ਖਾਲਸਾਈ ਫੌਜਾਂ ਨਿਹੰਗ ਸਿੰਘ ਜਥੇਬੰਦੀਆਂ ਨੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ‘ਚ ਸਜਾਇਆ ਮਹੱਲਾ

 ਸ੍ਰੀ ਅਨੰਦਪੁਰ ਸਾਹਿਬ – ਹੋਲੇ-ਮਹੱਲੇ ਦੀ ਸੰਪੂਰਨਤਾ ਮੌਕੇ ਗੁਰੂ ਕੀਆਂ ਲਾਡਲੀਆਂ ਖ਼ਾਲਸਾਈ ਨਿਹੰਗ ਸਿੰਘ ਦਲਪੰਥ ਫ਼ੌਜਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ‘ਚ ਇਤਿਹਾਸਕ ਅਸਥਾਨ ਗੁ: ਸ਼ਹੀਦੀ ਬਾਗ ਤੋਂ ਪੁਰਾਤਨ ਰਵਾਇਤਾਂ ਅਨੁਸਾਰ ਮਹੱਲਾ ਸਜਾਇਆ ਗਿਆ।ਇਸ ਤੋਂ ਪਹਿਲਾਂ ਸਾਰੀਆਂ ਨਿਹੰਗ ਸਿੰਘ ਦਲ ਪੰਥਾਂ ਦੀਆਂ ਛਾਉਣੀਆਂ ‘ਚ ਰੱਖੇ ਸ੍ਰੀ ਗੁਰੂ ਗੁ੍ਰੰਥ ਸਾਹਿਬ, ਸ੍ਰੀ ਦਸਮ ਗ੍ਰੰਥ ਅਤੇ ਸਰਬਲੋਹ ਗ੍ਰੰਥਾਂ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਗੁਰਬਾਣੀ ਦੇ ਮਨੋਹਰ ਕੀਰਤਨ ਹੋਏ।ਕਥਾਵਾਚਕਾਂ, ਗਿਆਨੀਆਂ, ਪ੍ਰਚਾਰਕਾਂ ਅਤੇ ਢਾਢੀ ਕਵੀਸਰਾਂ ਨੇ ਸਿੱਖ ਇਤਿਹਾਸ ਤੇ ਹੋਲੇ ਮਹੱਲੇ ਦੀ ਮਹਿਮਾ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।ਅਖੰਡ ਪਾਠ ਦੇ ਭੌਗ ਮੌਕੇ ਪੁੱਜੀਆਂ ਧਾਰਮਿਕ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ।ਉਪਰੰਤ ਛਾਉਣੀ ਬੁੱਢਾ ਦਲ ਗੁਰੂੁ ਕੇ ਬਾਗ ਤੋਂ ਮਹੱਲੇ ਦੀ ਅਰੰਭਤਾ ਹੋਈ।ਜਿਸ ‘ਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਾਲ ਬਾਬਾ ਗੱਜਣ ਸਿੰਘ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਤਰਨਾ ਦਲ ਸੰਪਰਦਾ ਬਾਬਾ ਬਿਧੀ ਚੰਦ ਸੁਰ ਸਿੰਘ, ਬਾਬਾ ਨਾਗਰ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ,ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਮਾਲਵਾ ਤਰਨਾ ਦਲ ਦੇ ਜਥੇ ਬਾਬਾ ਨਾਗਰ ਸਿੰਘ, ਜਥੇ ਬਾਬਾ ਬਲਦੇਵ ਸਿੰਘ ਵੱਲਾ, ਜਥੇ: ਬਾਬਾ ਵੱਸਣ ਸਿੰਘ ਮੜ੍ਹੀਆਂ ਵਾਲੇ, ਜਥੇ ਬਾਬਾ ਬਲਵਿੰਦਰ ਸਿੰਘ ਮਹਿਤਾ ਚੌਕ, ਜਥੇ ਬਾਬਾ ਲਾਲ ਸਿੰਘ, ਜਥੇ: ਬਾਬਾ ਛਿੰਦਾ ਸਿੰਘ ਭਿਖੀਵਿਡ, ਜਥੇ: ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਜਥੇ: ਤਰਸੇਮ ਸਿੰਘ ਮੋਰਾਂਵਾਲੀ ਆਦਿ ਤੋਂ ਇਲਾਵਾ ਹੋਰ ਵੱਡੀ ਗਿਣਤੀ ਵਿਚ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਆਪਣੇ-ਆਪਣੇ ਦਲਾਂ ਬਲਾਂ ਸਮੇਤ ਸ਼ਾਮਿਲ ਹੋਏ। ਗੁ: ਗੁਰੂ ਕਾ ਬਾਗ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਤੋਂ  ਅਰੰਭ ਹੋ ਕੇ ਨਵੀਂ ਆਬਾਦੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵੇਰਕਾ ਚੌਕ, ਬੱਸ ਅੱਡਾ ਹੋ ਕੇ ਇਤਿਹਾਸਕ ਅਸਥਾਨ ਗੁ: ਮਾਤਾ ਜੀਤਾਂ ਜੀ ਸਾਹਿਬ ਵਿਖੇ ਨਤਮਸਤਕ ਹੋ ਕੇ ਪੁਰਾਤਨ ਚਰਨ ਗੰਗਾ ਸਟੇਡੀਅਮ ਵਿਖੇ ਪੁੱਜਾ।