ਕੰਗਣਾ ਰਣੌਤ ਲੜੇਗੀ ਭਾਜਪਾ ਦੀ ਟਿਕਟ ’ਤੇ ਚੋਣ

ਮੁੰਬਈ – ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੇ ਚੋਣ ਲੜਨ ਨੂੰ ਲੈ ਕੇ ਲਗਾਤਾਰ ਚਰਚਾਵਾਂ ਚੱਲ ਰਹੀਆਂ ਹਨ। ਹਾਲਾਂਕਿ ਹੁਣ ਉਸ ਦੇ ਪਿਤਾ ਦੇ ਸਾਹਮਣੇ ਆਏ ਬਿਆਨ ਨਾਲ ਇਨ੍ਹਾਂ ਚਰਚਾਵਾਂ ’ਤੇ ਵਿਰਾਮ ਲੱਗ ਗਿਆ ਹੈ। ਕੰਗਨਾ ਦੇ ਪਿਤਾ ਨੇ ਸਵੀਕਾਰ ਕਰ ਲਿਆ ਹੈ ਕਿ ਉਹ ਲੋਕ ਸਭਾ ਚੋਣ ਲੜੇਗੀ। ਹਾਲਾਂਕਿ ਪਿਤਾ ਨੇ ਕਿਹਾ ਕਿ ਭਾਜਪਾ ਤੈਅ ਕਰੇਗੀ ਕਿ ਬੇਟੀ ਕੰਗਣਾ ਕਿੱਥੋਂ ਚੋਣ ਲੜੇਗੀ।ਕੰਗਣਾ ਨੇ ਦੋ ਦਿਨ ਪਹਿਲਾਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਕੁੱਲੂ ਸਥਿਤ ਉਨ੍ਹਾਂ ਦੇ ਘਰ ਮੁਲਾਕਾਤ ਵੀ ਕੀਤੀ ਸੀ। ਮੀਟਿੰਗ ਤੋਂ ਬਾਅਦ ਉਸ ਦੇ ਚੋਣ ਲੜਨ ਦੀਆਂ ਚਰਚਾਵਾਂ ਨੇ ਹੋਰ ਜ਼ੋਰ ਫੜ ਲਿਆ ਸੀ, ਪਰ ਹੁਣ ਉਸ ਦੇ ਪਿਤਾ ਨੇ ਸਾਫ਼ ਕਰ ਦਿੱਤਾ ਹੈ ਕਿ ਕੰਗਣਾ ਚੋਣ ਲੜੇਗੀ।ਪਿਛਲੇ ਹਫ਼ਤੇ ਹਿਮਾਚਲ ਦੇ ਬਿਲਾਸਪੁਰ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ ਵੱਲੋਂ ਇੱਕ ਸਮਾਜਿਕ ਮਿਲਣੀ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਕੰਗਣਾ ਨੇ ਵੀ ਇਸ ਵਿੱਚ ਹਿੱਸਾ ਲਿਆ ਸੀ ਅਤੇ ਕਿਹਾ ਸੀ ਕਿ ਆਰਐਸਐਸ ਦੀ ਵਿਚਾਰਧਾਰਾ ਉਸ ਦੀ ਵਿਚਾਰਧਾਰਾ ਨਾਲ ਮੇਲ ਖਾਂਦੀ ਹੈ। ਤੁਹਾਨੂੰ ਦੱਸ ਦੇਈਏ ਕਿ ਕੰਗਣਾ ਦੇ ਮੰਡੀ ਲੋਕ ਸਭਾ ਸੀਟ ਜਾਂ ਚੰਡੀਗੜ੍ਹ ਤੋਂ ਚੋਣ ਲੜਨ ਦੀਆਂ ਚਰਚਾਵਾਂ ਹਨ।

Related posts

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

ਬਾਲੀਵੁੱਡ ਹੀਰੋਇਨ ਕੈਟਰੀਨਾ ਦੀ ਸੁੰਦਰਤਾ ਅਤੇ ਬਿਜ਼ਨਸ ਵੋਮੈਨ ਵਜੋਂ ਸਫ਼ਲਤਾ ਦਾ ਰਾਜ਼ !

ਬੌਲੀਵੁੱਡ ਮੂਵੀ ਧੁਰੰਧਰ ਦੇ ਭਾਗ-2 ਨੇ ਕਮਾਈ ਦੇ ਪੱਖੋਂ ਨਵੇਂ ਰਿਕਾਰਡ ਕਾਇਮ ਕਰਨੇ ਸ਼ੁਰੂ ਕਰ ਦਿੱਤੇ !