ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ

ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ ਜੇਤੂ ਵਿਦਿਆਰਥੀਆਂ ਅਤੇ ਕੋਚ ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ ਦਰਮਿਆਨ ਖੜ੍ਹੇ ਵਿਖਾਈ ਦੇ ਰਹੇ।

ਅੰਮ੍ਰਿਤਸਰ—ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ‘68ਵੀਂ ਪੰਜਾਬ ਰਾਜ ਸਕੂਲ ਖੇਡਾਂ’ ਦੇ ਬਾਕਸਿੰਗ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨਾ, ਚਾਂਦੀ ਅਤੇ ਕਾਂਸੇ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵਿਦਿਆਰਥੀਆਂ ਸਵਰੂਪ, ਗੌਰਵ ਅਤੇ ਵਰੁਣ ਸ਼ਰਮਾ ਨੇ ਤਲਵੰਡੀ ਸਾਬੋ, ਬਠਿੰਡਾ ਵਿਖੇ ਉਕਤ ਚੈਂਪੀਅਨਸ਼ਿਪ ’ਚ ਹਿੱਸਾ ਲੈਂਦਿਆਂ ਕ੍ਰਮਵਾਰ ਸੋਨਾ, ਚਾਂਦੀ ਅਤੇ ਕਾਂਸੇ ਦਾ ਤਗਮਾ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਇਸ ਮੌਕੇ ਪ੍ਰਿੰ: ਸ: ਗਿੱਲ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬੱਧੀ ’ਤੇ ਮੁਬਾਰਕਬਾਦ ਦਿੰਦਿਆਂ ਬਾਕਸਿੰਗ ਕੋਚ ਬਲਜਿੰਦਰ ਅਤੇ ਡੀ. ਪੀ. ਈ. ਅਤੇ ਬਾਕਸਿੰਗ ਕੋਚ ਗੁਰਪ੍ਰੀਤ ਸਿੰਘ ਵੱਲੋਂ ਕਰਵਾਏ ਅਭਿਆਸ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।

Related posts

ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅਕਾਲੀ ਦਲ ਵਲੋਂ ਆਮ ਆਦਮੀ ਪਾਰਟੀ ਨੂੰ ਦਿੱਤਾ ਵੱਡਾ ਝਟਕਾ

ਸੰਘਰਸ਼ ਕਮੇਟੀ ਤਲਵੰਡੀ ਸਾਬੋ ਮੋਰਚਾ ਵੱਲੋਂ ਬੀ.ਡੀ.ਪੀ.ਓ.ਝੁਨੀਰ ਨੂੰ ਮੰਗ ਪੱਤਰ