ਖ਼ਾਲਸਾ ਕਾਲਜ ਵਿਖੇ ‘ਅਧਿਆਪਕ ਲਈ ਨਿਰਧਾਰਿਤ ਪੇਸ਼ੇਵਰ ਨੈਤਿਕਤਾ’ ’ਤੇ ਐਕਸਟੇਸ਼ਨ ਲੈਕਚਰ ਕਰਵਾਇਆ

ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ. ਟੀ. ਰੋਡ ਦੇ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਡਾ. ਮਨਦੀਪ ਕੋਚਰ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦੇ ਹੋਏ ਨਾਲ ਵਾਈਸ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਤੇ ਹੋਰ। 

ਅੰਮ੍ਰਿਤਸਰ – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ. ਟੀ. ਰੋਡ ਵਿਖੇ ਨਵੀਂ ਸਿੱਖਿਆ ਨੀਤੀ ਦੇ ਸਦਰੰਭ ’ਚ ਅਧਿਆਪਕ ਲਈ ਨਿਰਧਾਰਿਤ ਪੇਸ਼ੇਵਰ ਨੈਤਿਕਤਾ ’ਤੇ ਐਕਸਟੇਸ਼ਨ ਲੈਕਚਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਲੈਕਚਰ ਮੌਕੇ ਸੰਸਥਾ ਦੇ ਐਲੂਮਨੀ ਅਤੇ ਐੱਚ. ਐੱਸ. ਐੱਨ. ਸੀ. ਯੂਨੀਵਰਸਿਟੀ, ਮੁੰਬਈ ਤੋਂ ਵਾਈਸ ਪ੍ਰਿੰਸੀਪਲ ਡਾ. ਮਨਦੀਪ ਕੋਚਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਸ਼ੇ ’ਤੇ ਅਧਾਰਿਤ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ।

ਇਸ ਪ੍ਰੋਗਰਾਮ ਦੀ ਸ਼ਰੂਆਤ ’ਚ ਪ੍ਰਿੰ: ਡਾ: ਕੁਮਾਰ ਨੇ ਡਾ. ਕੋਚਰ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕਰਨ ਉਪਰੰਤ ਕਿਹਾ ਕਿ ਨਵੀਂ ਸਿੱਖਿਆ ਨੀਤੀ ਦੇ ਸਬੰਧ ’ਚ ਅਧਿਆਪਕ ਨੂੰ ਨਵੇਂ ਬਦਲਾਵਾਂ ਦਾ ਸਾਹਮਣਾ ਕਰਨ ਪਵੇਗਾ। ਉਨ੍ਹਾਂ ਕਿਹਾ ਕਿ ਅਧਿਆਪਨ ਸਿਖਲਾਈ ਦਾ ਕਾਲਜ ਹੋਣ ਦੇ ਨਾਤੇ ਸਾਡਾ ਇਹ ਫਰਜ਼ ਬਣਦਾ ਹੈ ਕਿ ਅਸੀਂ ਭਵਿੱਖ ਦੇ ਅਧਿਆਪਕਾਂ ਨੂੰ ਇਨ੍ਹਾਂ ਬਦਲਾਵਾਂ ਅਤੇ ਚੁਣੌਤੀਆਂ ਬਾਰੇ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਨੂੰ ਇਸ ਸਬੰਧੀ ਕੁਸ਼ਲਤਾਪੂਰਵਕ ਤਿਆਰ ਕਰੀਏ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਐਸੋਸੀਏਟ ਪ੍ਰੋਫੈਸਰ ਡਾ: ਗੁਰਜੀਤ ਕੌਰ ਦੀ ਯੋਗ ਅਗਵਾਈ ਹੇਠ ਆਯੋਜਿਤ ਕੀਤਾ ਗਿਆ।

ਇਸ ਮੌਕੇ ਡਾ. ਕੋਚਰ ਨੇ ਵਿਦਿਆਰਥੀਆਂ ਨੂੰ ਨਵੀਂ ਸਿੱਖਿਆ ਨੀਤੀ ਦੇ ਵੱਖ-ਵੱਖ ਪਹਿਲੂਆਂ ਸਬੰਧੀ ਦੱਸਦਿਆ ਅਧਿਆਪਕ ਦੇ ਕਿੱਤਾ ਮੁਖੀ ਫਰਜ਼ਾਂ ਅਤੇ ਇਨ੍ਹਾਂ ਦੀ ਅਹਿਮੀਅਤ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਇਸ ਮੌਕੇ ਪ੍ਰਿੰ: ਡਾ. ਕੁਮਾਰ ਨੇ ਵਾਈਸ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਅਤੇ ਡਾ. ਗੁਰਜੀਤ ਕੌਰ ਨਾਲ ਮਿਲ ਕੇ ਡਾ. ਕੋਚਰ ਦਾ ਧੰਨਵਾਦ ਕਰਦਿਆਂ ਸਨਮਾਨਿਤ ਕੀਤਾ। ਇਸ ਮੌਕੇ ਸਮੂੰਹ ਕਾਲਜ ਸਟਾਫ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।

Related posts

ਪੰਜਾਬ ਦੇ ਮੁੱਖ-ਮੰਤਰੀ ਹਸਪਤਾਲ ਤੋਂ ਡਿਸਚਾਰਜ

ਗਿਆਨੀ ਰਘਬੀਰ ਸਿੰਘ ਵੱਲੋਂ ਕਿਰਪਾਨ ਦੇ ਮੁੱਠੇ ਦਾ ਸਵਾਲ ਬੇਬੁਨਿਆਦ – ਗਿਆਨੀ ਗੁਰਮੁਖ ਸਿੰਘ

ਸੁਪਰੀਮ ਕੋਰਟ ਰਾਜੋਆਣਾ ਦੀ ਪਟੀਸ਼ਨ ’ਤੇ 18 ਮਾਰਚ ਨੂੰ ਸੁਣਵਾਈ ਕਰੇਗੀ