ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 3 ਸਤੰਬਰ ਤਕ ਮੁਲਤਵੀ

ਫਰੀਦਕੋਟ – 2015 ਵਿੱਚ ਵਾਪਰੇ ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਅੱਜ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਮ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਹੋਣੀ ਸੀ ਪਰ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾ ਦੇ ਮੁਤਾਬਕ ਫਰੀਦਕੋਟ ਤੋਂ ਚੰਡੀਗੜ੍ਹ ਵਿੱਖੇ ਤਬਦੀਲ ਕਰ ਦਿੱਤੀ ਗਈ ਸੀ ਜਿਸ ਦੇ ਕਾਰਨ ਇਸ ਦੀ ਸੁਣਵਾਈ ਨਹੀ ਹੋ ਸਕੀ। ਅਦਾਲਤ ਵਿੱਚ ਸੁਖਬੀਰ ਸਿੰਘ ਬਾਦਲ, ਸੁਮੇਧ ਸੈਣੀ, ਮੋਗਾ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ, ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸ.ਐਸ.ਪੀ. ਸੁਖਮਿੰਦਰ ਸਿੰਘ ਮਾਨ, ਅਮਰ ਸਿੰਘ ਚਾਹਲ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ । ਮਿਲੀ ਜਾਣਕਾਰੀ ਦੇ ਮੁਤਾਬਕ ਕੇਸ ਵਿੱਚ ਨਾਮਜ਼ਦ ਪੁਲਿਸ ਅਧਿਕਾਰੀ ਨੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦੇ ਕੇ ਮੰਗ ਕੀਤੀ ਹੈ ਕਿ ਬਹਿਬਲ ਅਤੇ ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਇਕੱਠੀ ਹੀ ਚਲਣੀ ਚਾਹੀਦੀ ਹੈ।

Related posts

29 ਜੂਨ ਨੂੰ ਪੰਜਾਬ ਕੈਬਨਿਟ ਤੇ ਸਾਰੇ ਸਿੱਖ ਵਿਧਾਇਕਾਂ ਨੂੰ ਅਕਾਲ ਤਖ਼ਤ ਅੱਗੇ ਪੇਸ਼ ਹੋਣ ਦੇ ਹੁਕਮ

ਬਿਕਰਮ ਮਜੀਠੀਆ ਨੂੰ ਅਗਾਊਂ ਜ਼ਮਾਨਤ ਮਿਲੀ

ਹਰਸ਼ਿਤ ਨੇ 81 ਕਿਲੋਗ੍ਰਾਮ ‘ਚ ਸੋਨ ਤਮਗਾ ਜਿੱਤ ਕੇ ਅੰਤਰਰਾਸ਼ਟਰੀ ਜੂਡੋ ਲਈ ਕੁਆਲੀਫਾਈ ਕੀਤਾ