ਦੀਰ ਅਲ-ਬਲਾਹ/ਗਾਜ਼ਾ ਪੱਟੀ – ਮੱਧ ਗਾਜ਼ਾ ਵਿੱਚ ਸ਼ਰਨਾਰਥੀ ਕੈਂਪ ਵਜੋਂ ਵਰਤੇ ਜਾ ਰਹੇ ਇੱਕ ਸਕੂਲ ਉੱਤੇ ਵੀਰਵਾਰ ਨੂੰ ਇਜ਼ਰਾਈਲੀ ਹਮਲੇ ਵਿੱਚ ਘੱਟੋ-ਘੱਟ 16 ਲੋਕ ਮਾਰੇ ਗਏ। ਫਲਸਤੀਨੀ ਮੈਡੀਕਲ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।ਅਵਦਾ ਹਸਪਤਾਲ ਦੇ ਮੈਡੀਕਲ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਮਲਾ ਨੁਸੀਰਾਤ ਦੇ ਇੱਕ ਸ਼ਰਨਾਰਥੀ ਕੈਂਪ ਵਿੱਚ ਹੋਇਆ। ਇਸ ਹਮਲੇ ‘ਚ 32 ਹੋਰ ਲੋਕ ਜ਼ਖ਼ਮੀ ਵੀ ਹੋਏ ਹਨ। ਜ਼ਖ਼ਮੀਆਂ ਨੂੰ ਇਸੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਜ਼ਰਾਇਲੀ ਫੌਜ ਨੇ ਇਸ ਸਬੰਧ ‘ਚ ਤੁਰੰਤ ਕੋਈ ਬਿਆਨ ਨਹੀਂ ਦਿੱਤਾ ਹੈ।