਹੀ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ ਜਾਰੀ ਕੀਤਾ ਜਾਵੇਗਾ।ਨਵੇਂ ਸਟੱਡੀ ਵੀਜ਼ਾ ਨਿਯਮਾਂ ਨੂੰ ਜਾਰੀ ਕਰਦਿਆਂ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਫਰਜ਼ੀ ਦਾਖ਼ਲਾ ਪੱਤਰ ਸਾਡੇ ਲਈ ਸਭ ਤੋਂ ਵੱਡੀ ਚਿੰਤਾ ਦਾ ਵਿਸ਼ਾ ਹਨ। ਕਈ ਵਾਰ ਵਿਦਿਆਰਥੀਆਂ ਨੂੰ ਵੀ ਇਸ ਧੋਖਾਧੜੀ ਬਾਰੇ ਪਤਾ ਨਹੀਂ ਹੁੰਦਾ। ਅਜਿਹੇ ਮਾਮਲਿਆਂ ਵਿੱਚ ਅਸੀਂ ਵਿਦਿਆਰਥੀਆਂ ਦੀ ਮਦਦ ਵੀ ਕਰਾਂਗੇ।

Related posts

ਈਰਾਨ-ਅਮਰੀਕਾ ਦੀ ਜੇਨੇਵਾ ‘ਚ ਦੂਜੇ ਦੌਰ ਦੀ ਗੱਲਬਾਤ ਬੇ-ਸਿੱਟਾ ਰਹੀ !

ਡੁਬਈ ਵਿੱਚ ਦੁਨੀਆਂ ਦੀ ਪਹਿਲੀ ‘ਗੋਲਡ ਸਟ੍ਰੀਟ’ ਸ਼ੁਰੂ ਹੋਵੇਗੀ !

ਸਪੇਸ ਐਕਸ ਯੋਜਨਾ : ਚੰਦ ਅਤੇ ਮੰਗਲ ਗ੍ਰਹਿਆਂ ਉਪਰ ਕਿਹੋ ਜਿਹੇ ਹੋਣਗੇ ਸ਼ਹਿਰ ?