ਕੈਲੀਫੋਰਨੀਆ ਐਲਕ ਗਰੋਵ ਸਿਟੀ ’ਚ ‘ਵੈਟਰਨਜ਼ ਡੇਅ ਪਰੇਡ’’11 ਨੂੰ

ਸੈਕਰਾਮੈਂਟੋ – ਕੈਲੀਫੋਰਨੀਆ ਰਾਜ ਦੇ ਐਲਕ ਗਰੋਵ ਸਿਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ‘ਵੈਟਰਨਜ਼ ਡੇਅ ਪਰੇਡ’ 11 ਨਵੰਬਰ ਨੂੰ ਕਰਾਈ ਜਾਵੇਗੀ ਜਿਸ ਵਿੱਚ ਅਮਰੀਕੀ ਫੌਜ ਨੂੰ ਸਮਰਪਿਤ ਸਿੱਖ ਭਾਈਚਾਰੇ ਦੇ ਲੋਕ ਵੀ ਵੱਧ-ਚੜ੍ਹ ਕੇ ਆਪਣੀ ਸ਼ਿਰਕਤ ਕਰਦੇ ਹਨ। ਇਸ ਪਰੇਡ ਵਿਚ ਜਿੱਥੇ ਅਮਰੀਕੀ ਫੌਜ ਵਿੱਚ ਸੇਵਾ ਨਿਭਾ ਚੁੱਕੇ ਸਾਬਕਾ ਫੌਜੀ ਹਿੱਸਾ ਲੈਂਦੇ ਹਨ, ਉਥੇ ਬਹੁਤ ਸਾਰੇ ਫਲੋਟ ਵੀ ਇਸ ਪਰੇਡ ਦੀ ਰੌਣਕ ਨੂੰ ਵਧਾਉਂਦੇ ਹਨ।ਇਸ ਬਾਰੇ ਐਲਕ ਗਰੋਵ ਸਿਟੀ ਦੇ ਕਮਿਸ਼ਨਰ ਅਤੇ ਉੱਘੇ ਸਿੱਖ ਆਗੂ ਗੁਰਜਤਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਵੀ ਇਸ ਪਰੇਡ ਵਿਚ ਸਿੱਖ ਭਾਈਚਾਰੇ ਵੱਲੋਂ 3 ਫਲੋਟ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ਉੱਤੇ ਅਮਰੀਕੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਸਿੱਖ ਫੌਜੀਆਂ ਦੀਆਂ ਤਸਵੀਰਾਂ ਸੁਸ਼ੋਭਿਤ ਹੋਣਗੀਆਂ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਅਮਰੀਕਾ ਵਿੱਚ ਸਿੱਖ ਭਾਈਚਾਰੇ ਦੀ ਪਹਿਚਾਣ ਵਿੱਚ ਵਾਧਾ ਹੁੰਦਾ ਹੈ। ਸਿਟੀ ਦੇ ਕਮਿਸ਼ਨਰ ਰੰਧਾਵਾ ਨੇ ਦੱਸਿਆ ਕਿ ਇਹ ਪਰੇਡ 8820, ਐਲਕ ਗਰੋਵ, ਬੁੱਲੇਵਾਰਡ ਤੋਂ ਸ਼ੁਰੂ ਹੋ ਕੇ ਐਲਕ ਗਰੋਵ ਰਿਜ਼ਨਲ ਪਾਰਕ ਤੱਕ ਜਾਂਦੀ ਹੈ ਅਤੇ ਪਰੇਡ ਸ਼ੁਰੂ ਹੋਣ ਦਾ ਸਮਾਂ ਸਵੇਰੇ 9.00 ਵਜੇ ਦਾ ਹੈ। ਉਹਨਾਂ ਸਮੂਹ ਭਾਈਚਾਰੇ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਸਮੇਂ ਤੋਂ ਪਹਿਲਾਂ ਪਹੁੰਚਣ।

Related posts

ਯੋਰਪ ਵਿੱਚ ਹੋਵੇਗਾ ਅਮਰੀਕਾ ਅਤੇ ਈਰਾਨ ਵਿਚਕਾਰ ਸਮਝੌਤਾ !

ਹੈਲੀਕਾਪਟਰ ਸੁੱਟਣ ‘ਤੇ ਅਮਰੀਕਾ ਵਲੋਂ ਇਰਾਨੀ ਟਿਕਾਣਿਆਂ ਉਪਰ ਹਵਾਈ ਹਮਲਿਆਂ ਦੀ ਬਾਛੜ !

ਅਮਰੀਕਨ ਕੋਰਟ ਵਲੋਂ ਨਵੇਂ ਐੱਚ-1ਬੀ ਵੀਜ਼ਾ ‘ਤੇ 1 ਲੱਖ ਡਾਲਰ ਫੀਸ ਗੈਰ-ਕਾਨੂੰਨੀ ਕਰਾਰ !