ਖ਼ਾਲਸਾ ਕਾਲਜ ਐਜ਼ੂਕੇਸ਼ਨ, ਜੀ. ਟੀ. ਰੋਡ ਵਿਖੇ ਅਲੂਮਨੀ ਮੀਟ ਕਰਵਾਈ ਗਈ

ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ. ਟੀ. ਰੋਡ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਸਾਬਕਾ ਵਿਦਿਆਰਥੀਆਂ ਨਾਲ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ।

ਅੰਮ੍ਰਿਤਸਰ – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ. ਟੀ. ਰੋਡ ਵਿਖੇ ਅਲੂਮਨੀ ਮੀਟ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਮੀਟ ਮੌਕੇ ਪੜ੍ਹ ਕੇ ਜਾ ਚੁੱਕੇ ਵਿਦਿਆਰਥੀਆਂ ਨੇ ਉਤਸ਼ਾਹ ਸਹਿਤ ਭਾਗ ਲਿਆ।

ਇਸ ਪ੍ਰੋਗਰਾਮ ਦੀ ਸ਼ਰੂਆਤ ’ਚ ਪ੍ਰਿੰ: ਡਾ. ਕੁਮਾਰ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਸਵਾਗਤ ਕਰਦਿਆਂ ਨੈੱਕ ਏ++ ਗ੍ਰੇਡ ਦਾ ਸਿਹਰਾ ਕਾਲਜ ਦੇ ਸਮੂੰਹ ਸਟਾਫ਼ ਅਤੇ ਵਿਦਿਆਰਥੀਆਂ ਦੇ ਨਾਲ-ਨਾਲ ਸਾਬਕਾ ਵਿਦਿਆਰਥੀਆਂ ਨੂੂੰ ਦਿੱਤਾ। ਉਨ੍ਹਾਂ ਕਿਹਾ ਕਿ ਕਾਲਜ ਦੀਆਂ ਪ੍ਰਾਪਤੀਆਂ ’ਚ ਜਿੱਥੇ-ਜਿੱਥੇ ਵੀ ਐਲੂਮਨੀ ਦੇ ਸਹਿਯੋਗ ਦੀ ਜ਼ਰੂਰਤ ਪਈ ਹੈ ਤਾਂ ਸਾਰੇ ਹੀ ਐਲੂਮਨੀ ਸਿੱਧੇ ਜਾਂ ਅਸਿੱਧੇ ਰੂਪ ’ਚ ਹਮੇਸ਼ਾ ਯੋਗਦਾਨ ਦੇਣ ਲਈ ਤੱਤਪਰ ਹਨ। ਉਨ੍ਹਾਂ ਨੇ ਖਾਲਸਾ ਯੂਨੀਵਰਸਿਟੀ ਦੇ ਵਿਕਾਸ ਲਈ ਵੀ ਸਾਬਕਾ ਵਿਦਿਆਰਥੀਆਂ ਤੋਂ ਅਜਿਹੇ ਸਹਿਯੋਗ ਦੀ ਆਸ ਪ੍ਰਗਟਾਈ। ਉਨ੍ਹਾਂ ਨੇ ਸਮੂੰਹ ਸਾਬਕਾ ਵਿਦਿਆਰਥੀਆਂ ਨੂੰ ਕਾਲਜ ਕੈਂਪਸ ’ਚ ਕਿਸੇ ਵੀ ਤਰ੍ਹਾਂ ਦੇ ਸਿੱਖਿਆ ਅਤੇ ਸਾਹਿਤ ਸਬੰਧੀ ਸੈਮੀਨਾਰ ਜਾਂ ਹੋਰ ਪ੍ਰੋਗਰਾਮ ਕਰਵਾਉਣ ਲਈ ਖੁੱਲਾ ਸੱਦਾ ਦਿੱਤਾ।

ਇਸ ਮੌਕੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਜੁਆਇੰਟ ਸਕੱਤਰ ਸ. ਸੰਤੌਖ ਸਿੰਘ ਸੇਠੀ, ਖ਼ਾਲਸਾ ਕਾਲਜ ਆਫ ਐਜੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ,  ਖ਼ਾਲਸਾ ਕਾਲਜ ਆਫ ਐਜੂਕੇਸ਼ਨ, ਸੇਵਾ ਮੁਕਤ ਪ੍ਰੋਫੈਸਰ ਡਾ. ਰਕੇਸ਼ ਕਪੂਰ, ਸ.ਸ.ਸ.ਸ, ਅਜਨਾਲਾ ਸੀਨੀਅਰ ਲੈਕਚਰਾਰ ਸ. ਗੁਰਪ੍ਰੀਤ ਸਿੰਘ ਰਿਆੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬੰਡਾਲਾ ਪ੍ਰਿੰਸੀਪਲ ਸ. ਦੀਪ ਇੰਦਰ ਸਿੰਘ ਤੋਂ ਇਲਾਵਾ 50 ਦੇ ਕਰੀਬ ਸਾਬਕਾ ਵਿਦਿਆਰਥੀਆਂ ਨੇ ਸ਼ਿਰਕਤ ਕਰਦਿਆਂ ਕਾਲਜ ਵਿਖੇ ਬਿਤਾਏ ਪਲਾਂ ਨੂੰ ਯਾਦ ਕੀਤਾ। ਇਸ ਮੌਕੇ ਸਾਬਕਾ ਵਿਦਿਆਰਥੀਆਂ ਨੇ ਆਪਣੇ ਜੀਵਨ ਦੇ ਉਤਾਰ-ਚੜ੍ਹਾਅ ਅਤੇ ਤਜ਼ਰਬਿਆਂ ਨੂੰ ਸਾਂਝਾ ਕਰਦਿਆਂ ਹਾਜ਼ਰ ਵਿਦਿਆਰਥੀਆਂ ਨਾਲ ਗੁਰ ਵੀ ਸਾਂਝੇ ਕੀਤੇ। ਇਸ ਮੌਕੇ ਕਾਲਜ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਹਾਜ਼ਰੀਨ ਤੋਂ ਵਾਹ-ਵਾਹ ਹਾਸਲ ਕੀਤੀ।

ਪ੍ਰਿੰ: ਡਾ. ਕੁਮਾਰ ਨੇ ਕਿਹਾ ਕਿ ਉਕਤ ਅਲੂਮਨੀ ਮੀਟ ਦਾ ਆਯੋਜਨ ਅਸਿਸਟੈਂਟ ਪ੍ਰੋਫੈਸਰ ਡਾ: ਮਨਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਪ੍ਰਿੰ: ਡਾ: ਕੁਮਾਰ ਅਤੇ ਵਾਈਸ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ਦੌਰਾਨ ਕਾਲਜ ਦਾ ਸਮੂੰਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Related posts

‘ਟੁੱਟੀ ਗੰਢੀ’ ਦੇ ਪਵਿੱਤਰ ਦਿਹਾੜੇ ਮੌਕੇ ਆਓ ਇਕੱਠੇ ਹੋਕੇ ‘ਰੰਗਲੇ ਪੰਜਾਬ’ ਦੀ ਸਿਰਜਣਾ ਕਰੀਏ – ਬੀਬੀ ਮਾਣੂੰਕੇ

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

‘ਆਪ ਸਰਕਾਰ ‘ਸਾਮ, ਦਾਮ, ਦੰਡ, ਭੇਦ’ ਨੀਤੀ ਅਧੀਨ ਸੁਖਬੀਰ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣ ਚਾਹੁੰਦੀ : ਸ਼੍ਰੋਮਣੀ ਅਕਾਲੀ ਦਲ