ਖਾਲਸਾ ਕਾਲਜ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ ‘ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ’

ਖਾਲਸਾ ਕਾਲਜ ਦੇ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਮੇਂ ਕੀਰਤਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਦੇ ਹੋਏ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨਾਲ ਪ੍ਰਿੰ: ਡਾ. ਮਹਿਲ ਸਿੰਘ।

ਅੰਮ੍ਰਿਤਸਰ – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਬਹੁਤ ਹੀ ਸ਼ਰਧਾ ਸਹਿਤ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਪੁਰਬ ਦੇ ਸਬੰਧ ’ਚ ਗੁਰਦੁਆਰਾ ਸਾਹਿਬ ’ਚ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਫਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਨੇ ਆਈ ਸੰਗਤ ਨੂੰ ਗੁਰ ਜਸ ਗਾਇਨ ਕਰ ਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।

ਇਸ ਪਵਿੱਤਰ ਦਿਹਾੜੇ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਣ ਪੁੱਜੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂੰਹ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਜੀ ਦੁਆਰਾ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਹਰੇਕ ਇਨਸਾਨ ਨੂੰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਫ਼ਲਸਫ਼ੇ ਅਤੇ ਜੀਵਨ ਤੋਂ ਸਿੱਖਿਆ ਲੈਣ ਲਈ ਪ੍ਰੇਰਿਆ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਭ ਤੋਂ ਪਹਿਲਾਂ ‘ਰਾਮਦਾਸਪੁਰ’ ਨਾਲ ਜਾਣੀ ਜਾਂਦੀ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਦੀ ਸਥਾਪਨਾ ਕੀਤੀ ਸੀ। ਇਸ ਪਵਿੱਤਰ ਦਿਹਾੜੇ ’ਤੇ ਕਾਲਜ ਵਿਦਿਆਰਥੀਆਂ ਦੁਆਰਾ ‘ਧੰਨੁ-ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ’, ‘ਲਖ ਖੁਸ਼ੀਆਂ ਪਾਤਿਸਾਹੀਆਂ, ਜੇ ਸਤਿਗੁਰੁ ਨਦਰਿ ਕਰੇਇ’ ਸ਼ਬਦ ਗਾਇਨ ਕਰ ਕੇ ਪੂਰੇ ਮਾਹੌਲ ਨੂੰ ਗੁਰੂ ਸ਼ਬਦ ’ਚ ਲੀਨ ਕੀਤਾ। ਇਸ ਮੌਕੇ ਸ: ਛੀਨਾ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਗਾਇਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।

ਇਸ ਉਪਰੰਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਮਾਹਿਰ ਡਾ. ਇੰਦਰਜੀਤ ਸਿੰਘ ਗੱਗੋਆਣੀ ਨੇ ਇਕੱਤਰ ਸੰਗਤ ਨੂੰ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।

ਇਸ ਮੌਕੇ ਕੌਂਸਲ ਦੇ ਸੰਯੁਕਤ ਸਕੱਤਰ ਸ: ਅਜਮੇਰ ਸਿੰਘ ਹੇਰ, ਸ: ਪਰਮਜੀਤ ਸਿੰਘ ਬੱਲ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ, ਸ੍ਰੀਮਤੀ ਰਮਿੰਦਰ ਕੌਰ, ਸ: ਭੁਪਿੰਦਰ ਸਿੰਘ ਹੋਲੈਂਡ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ  ਫਿਜ਼ੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕਵਲਜੀਤ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ, ਡਾ. ਐੱਸ. ਕੇ. ਨਾਗਪਾਲ, ਅੰਡਰ ਸੈਕਟਰੀ ਡੀ. ਐਸ. ਰਟੌਲ ਅਤੇ ਕਾਲਜ ਸਟਾਫ਼ ਤੇ ਵਿਦਿਆਰਥੀ, ਵਿਦਿਆਰਥਣਾਂ ਵੀ ਮੌਜ਼ੂਦ ਸਨ।

Related posts

ਪੰਜਾਬ ਸਰਕਾਰ ਵੱਲੋਂ ਹਰੇਕ ਨਾਗਰਿਕ ਨੂੰ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਲਈ ਉਪਰਾਲੇ

ਬੰਦੀ ਸਿੰਘਾਂ ਦੀ ਰਿਹਾਈ ਲਈ ਹਵਾਰਾ ਕਮੇਟੀ ਵੱਲੋਂ ਸਰਕਾਰਾਂ ਨੂੰ 2 ਮਾਰਚ ਤੱਕ ਦਾ ਸਮਾਂ ਦਿੱਤਾ

ਵਿਦਿਆਰਥੀਆਂ ’ਚ ਖੇਡ-ਏਕਤਾ ਭਾਵਨਾ ਦੇ ਮਕਸਦ ਤਹਿਤ 11ਵੀਂ ਸਾਲਾਨਾ ਐਥਲੈਟਿਕ ਮੀਟ ਕਰਵਾਈ