ਖਾਲਸਾ ਕਾਲਜ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਦੀ ਨਾਮਵਰ ਕੰਪਨੀਆਂ ’ਚ ਹੋਈ ਚੋਣ

ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਦੇ ਚੁਣੇ ਗਏ ਵਿਦਿਆਰਥੀਆਂ ਦੀਆਂ ਤਸਵੀਰਾਂ।

ਅੰਮ੍ਰਿਤਸਰ —ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ  ਦੇ ਵਿਦਿਆਰਥੀਆਂ ਦੀ ਨਾਮਵਰ ਕੰਪਨੀਆਂ ਵੱਲੋਂ ਚੋਣ ਕੀਤੀ ਗਈ।ਕਾਲਜ ਦੇ ਸੀ. ਐਸ. ਈ., ਐਮ. ਈ. ਅਤੇ ਬੀ. ਸੀ. ਏ. ਵਿਭਾਗ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਨੋਇਡਾ, ਵੇਸਪਾਇਰ ਐਡ—ਟੈਕ ਪ੍ਰਾਈਵੇਟ ਲਿਮਟਿਡ, ਹਰਿਆਣਾ ਵਰਗੀਆਂ ਅਤੇ ਸਹਿਯਾਦਰੀ ਇੰਡਸਟਰੀਜ਼, ਪੁਣੇ ਆਦਿ ਪ੍ਰੋਕਮਾਰਟ ਵਰਗੀਆਂ ਕੰਪਨੀਆਂ ਵੱਲੋਂ ਸਾਲਾਨਾ ਪੈਕੇਜ਼ ’ਤੇ ਚੋਣ ਕੀਤੀ ਗਈ ਹੈ।

ਇਸ ਸਬੰਧੀ ਕਾਲਜ ਡਾਇਰੈਕਟਰ ਡਾ. ਮੰਜੂ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਾ ਹੋਇਆ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਲਈ ਸਮੇਂ—ਸਮੇਂ ’ਤੇ ਅਜਿਹੀਆਂ ਪਲੇਸਮੈਂਟਾਂ ਦਾ ਆਯੋਜਨ ਕਰਕੇ ਰੋਜਗਾਰ ਦੇ ਸਾਧਨ ਮੁਹੱਈਆ ਕਰਵਾ ਰਿਹਾ ਹੈ।ਉਨ੍ਹਾਂ ਕਿਹਾ ਇਸੇ ਲੜੀ ਨੂੰ ਅਗਾਂਹ ਤੋਰਦਿਆਂ ਹੋਇਆ ਉਕਤ ਵਿਭਾਗਾਂ ਦੇ ਕੁਲ 40 ਵਿਦਿਆਰਥੀਆਂ ਨੇ ਆਪਣੇ ਮਿੱਥੇ ਟੀਚੇ ਦੀ ਪ੍ਰਾਪਤੀ ਲਈ ਭਵਿੱਖ ਨੂੰ ਉਜਵਲ ਕੀਤਾ ਹੈ। ਜਿਸ ਤਹਿਤ 17 ਵਿਦਿਆਰਥੀਆਂ ਨੂੰ 7 ਲੱਖ ਰੁਪਏ ਅਤੇ 7 ਵਿਦਿਆਰਥੀਆਂ ਨੂੰ 5 ਲੱਖ ਰੁਪਏ ਪ੍ਰਤੀ ਸਾਲ ਦੇ ਪੈਕੇਜ ਲਈ ਨਾਮਜਦ ਕਰ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਹੋਣਹਾਰ ਗ੍ਰੈਜੂਏਟਾਂ ਦਾ ਪ੍ਰੋਕਮਾਰਟ ਵਰਗੀਆਂ ਪ੍ਰਸਿੱਧ ਨੋਇਡਾ, ਵੇਸਪਾਇਰ ਐਡ—ਟੈਕ ਪ੍ਰਾਈਵੇਟ ਲਿਮਟਿਡ, ਹਰਿਆਣਾ ਵਰਗੀਆਂ ਅਤੇ ਸਹਿਯਾਦਰੀ ਇੰਡਸਟਰੀਜ਼, ਪੁਣੇ ਦੀਆਂ ਕੰਪਨੀਆਂ ਵੱਲੋਂ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ।

ਇਸ ਮੌਕੇ ਡਾ. ਮੰਜੂ ਬਾਲਾ ਨੇ ਉਕਤ ਵਿਦਿਆਰਥੀਆਂ ਨੂੰ ਨੌਕਰੀ ਲਈ ਚੁਣੇ ਜਾਣ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਕਾਲਜ ’ਚ ਅਜਿਹਾ ਮਾਹੌਲ ਪੈਦਾ ਕਰਨਾ ਹੈ, ਜਿੱਥੇ ਵਿਦਿਆਰਥੀ ਅਕਾਦਮਿਕ ਅਤੇ ਵਿਅਕਤੀਗਤ ਤੌਰ ’ਤੇ ਤਰੱਕੀ ਕਰਨ।ਉਨ੍ਹਾਂ ਕਿਹਾ ਕਿ ਫੈਕਲਟੀ ਦਾ ਸਮਰਪਣ ਹੋਣਾ ਇਹ ਯਕੀਨੀ ਬਣਾਉਂਦਾ ਹੈ ਕਿ ਵਿਦਿਆਰਥੀ ਸਿਰਫ਼ ਗਿਆਨਵਾਨ ਹੀ ਨਹੀਂ, ਸਗੋਂ ਹੁਨਰਮੰਦ ਅਤੇ ਆਧੁਨਿਕ ਸੰਸਾਰ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਵਿਕਾਸ ਲਈ ਸਾਡੀ ਅਟੁੱਟ ਵਚਨਬੱਧਤਾ ਦਾ ਸਬੂਤ ਹੈ।

Related posts

ਆਧੁਨਿਕ ਤਕਨੀਕ ਨਾਲ ਛੇੜਛਾੜ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਸੁਚੇਤ – ਐਡਵੋਕੇਟ ਧਾਮੀ

ਟੀਚਰ ਵਲੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਨ ‘ਤੇ ਵਿਦਿਆਰਥਣ ਵਲੋਂ ਹੋਸਟਲ ‘ਚ ਖੁਦਕਸ਼ੀ

ਸਾਹਿਰ ਲੁਧਿਆਣਵੀ ਅਤੇ ਅਮ੍ਰਿਤਾ ਪ੍ਰੀਤਮ ਦੇ ਸਬੰਧਾਂ ’ਤੇ ਆਧਾਰਿਤ ਨਾਟਕ ‘ਵੋ ਅਫਸਾਨਾ’ ਦਾ ਮੰਚਨ