ਕੋਰੋਨਾ ਵਾਇਰਸ ਨੂੰ ਲੈ ਕੇ ਚੀਨ ਦੀ ਚਿਤਾਵਨੀ; ਮੁੜ ਵਧ ਸਕਦੇ ਹਨ ਮਾਮਲੇ

ਬੀਜਿੰਗ –  ਚੀਨ ‘’ਚ ਨਵੇਂ ਸਾਲ ਤੋਂ ਕੋਰੋਨਾ ਦੇ ਮਾਮਲੇ ਮੁਕਾਬਲਤਨ ਘੱਟ ਹੋਏ ਹਨ ਪਰ ਹੁਣ ਚੀਨੀ ਸਰਕਾਰ ਨੇ ਚਿਤਾਵਨੀ ਦਿਤੀ ਹੈ ਕਿ ਇਸ ਮਹੀਨੇ ਕੋਰੋਨਾ ਸੰਕਰਮਣ ਦੇ ਮਾਮਲੇ ਵੱਧ ਸਕਦੇ ਹਨ। ਚੀਨ ਦੇ ਸਰਕਾਰੀ ਮੀਡੀਆ ਨੇ ਅਪਣੀ ਰਿਪੋਰਟ ਵਿਚ ਇਹ ਦਾਅਵਾ ਕੀਤਾ ਹੈ। ਦਰਅਸਲ, ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਦੇ ਬੁਲਾਰੇ ਮੀ ਫੇਂਗ ਨੇ ਮੀਡੀਆ ਨੂੰ ਦਸਿਆ ਕਿ ਫਿਲਹਾਲ ਚੀਨੀ ਹਸਪਤਾਲਾਂ ਵਿਚ ਬੁਖਾਰ ਦੇ ਘੱਟ ਮਰੀਜ਼ ਹਨ, ਪਰ ਇਨਫਲੂਐਂਜ਼ਾ ਅਤੇ ਕੋਵਿਡ -19 ਵਰਗੀਆਂ ਸਾਹ ਦੀਆਂ ਬਿਮਾਰੀਆਂ ਦਾ ਖਤਰਾ ਅਜੇ ਵੀ ਬਣਿਆ ਹੋਇਆ ਹੈ।ਮਾਹਿਰਾਂ ਦਾ ਕਹਿਣਾ ਹੈ ਕਿ ਚੀਨ ਵਿਚ ਠੰਢ ਕਾਰਨ ਇਨਫਲੂਐਂਜ਼ਾ ਵਾਇਰਸ ਅਤੇ ਕੋਵਿਡ-19 ਵਰਗੀਆਂ ਸਾਹ ਦੀਆਂ ਬਿਮਾਰੀਆਂ ਦੇ ਮਾਮਲੇ ਵੱਧ ਸਕਦੇ ਹਨ। ਚੀਨੀ ਸਰਕਾਰ ਨੇ ਕਿਹਾ ਕਿ ਉਨ੍ਹਾਂ ਦੇ ਦੇਸ਼ ਵਿਚ ਫਲੂ ਦੀ ਲਾਗ ਅਕਤੂਬਰ ਵਿਚ ਸ਼ੁਰੂ ਹੁੰਦੀ ਹੈ। ਦੇਸ਼ ਦੇ ਦੱਖਣੀ ਪ੍ਰਾਂਤਾਂ ਵਿਚ ਇਨਫਲੂਐਂਜ਼ਾ ਦੇ ਮਾਮਲਿਆਂ ਵਿਚ 36.8 ਪ੍ਰਤੀਸ਼ਤ ਵਾਧਾ ਹੋਇਆ ਹੈ।ਇਸ ਦੇ ਨਾਲ ਹੀ, ਉੱਤਰੀ ਰਾਜਾਂ ਵਿਚ ਕੇਸਾਂ ਵਿਚ 57 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਚੀਨੀ ਸਰਕਾਰ ਦਾ ਕਹਿਣਾ ਹੈ ਕਿ ਕਈ ਮਾਮਲਿਆਂ ਵਿਚ ਇਹ ਦੇਖਿਆ ਗਿਆ ਹੈ ਕਿ ਜੋ ਮਰੀਜ਼ ਇਨਫਲੂਏਂਜ਼ਾ ਏ ਵਾਇਰਸ ਨਾਲ ਸੰਕਰਮਿਤ ਸਨ, ਉਹ ਵੀ ਇਨਫਲੂਏਂਜ਼ਾ ਬੀ ਵਾਇਰਸ ਨਾਲ ਸੰਕਰਮਿਤ ਹੋਏ। ਇਸ ਦਾ ਮਤਲਬ ਹੈ ਕਿ ਇਨਫਲੂਐਂਜ਼ਾ ਦੀ ਲਾਗ ਕਾਰਨ ਉਨ੍ਹਾਂ ਦੀ ਪ੍ਰਤੀਰੋਧਕ ਸ਼ਕਤੀ ਕਮਜ਼ੋਰ ਹੋ ਗਈ ਸੀ। ਅਜਿਹੀ ਸਥਿਤੀ ਵਿਚ, ਸੰਭਾਵਨਾ ਹੈ ਕਿ ਕਮਜ਼ੋਰ ਪ੍ਰਤੀਰੋਧਕ ਸਮਰੱਥਾ ਵਾਲੇ ਲੋਕ ਵੀ ਕੋਰੋਨਾ ਸੰਕਰਮਣ ਦਾ ਸ਼ਿਕਾਰ ਹੋ ਸਕਦੇ ਹਨ।ਪਿਛਲੇ ਕੁੱਝ ਹਫ਼ਤਿਆਂ ਵਿਚ, ਦੇਸ਼ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਅਚਾਨਕ ਵਾਧਾ ਹੋਇਆ ਸੀ, ਜਿਸ ਨੂੰ ਲੈ ਕੇ ਸਿਹਤ ਮੰਤਰਾਲੇ ਨੇ ਵੀ ਅਲਰਟ ਜਾਰੀ ਕੀਤਾ ਸੀ ਅਤੇ ਲੋਕਾਂ ਨੂੰ ਜਨਤਕ ਥਾਵਾਂ ‘’ਤੇ ਮਾਸਕ ਪਹਿਨਣ ਅਤੇ ਲੋਕਾਂ ਤੋਂ ਦੂਰੀ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਸਨ।

Related posts

ਡੁਬਈ ਬਾਲੀਵੁੱਡ ਅਤੇ ਕਾਰੋਬਾਰੀ ਹਸਤੀਆਂ ਲਈ ਮਨਭਾਉਂਦੀ ਥਾਂ ਕਿਉਂ ਹੈ ?

ਡੁਬਈ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ‘ਤੇ ਹੋ ਸਕਦੀ ਕੈਦ ਤੇ ਦੇਸ਼ ਨਿਕਾਲਾ

ਮਿਡਲ-ਈਸਟ ਯੁੱਧ : ਭਾਰਤ ਵਲੋਂ ਨਵੀਂ ਦਿੱਲੀ ‘ਚ ਕੰਟਰੋਲ ਰੂਮ ਸਥਾਪਿਤ