ਖੇਤੀ ਉਤਪਾਦਾਂ ਦੀ ਮਾਰਕੀਟਿੰਗ ਅਤੇ ਐਗਮਾਰਕ ਕਰਵਾਉਣ ਸਬੰਧੀ ਜਾਣਕਾਰੀ ਦਿੱਤੀ

ਖ਼ਾਲਸਾ ਕਾਲਜ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਸੰਬੋਧਨ ਕਰਦੇ ਹੋਏ ਸ: ਜਸਵਿੰਦਰ ਸਿੰਘ।

ਅੰਮ੍ਰਿਤਸਰ – ਖਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਵਿਜਟ ਅਤੇ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ—ਨਿਰਦੇਸ਼ਾਂ ’ਤੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਸ਼ਹੀਦ ਅਜਮੇਰ ਸਿੰਘ ਸ ਸ ਸ ਸਕੂਲ, ਮੱਲ੍ਹੀਆਂ ਦੇ ਲਗਭਗ 40 ਤੋਂ ਵਧੇਰੇ ਵਿਦਿਆਰਥੀਆਂ ਨੇ ਅਧਿਆਪਕਾਂ ਸਮੇਤ ਭਾਗ ਲਿਆ।

ਇਸ ਟ੍ਰੇਨਿੰਗ ਪ੍ਰੋਗਰਾਮ ਸਬੰਧੀ ਪ੍ਰਿੰ: ਡਾ: ਆਤਮ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ ਅਫ਼ਸਰ ਸ: ਜਸਵਿੰਦਰ ਸਿੰਘ ਵੱਲੋਂ ਖੁੰਭਾਂ ਦੀ ਕਾਸ਼ਤ, ਖੁੰਭਾਂ ’ਚ ਮੌਜੂਦ ਖੁਰਾਕੀ ਤੱਤਾਂ, ਖੁੰਭਾਂ ਦੀ ਕਿਸਮਾਂ ਸਬੰਧੀ ਸੰਖੇਪਪੂਰਨ ਜਾਣਕਾਰੀ ਪ੍ਰਦਾਨ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮੌਕੇ ਵਿਦਿਆਰਥੀਆ ਨੂੰ ਤੂੜੀ ਅਤੇ ਪਰਾਲੀ ਸਾੜਣ ਨਾਲੋਂ ਕਿਸਾਨਾਂ ਨੂੰ ਖੁੰਭਾਂ ਦੀ ਖੇਤੀ ’ਚ ਵਰਤਣ ਦੀ ਸਲਾਹ ਦਿੱਤੀ ਅਤੇ ਇਸ ਦੌਰਾਨ ਬਟਨ ਖੁੰਭ ਦੀ ਕਾਸ਼ਤ ਸਬੰਧੀ ਕੰਪੋਸਟ ਦੀ ਤਿਆਰੀ, ਬਿਜਾਈ, ਕੇਸਿੰਗ ਸਾਇਲ, ਢੀਗਰੀ ਦੀ ਕਾਸ਼ਤ ਅਤੇ ਪਰਾਲੀ ਵਾਲੀਆਂ ਖੁੰਭਾਂ ਦੀ ਪੈਦਾਵਾਰ ਵਧਾਉਣ ਲਈ ਵਿਸਥਾਰ ’ਚ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਸ: ਜਸਵਿੰਦਰ ਸਿੰਘ ਨੇ ਪ੍ਰਿੰ: ਡਾ. ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰੋਗਰਾਮ ’ਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਅੰਮ੍ਰਿਤਸਰ ਦੇ ਸ਼ਾਮਿਲ ਹੋਏ ਖੇਤੀਬਾੜੀ ਵਿਕਾਸ ਅਫ਼ਸਰ (ਮ) ਡਾ ਸ਼ਿਵਾਨੀ ਪਲਿਆਲ, ਹਰਮੀਤ ਕੌਰ ਨੇ ਖੇਤੀਬਾੜੀ ਉਤਪਾਦਾਂ ਦੀ ਮਾਰਕੀਟਿੰਗ ਅਤੇ ਖੇਤੀਬਾੜੀ ਵਿਕਾਸ ਅਫ਼ਸਰ (ਐਗਮਾਰਕ) ਨਵਨੂਰ ਕੌਰ ਨੇ ਖੇਤੀ ਉਤਪਾਦਾਂ ਨੂੰ ਐਗਮਾਰਕ ਕਰਵਾਉਣ ਸਬੰਧੀ ਮੁੱਢਲੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਮੌਕੇ ਖੁੰਭਾਂ ਦੀ ਕਾਸ਼ਤ ਦੀ ਪ੍ਰੈਕਟਿਕਲ ਅਤੇ ਖੁੰਭਾਂ ਦੇ ਸ਼ੈਡ ’ਚ ਦੌਰਾ ਕਰਵਾਇਆ ਗਿਆ।ਉਨ੍ਹਾਂ ਕਿਹਾ ਕਿ ਖੇਤੀਬਾੜੀ ਅਧਿਆਪਕ ਰਣਜੀਤ ਸਿੰਘ ਅਤੇ ਲੈਬ ਅਸਿਸਟੈਟ ਨੇ ਭਰਪੂਰ ਸਹਿਯੋਗ ਦਿੱਤਾ।

Related posts

ਪੰਜਾਬ ਦੀ ਮੁੜ ਖੁਸ਼ਹਾਲੀ ਲਈ ਭੈੜੀ ਸਿਆਸਤ ਦੀ ਥਾਂ ਸਾਂਝੇ ਯਤਨ ਕਰਨ ਦਾ ਵੇਲਾ !

ਉੱਘੇ ਲਿਖਾਰੀ ਡਾ. ਵਿਜੈ ਗਰਗ ਸਮੇਤ 10 ਪ੍ਰਮੁੱਖ ਸ਼ਖਸੀਅਤਾਂ ਦਾ ‘ਸੁਰਜੀਤ ਪਾਤਰ ਪੁਰਸਕਾਰ’ ਨਾਲ ਸਨਮਾਨ

ਮਿਡਲ-ਈਸਟ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਵਾਸਤੇ ਫੌਰੀ ਕਦਮ ਚੁੱਕੇ ਜਾਣ – ਸੁਖਬੀਰ ਸਿੰਘ ਬਾਦਲ