ਜਿੱਥੇ ਸ਼੍ਰੋਮਣੀ ਸੇਵਾ ਰਤਨ ਨਿਹੰਗ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਹੇਠ ਵੱਖ ਵੱਖ ਨਿਹੰਗ ਸਿੰਘ ਦਲਪੰਥ ਦੇ ਮੁਖੀ ਸਿੱਖ ਰਵਾਇਤੀ ਬਾਣਿਆਂ, ਸ਼ਸਤਰਾਂ, ਘੋੜਿਆਂ, ਹਾਥੀਆਂ, ‘ਤੇ ਸਵਾਰ ਹੋ ਕੇ ਚਰਨ ਗੰਗਾ ਸਟੇਡੀਅਮ ਵਿਖੇ ਪਹੁੰਚੇ ਜਿਥੇ ਉਨ੍ਹਾਂ ਨੇ ਸੰਗਤਾਂ ਦੇ ਲਾ ਮਿਸਾਲ ਇਕੱਠ ਨੂੰ ਘੌੜ ਸਵਾਰੀ, ਨੇਜੇਬਾਜ਼ੀ, ਗਤਕੇਬਾਜ਼ੀ ਆਦਿ ਦਾ ਜੰਗਜੂ ਜੋਹਰ ਦਿਖਾਏ।ਮਹੱਲੇ ਵਿੱਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਵੱਡਾ ਹਾਥੀਆਂ, ਊਠਾਂ ਦਾ ਕਾਫਲਾ ਸ਼ਾਮਲ ਸੀ।ਬੈਡ ਵਾਜਿਆਂ ਦੀਆਂ ਸੁੰਦਰ ਧੁੰਨਾਂ, ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘਾਂ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਹਾਜ਼ਰ ਹੋਏ।ਉਪਰੰਤ ਨਿਹੰਗ ਸਿੰਘਾਂ ਵੱਲੋ ਇੱਕ ਤੋਂ ਦੋ, ਦੋ ਤੋਂ ਚਾਰ ਅਤੇ ਚਾਰ ਤੋਂ ਛੇ, ਛੇ ਘੋੜਿਆਂ ਤੇ ਖੜੇ ਹੋ ਕੇ ਨਿਹੰਗ ਸਿੰਘਾਂ ਨੇ ਘੋੜਿਆਂ ਨੂੰ ਦੌੜਾਇਆ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ। ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਨੇ ਹੋਲੇ ਮਹੱਲੇ ਦੀ ਵਧਾਈ ਦੇਂਦਿਆਂ ਨਿਹੰਗ ਸਿੰਘਾਂ ਫੌਜਾਂ ਦਾ ਧੰਨਵਾਦ ਕੀਤਾ। ਚਰਨਗੰਗਾ ਸਟੇਡੀਅਮ ਵਿਚ ਨਿਹੰਗ ਸਿੰਘ ਫੌਜਾਂ ਦਾ ਉਤਾਰਾ ਅਦਭੁਤ ਨਜਾਰਾ ਪੇਸ਼ ਕਰ ਰਿਹਾ ਸੀ। ਇਸ ਮੌਕੇ ਬਾਬਾ ਨੌਰੰਗ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬੁੱਢਾ ਦਲ ਦੇ ਸਕੱਤਰ ਸ੍ਰ. ਦਿਲਜੀਤ ਸਿੰਘ ਬੇਦੀ, ਬਾਬਾ ਅਰਜਨ ਸਿੰਘ ਪਟਿਆਲੇ ਵਾਲੇ, ਬਾਬਾ ਮਾਨ ਸਿੰਘ ਗੁਰੂ ਨਾਨਕ ਦਲ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਜਸਵਿੰਦਰ ਸਿੰਘ ਜੱਸੀ ਅਮਰੀਕਾ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ ,ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਇੰਦਰ ਸਿੰਘ, ਬਾਬਾ ਮੱਘਰ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਰਣਯੋਧ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਖੜਕ ਸਿੰਘ, ਬਾਬਾ ਚਰਨ ਸਿੰਘ ਫਤਹਿਗੜ੍ਹ ਸਾਹਿਬ ਆਦਿ ਹਾਜ਼ਰ ਸਨ।ਖ਼ਾਲਸਾ ਪੰਥ ਦੇ ਜਾਹੋ-ਜਲਾਲ ਅਤੇ ਨਿਆਰੇਪਣ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ-ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਵਲੋਂ ਪੁਰਾਤਨ ਖਾਲਸਾਈ ਰਵਾਇਤ ਅਨੁਸਾਰ ਸਜਾਏ ਮਹੱਲੇ ਨਾਲ ਅਮਨ ਸ਼ਾਂਤੀ ਪੂਰਵਕ ਹੋਲੇ ਮਹੱਲੇ ਦਾ ਤਿਉਹਾਰ ਸਪੰਨ ਹੋ ਗਿਆ ਹੈ।

Related posts

ਕੈਦੀਆਂ ਵਲੋਂ ਜੇਲ੍ਹਾਂ ’ਚੋਂ ਉਡਾਰੀ ਮਾਰਨ ਵਾਲਿਆਂ ’ਚੋਂ ਪੰਜਾਬ ਮੋਹਰੀ

ਸਰਕਾਰੀ ਸਮਾਗਮ ਨੂੰ ਰਾਜਨੀਤਕ ਰੈਲੀ ਵਜੋਂ ਵਰਤਣ ‘ਤੇ ਰੰਧਾਵਾ ਵਲੋਂ ਪ੍ਰਧਾਨ ਮੰਤਰੀ ਨੂੰ ਸਿ਼ਕਾਇਤ

ਅਕਾਲੀ ਦਲ ਦੀ ਸਰਕਾਰ ਆਉਣ ‘ਤੇ ‘ਵਰਲਡ ਕੱਪ ਕਬੱਡੀ’ ਮੁੜ ਸ਼ੁਰੂ ਕੀਤਾ ਜਾਵੇਗਾ – ਸੁਖਬੀਰ ਬਾਦਲ