ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ

ਡੇਹਲੋਂ/ਲੁਧਿਆਣਾ – ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ਼ ਪ੍ਰਕਾਸ਼ ਸਿੰਘ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ਼ ਨਿਰਮਲ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ CRM ਸਕੀਮ ਦੇ IEC ਕੰਪੋਨੈਂਟ ਤਹਿਤ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਪਿੰਡ ਜੱਸੜ ਸਰਕਲ ਟਿੱਬਾ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਡੇਹਲੋਂ ਵੱਲੋਂ ਲਗਾਇਆ ਗਿਆ, ਜਿਸ ਦੀ ਸ਼ੁਰੂਆਤ ਕਰਦਿਆਂ ਡਾ਼  ਗੁਰਮੀਤ ਧਾਲੀਵਾਲ (ਖੇਤੀਬਾੜੀ ਵਿਸਥਾਰ ਅਫ਼ਸਰ, ਟਿੱਬਾ) ਨੇ ਕਿਸਾਨਾਂ ਦਾ ਸਵਾਗਤ ਕਰਦਿਆਂ ਝੋਨੇ ਦੀ ਪਰਾਲੀ ਦੀ ਸੰਭਾਲ ਸੰਬੰਧੀ ਨੁਕਤੇ ਸਾਂਝੇ ਕੀਤੇ। ਉਹਨਾਂ ਨੇ ਕਿਸਾਨ ਵੀਰਾਂ ਪਰਾਲੀ ਵਿੱਚ ਮੌਜੂਦ ਨਾਈਟ੍ਰੋਜਨ, ਫਾਸਫੋਰਸ ਅਤੇ ਪੋਟਾਸ਼ ਦੀ ਮਹਤੱਤਾ ਦਸਦੇ ਹੋਏ ਪਰਾਲੀ ਨੂੰ ਖੇਤ ਵਿੱਚ ਵਾਹੁਣ ਲਈ ਪ੍ਰੇਰਿਤ ਕੀਤਾ। ਡਾ. ਧਾਲੀਵਾਲ ਨੇ ਉਪਲੱਬਧ ਮਸ਼ੀਨਾਂ ਦਾ ਪੂਰਾ ਲਾਹਾ ਲੈਣ ਲਈ ਉਹਨਾਂ ਨੂੰ ਸਾਂਝੇ ਤੌਰ ਤੇ ਵਰਤਣ ਦੀ ਸਲਾਹ ਦਿੱਤੀ ਕਿਉਂਕਿ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੇ 2022 ਦੇ ਇੱਕ ਸਰਵੇਖਣ ਅਨੁਸਾਰ ਕਣਕ ਦੀ ਬਿਜਾਈ ਅਤੇ ਪਰਾਲੀ ਪ੍ਰਬੰਧ ਦੇ 49 ਦਿਨਾਂ ਦੌਰਾਨ ਜਿਆਦਾਤਰ ਮਸ਼ੀਨਾਂ ਕੇਵਲ 2 ਘੰਟੇ ਅਤੇ ਵੱਧ ਤੋਂ 29 ਘੰਟੇ ਦੇ ਸਮੇਂ ਲਈ  ਹੀ ਉਪਯੋਗ ਕੀਤੀਆਂ ਗਈਆਂ। ਉਹਨਾਂ ਨੇ ਕਿਸਾਨਾਂ ਨੂੰ ਪਰਾਲੀ ਸੰਭਾਲਣ ਵਾਲੀਆਂ ਮਸ਼ੀਨਾਂ ਵਰਤਣ ਸਮੇਂ ਤਕਨੀਕੀ ਬਰੀਕੀਆਂ ਨੂੰ ਧਿਆਨ ਵਿੱਚ ਰੱਖਣ। ਕਿਸਾਨਾਂ ਨੇ ਦੱਸਿਆ ਕਿ ਇਸ ਵਾਰ ਉਹਨਾਂ ਨੇ ਘੱਟ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਨੂੰ ਹੀ ਤਰਜੀਹ ਦਿੱਤੀ ਹੈ।
