ਕੈਪਟਨ ਨੇ ਅਫਗਾਨਿਸਤਾਨ ’ਚ ਫਸੇ ਭਾਰਤੀਆਂ ਦੀ ਮਦਦ ਲਈ ਵਿਦੇਸ਼ ਮੰਤਰੀ ਨੂੰ ਲਾਈ ਗੁਹਾਰ

ਚੰਡੀਗੜ੍ਹ – ਅਮਰੀਕਾ ਅਗਲੇ 48 ਘੰਟਿਆਂ ਵਿਚ ਅਫਗਾਨਿਸਤਾਨ ਵਿਚ ਫੌਜਾਂ ਦੀ ਗਿਣਤੀ ਵਧਾਉਣ ਦੀ ਗੱਲ ਕਹਿ ਰਿਹਾ ਹੈ। ਫੌਜੀਆਂ ਦੀ ਗਿਣਤੀ ਲਗਪਗ 6000 ਹੋਣ ਦਾ ਅਨੁਮਾਨ ਹੈ। ਨਾਲ ਹੀ ਆਉਣ ਵਾਲੇ ਦਿਨਾਂ ਵਿਚ ਆਪਣੇ ਨਾਗਰਿਕਾਂ ਨੂੰ ਅਫਗਾਨਿਸਤਾਨ ਵਿਚੋਂ ਸੁਰੱਖਿਅਤ ਬਾਹਰ ਕੱਢਣ ਦੀ ਗੱਲ ਕਹਿ ਰਿਹਾ ਹੈ। ਅਮਰੀਕੀ ਵਿਦੇਸ਼ ਵਿਭਾਗ ਅਤੇ ਰੱਖਿਆ ਵਿਭਾਗ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੁੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਫ਼ਗਾਨਿਸਤਾਨ ਦੇ ਇਕ ਗੁਰਦੁਆਰੇ ਵਿਚ ਫਸੇ ਭਾਰਤੀਆਂ ਅਤੇ ਲਗਪਗ 200 ਸਿੱਖਾਂ ਦੀ ਮਦਦ ਲਈ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਖਾਸ ਅਪੀਲ ਕੀਤੀ ਹੈ। ਉਨ੍ਹਾਂ ਨੇ ਟਵੀਟ ਵਿਚ ਲਿਖਿਆ ਹੈ,‘ਵਿਦੇਸ਼ ਮੰਤਰਾਲੇ, ਭਾਰਤ ਸਰਕਾਰ, ਸਾਰੇ ਭਾਰਤੀਆਂ ਸਣੇ 200 ਸਿੱਖਾਂ ਨੂੰ ਗੁਰਦੁਆਰੇ ਵਿਚੋਂ ਤਤਕਾਲ ਕੱਢਣ ਦੀ ਵਿਵਸਥਾ ਕਰੇੇ। ਮੇਰੀ ਇਹ ਦੇਸ਼ ਦੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨੂੰ ਅਪੀਲ ਹੈ। ਮੇਰੀ ਸਰਕਾਰ ਉਨ੍ਹਾਂ ਦੀ ਹਰ ਮਦਦ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।’

Related posts

ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅਕਾਲੀ ਦਲ ਵਲੋਂ ਆਮ ਆਦਮੀ ਪਾਰਟੀ ਨੂੰ ਦਿੱਤਾ ਵੱਡਾ ਝਟਕਾ

ਸੰਘਰਸ਼ ਕਮੇਟੀ ਤਲਵੰਡੀ ਸਾਬੋ ਮੋਰਚਾ ਵੱਲੋਂ ਬੀ.ਡੀ.ਪੀ.ਓ.ਝੁਨੀਰ ਨੂੰ ਮੰਗ ਪੱਤਰ