ਨਵੀਂ ਦਿੱਲੀ – ਪੱਛਮੀ ਬੰਗਾਲ ਦੇ ਕੋਲਕਾਤਾ ’ਚ ਮਹਿਲਾ ਡਾਕਟਰ ਨਾਲ ਜਬਰ-ਜਨਾਹ ਅਤੇ ਕਤਲ ਮਾਮਲੇ ’ਚ ਲਗਾਤਾਰ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸ ਮਾਮਲੇ ’ਚ ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਵੱਡਾ ਬਿਆਨ ਦਿੱਤਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਇਸ ਘਟਨਾ ਤੋਂ ਉਹ ਨਿਰਾਸ਼ ਅਤੇ ਡਰੀ ਹੋਈ ਹੈ। ਰਾਸ਼ਟਰਪਤੀ ਨੇ ਇਸ ਮਾਮਲੇ ’ਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਬਸ ਹੁਣ ਬਹੁਤ ਹੋ ਗਿਆ। ਔਰਤਾਂ ਖਿਲਾਫ਼ ਅਪਰਾਧਾਂ ’ਤੇ ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਸਮਾਜ ਨੂੰ ਇਮਾਨਦਾਰ, ਨਿਰਪੱਖ ਆਤਮ ਨਿਰੀਖਣ’ ਅਤੇ ਆਪਣੇ ਆਪ ਨੂੰ ਕੁਝ ਸਖ਼ਤ ਸਵਾਲ ਪੁੱਛਣ ਦੀ ਲੋੜ ਹੈ। ਰਾਸ਼ਟਰਪਤੀ ਨੇ ਕਿਹਾ ਹੈ ਕਿ ਕੋਈ ਵੀ ਸੱਭਿਅਕ ਸਮਾਜ ਧੀਆਂ-ਭੈਣਾਂ ’ਤੇ ਅਜਿਹੇ ਅੱਤਿਆਚਾਰ ਦੀ ਇਜਾਜ਼ਤ ਨਹੀਂ ਦੇ ਸਕਦਾ। ਰਾਸ਼ਟਰਪਤੀ ਮੁਰਮੂ ਨੇ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਆਰ. ਜੀ. ਕਰ ਮੈਡੀਕਲ ਕਾਲਜ ਹਸਪਤਾਲ ਵਿਚ ਮਹਿਲਾ ਡਾਕਟਰ ਨਾਲ ਜਬਰ-ਜਨਾਹ …