ਗਰਭਵਤੀ ਹਥਨੀ ਦੇ ਮੌਤ ‘ਤੇ ਦੇਸ਼ ਭਰ ‘ਚ ਗੁੱਸਾ, ਕੋਹਲੀ ਤੋਂ ਲੈ ਕੇ ਰਤਨ ਟਾਟਾ ਤੱਕ ਡਟੇ

ਨਵੀਂ ਦਿੱਲੀ: ਉੱਤਰ ਕੇਰਲ ‘ਚ ਸ਼ਰਾਰਤੀ ਅਨਸਰਾਂ ਵੱਲੋਂ ਵਿਸਫੋਟਕ ਭਰੇ ਅਨਾਨਾਸ ਨੂੰ ਗਰਭਵਤੀ ਹਥਨੀ ਅੱਗੇ ਸੁੱਟਿਆ ਗਿਆ ਜਿਸ ਨਾਲ ਉਸ ਦੀ ਮੌਤ ਹੋ ਗਈ। ਇਸ ਬੇਰਹਿਮੀ ‘ਤੇ ਪੂਰਾ ਦੇਸ਼ ਰੋਸ ‘ਚ ਹੈ। ਲੋਕ ਸੋਸ਼ਲ ਮੀਡੀਆ ‘ਤੇ ਆਪਣਾ ਗੁੱਸਾ ਜ਼ਾਹਰ ਕਰ ਰਹੇ ਹਨ।

ਕੇਂਦਰੀ ਵਾਤਾਵਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਇਸ ਘਟਨਾ ‘ਤੇ ਗੰਭੀਰ ਰੁਖ ਅਪਣਾਉਂਦਿਆਂ ਕਿਹਾ ਕਿ ਕੇਂਦਰ ਨੇ ਇਸ ਬਾਰੇ ਪੂਰੀ ਰਿਪੋਰਟ ਮੰਗੀ ਹੈ ਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ, “ਅਸੀਂ ਘਟਨਾ ਬਾਰੇ ਪੂਰੀ ਰਿਪੋਰਟ ਮੰਗੀ ਹੈ। ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ”

ਇਸ ਕੜੀ ਵਿੱਚ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਵੀ ਆਪਣੀਆਂ ਭਾਵਨਾਵਾਂ ਜ਼ਾਹਰ ਕੀਤੀਆਂ ਹਨ।

Related posts

ਕਾਕਾ ਸਿੰਘ ਉੱਭਾ ਨੇ ਪਿਉ-ਪੁੱਤਰ ਦੀ ਜੋੜੀ ਪੈਦਲ ਚਾਲ ‘ਚ ਮੈਡਲ ਜਿੱਤਿਆ

ਖ਼ਾਲਸਾ ਹਾਕੀ ਅਕੈਡਮੀ ਨੇ ‘ਤੀਜੇ ਹਾਕੀ ਇੰਡੀਆ ਸਬ-ਜੂਨੀਅਰ ਮਹਿਲਾ ਅਕੈਡਮੀ ਚੈਂਪੀਅਨਸ਼ਿਪ’ ’ਚ ਚਾਂਦੀ ਦਾ ਤਗਮਾ ਜਿੱਤਿਆ

ਮੋਦੀ ਵਲੋਂ ਪਹਿਲਾ ਬਲਾਇੰਡ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਨੂੰ ਵਧਾਈਆਂ