ਕੌਮੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਵਾਂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਨਮਾਨ

ਚੰਡੀਗੜ੍ਹ – ਭਾਰਤ ਸਰਕਾਰ  ਵਲੋਂ ਹਰ ਸਾਲ ਪੰਚਾਇਤੀ ਰਾਜ ਦਿਵਸ ਮੌਕੇ ਦੇਸ਼ ਦੀਆਂ ਚੰਗੀ ਕਾਰਗੁਜ਼ਾਰੀ ਕਰਨ ਵਾਲੀਆਂ ਪੰਚਾਇਤੀ ਰਾਜ ਸੰਸਥਾਵਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਪੰਚਾਇਤੀ ਰਾਜ ਮੰਤਰਾਲੇ ਵਲੋਂ ਇਸ ਸਾਲ ਇਹ ਸਮਾਰੋਹ ਪੰਚਾਇਤੀ ਰਾਜ ਦਿਵਸ ਮੌਕੇ ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੀ ਪਾਲੀ ਗਰਾਮ ਪੰਚਾਇਤ ਵਿਖੇ ਕਰਵਾਇਆ ਗਿਆ, ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡਿਓ ਕਾਨਫਰੰਸ ਰਾਹੀਂ ਕੌਮੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਵਾਂ ਦਾ ਸਨਮਾਨ ਕੀਤਾ ਅਤੇ ਵਧਾਈ ਦਿੱਤੀ।
ਪੰਚਾਇਤੀ ਰਾਜ ਕੌਮੀ ਪੁਰਸਕਾਰ ਮੁਕਾਬਲਾ ਕਾਫੀ ਸਖਤ ਹੁੰਦਾ ਹੈ, ਜਿਸ ਨੂੰ ਹਾਸਿਲ ਕਰਨ ਲਈ ਤੈਅ ਕੀਤੇ ਵੱਖ ਵੱਖ ਮਾਪਦੰਡਾਂ ਨੂੰ ਸਰ ਕਰਕੇ ਹੀ ਇਨਾਮ ਹਾਸਲ ਕੀਤਾ ਜਾ ਸਕਦਾ ਹੈ।
ਇਸ ਮੌਕੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਸੂਬੇ ਦੀਆਂ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਸੂਬੇ ਦੀਆਂ ਕਈ ਪੰਚਾਇਤੀ ਰਾਜ ਸੰਸਥਾਵਾਂ ਪਿਛਲੇ ਕਈ ਸਾਲਾਂ ਤੋਂ ਕੌਮੀ ਮੁਕਾਬਲਿਆਂ ਵਿਚ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੌਮੀ ਮੁਕਾਬਲਿਆਂ ਵਿਚ ਪੰਜਾਬ ਦੀਆਂ ਹੋਰ ਪੰਚਾਇਤਾਂ ਦੀ ਭਾਗੀਦਾਰੀ ਕਰਵਾਉਣ ਲਈ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਵਿਚ ਪੜ੍ਹੇ ਲਿਖੇ ਨੌਜਵਾਨ ਪਿੰਡਾਂ ਦੀ ਅਗਵਾਈ ਕਰਨ ਲਈ ਅੱਗੇ ਆ ਰਹੇ ਹਨ।
ਕੁਲਦੀਪ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਸਾਲ ਵਿੱਚ ਪੰਜਾਬ ਰਾਜ ਦੀਆਂ 13 ਪੰਚਾਇਤੀ ਰਾਜ ਸੰਸਥਾਵਾਂ ਨੂੰ ਕੌਮੀ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ।ਇਸ ਵਿੱਚ ਦੀਨ ਦਿਆਲ ਉਪਾਧਿਆਏ ਪੰਚਾਇਤ ਸਸ਼ਤੀਕਰਨ ਪੁਰਸਕਾਰ ਅਧੀਨ ਇੱਕ ਜ਼ਿਲ੍ਹਾ ਪਰੀਸ਼ਦ, ਦੋ ਬਲਾਕ ਸੰਮਤੀਆਂ ਅਤੇ 7 ਗ੍ਰਾਮ ਪੰਚਾਇਤਾਂ, ਨਾਨਾ ਜੀ ਦੀ ਦੇਸ਼ਮੁੱਖ ਰਾਸ਼ਟਰੀ ਗੌਰਵ ਗ੍ਰਾਮ ਸਭਾ ਪੁਰਸਕਾਰ ਅਧੀਨ 1 ਗ੍ਰਾਮ ਪੰਚਾਇਤ, ਗ੍ਰਾਮ ਪੰਚਾਇਤ ਵਿਕਾਸ ਯੋਜਨਾ (ਜੀਪੀਡੀਪੀ)ਪੁਰਸਕਾਰ ਅਧੀਨ 1 ਗ੍ਰਾਮ ਪੰਚਾਇਤ ਅਤੇ ਬਾਲ ਮਿੱਤਰ ਗ੍ਰਾਮ ਪੰਚਾਇਤ ਪੁਰਸਕਾਰ ਅਧੀਨ 1 ਗ੍ਰਾਮ ਪੰਚਾਇਤ ਨੂੰ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ ।
ਇਸ ਦੇ ਨਾਲ ਹੀ ਮੰਤਰੀ ਨੇ ਦੱਸਿਆ ਕਿ ਪੰਜਾਬ ਦੀਆਂ ਪੁਰਸਕਾਰ ਜੇਤੂ ਸੰਸਥਾਵਾਂ ਨੂੰ ਕੱਲ ਇੱਕ ਵਿਸ਼ੇਸ ਸਮਾਗਮ ਦੌਰਾਨ ਵਿਕਾਸ ਭਵਨ ਮੋਹਾਲੀ ਵਿਖੇ ਸਨਮਾਨਿਤ ਕੀਤਾ ਜਾਵੇਗਾ।

Related posts

ਕੀ ਨਿਖਿਲ ਗੁਪਤਾ, ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਚਾਹੁੰਦਾ ਸੀ ?

US ਇਮੀਗ੍ਰੇਸ਼ਨ ਕੋਰਟ ‘ਚ 3.38 ਮਿਲੀਅਨ ਕੇਸ ਫੈਸਲੇ ਦੀ ਉਡੀਕ ‘ਚ : ਪ੍ਰਵਾਸੀ ਕਾਨੂੰਨ ਦੀ ਪਾਲਣਾ ਕਰਦੇ, ਨਾ ਕਿ ਕ੍ਰਿਮੀਨਲ !

ਪੰਜਾਬ ਵਿੱਚ ਨਸ਼ੇ ਦੀ ‘ਹੋਮ ਡਿਲੀਵਰੀ’ ਹੋ ਰਹੀ ਹੈ – ਅਸ਼ਵਨੀ ਸ਼ਰਮਾ