ਡਾ. ਨਿਰਮਲ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਡੇਹਲੋਂ ਨੇ ਕਿਸਾਨਾਂ ਨੂੰ ਸੁਪਰ ਸੀਡਰ ਅਤੇ ਸਰਫੇਸ ਸੀਡਰ ਮਸ਼ੀਨ ਦੀਆਂ ਤਕਨੀਕੀ ਬਰੀਕੀਆਂ ਸਮਝਦੇ ਹੋਏ ਕਣਕ ਦੀ ਬਿਜਾਈ ਕਰਨ ਦੀ ਸਲਾਹ ਦਿੱਤੀ। ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਪ੍ਰਕਾਸ਼ ਸਿੰਘ ਨੇ ਕਿਸਾਨਾਂ ਨੂੰ ਜਿਲ੍ਹੇ ਵਿੱਚ ਪ੍ਰਦਾਨ ਕੀਤੀਆਂ ਮਸ਼ੀਨਾਂ ਅਤੇ ਖੇਤਾਂ ਦੀ ਸਿਹਤ ਬਣਾਉਣ ਲਈ ਖਾਦਾਂ ਦੀ ਸੁਚੱਜੀ ਵਰਤੋਂ ਲਈ ਪਰਾਲੀ ਦੀ ਇਨ ਸੀਟੂ ਸੰਭਾਲ ਤੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਵਿਦਿਆਰਥੀਆਂ ਨੇ ਡਾ. ਲਵਲੀਨ ਬੈਂਸ ਦੀ ਅਗਵਾਈ ਹੇਠ ਪਰਾਲੀ ਨਾ ਸਾੜਨ ਸਬੰਧੀ  ਕੋਰੀਓਗਰਾਫੀ  ਪੇਸ਼ ਕੀਤੀ। ਕੈਂਪ ਵਿੱਚ ਵੱਡੀ ਗਿਣਤੀ ਵਿੱਚ  ਕਿਸਾਨ ਅਤੇ ਪੀ ਏ ਯੂ ਦੇ ਰਾਵੇ ਵਾਲੇ ਵਿਦਿਆਰਥੀ ਹਾਜਰ ਸਨ। ਸ੍ਰੀਮਤੀ ਜਸਵਿੰਦਰ ਕੌਰ ਖੇਤੀਬਾੜੀ ਸਬ ਇੰਸਪੈਕਟਰ ਟਿੱਬਾ ਵੱਲੋਂ ਝੋਨੇ ਦੀ ਫਸਲ ਦੇ ਕੀੜੇ ਮਕੌੜੇ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ.  ਸ਼ਵਿੰਦਰ ਸਿੰਘ ਏ ਡੀ ਓ ਡੇਹਲੋਂ ਨੇ ਸਬਸਿਡੀ ਤੇ ਮਸ਼ੀਨਾਂ ਅਪਲਾਈ ਕਰਨ  ਸਬੰਧੀ ਵਿਸਥਾਰਪੂਰਵਕ ਦਸਿਆ।
ਇਸ ਮੌਕੇ ਸੈਕਟਰੀ ਜਸਪ੍ਰੀਤ ਸਿੰਘ, ਹਰਮਨਜੀਤ ਸਿੰਘ ਲਵਪ੍ਰੀਤ ਸਿੰਘ, ਪਰਮਿੰਦਰ ਸਿੰਘ, ਹਰਦੀਪ ਸਿੰਘ, ਜਥੇਦਾਰ ਸੁਖਵਿੰਦਰ ਸਿੰਘ ਜੱਸੜ, ਮੇਹਰ ਸਿੰਘ ਸਰਪੰਚ ਤਜਿੰਦਰ ਸਿੰਘ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਦਿਆਰਥੀ ਵੀ ਹਾਜ਼ਰ ਸਨ।

Related posts

ਬੇਕਾਬੂ ਯਾਤਰੀ ਨੇ ਜਹਾਜ਼ ਦੀ ਵਿੰਡੋਅ ਤੋੜ ਦਿੱਤੀ : ਏਅਰ ਇੰਡੀਆ ਦੀ ਚੰਡੀਗੜ੍ਹ-ਦਿੱਲੀ ਉਡਾਣ ‘ਚ ਹਫ਼ੜਾ-ਦਫ਼ੜੀ

ਤਰੁਣ ਚੁੱਘ ਸਮੇਤ ਭਾਜਪਾ ਦੇ ਮੱਧ ਪ੍ਰਦੇਸ਼ ਤੋਂ ਤਿੰਨੇ ਉਮੀਦਵਾਰ ਨਿਰ-ਵਿਰੋਧ ਜਿੱਤੇ

ਇਹ ਤਾਂ ‘ਟ੍ਰੇਲਰ’ ਹੈ : ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਤੇ ਗੋਲੀਆਂ ਦੀ ਬੁਛਾੜ