ਗੁਜਰਾਤ-ਮਹਾਰਾਸ਼ਟਰ ਤੇ MP’ਚ ਬਾਰਿਸ਼ ਨੇ ਮਚਾਈ ਤਬਾਹੀ, ਹੁਣ ਤਕ 200 ਤੋਂ ਜ਼ਿਆਦਾ ਲੋਕਾਂ ਦੀ ਮੌਤ

ਨਵੀਂ ਦਿੱਲੀ – ਦੇਸ਼ ਦੇ ਕਈ ਸੂਬਿਆਂ ‘ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਕਈ ਥਾਵਾਂ ‘ਤੇ ਅਸਮਾਨ ਤੋਂ ਮੀਂਹ ਆਫ਼ਤ ਬਣ ਕੇ ਡਿੱਗ ਰਿਹਾ ਹੈ। ਮੀਂਹ ਅਤੇ ਹੜ੍ਹਾਂ ਕਾਰਨ ਆਮ ਜਨਜੀਵਨ ਲੀਹੋਂ ਲੱਥ ਗਿਆ ਹੈ। ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਦੋਵਾਂ ਰਾਜਾਂ ਵਿੱਚ ਹੁਣ ਤਕ 152 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਈ ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਜ਼ਮੀਨ ਖਿਸਕਣ ਕਾਰਨ ਬਦਰੀਨਾਥ ਹਾਈਵੇਅ ਬੰਦ ਕਰ ਦਿੱਤਾ ਗਿਆ ਹੈ। ਗੁਜਰਾਤ, ਮਹਾਰਾਸ਼ਟਰ, ਅਸਾਮ, ਉੜੀਸਾ ਅਤੇ ਉਤਰਾਖੰਡ ਤੋਂ ਇਲਾਵਾ ਹੋਰ ਰਾਜਾਂ ਵਿੱਚ ਮੀਂਹ ਦੀ ਸਥਿਤੀ ਕੀ ਹੈ, ਉਹ ਤੁਹਾਨੂੰ ਦੱਸਦੇ ਹਨ।

ਮਹਾਰਾਸ਼ਟਰ ‘ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਭਾਰੀ ਮੀਂਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। 1 ਜੂਨ ਤੋਂ ਸੂਬੇ ‘ਚ ਮੀਂਹ ਨਾਲ ਸਬੰਧਤ ਘਟਨਾਵਾਂ ਕਾਰਨ 83 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਈ ਨਦੀਆਂ ਦਾ ਵਹਾਅ ਵਧ ਗਿਆ ਹੈ। ਮੀਂਹ ਦਾ ਅਸਰ ਮਾਇਆ ਨਗਰੀ ਮੁੰਬਈ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਮੁੰਬਈ ਦੇ ਕਈ ਇਲਾਕਿਆਂ ‘ਚ ਪਾਣੀ ਜਮ੍ਹਾ ਹੋ ਗਿਆ ਹੈ। ਪਾਣੀ ਭਰਨ ਕਾਰਨ ਸੜਕਾਂ ’ਤੇ ਲੰਮਾ ਜਾਮ ਲੱਗਾ ਰਹਿੰਦਾ ਹੈ। ਮੁੰਬਈ ‘ਚ ਅਗਲੇ ਦੋ ਦਿਨਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਗੁਜਰਾਤ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਿਛਲੇ 24 ਘੰਟਿਆਂ ਵਿੱਚ 6 ਲੋਕਾਂ ਦੀ ਜਾਨ ਚਲੀ ਗਈ ਹੈ। ਸਮੱਸਿਆ ਇਹ ਹੈ ਕਿ ਕਈ ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ। ਰਾਹਤ ਅਤੇ ਬਚਾਅ ਕਾਰਜਾਂ ਲਈ ਹੈਲੀਕਾਪਟਰ ਤਾਇਨਾਤ ਕੀਤੇ ਗਏ ਹਨ। NDRF ਦੇ ਜਵਾਨ ਵੀ ਲਗਾਤਾਰ ਲੋਕਾਂ ਨੂੰ ਬਚਾ ਰਹੇ ਹਨ। ਹੁਣ ਤੱਕ ਵੱਖ-ਵੱਖ ਇਲਾਕਿਆਂ ਤੋਂ ਦੋ ਹਜ਼ਾਰ ਤੋਂ ਵੱਧ ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ।

ਸੂਬੇ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਹੜ੍ਹ ਪ੍ਰਭਾਵਿਤ ਨਵਸਾਰੀ ਦਾ ਦੌਰਾ ਕੀਤਾ। ਉਨ੍ਹਾਂ ਪੀੜਤਾਂ ਨਾਲ ਮੁਲਾਕਾਤ ਵੀ ਕੀਤੀ। ਸੂਬੇ ਵਿੱਚ ਮੀਂਹ ਅਤੇ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 69 ਹੋ ਗਈ ਹੈ।

ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤਕ ਪੂਰੇ ਸੂਬੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

ਦੱਖਣੀ ਗੁਜਰਾਤ, ਸੌਰਾਸ਼ਟਰ ਅਤੇ ਕੱਛ ਦੇ ਕਈ ਜ਼ਿਲ੍ਹਿਆਂ ਵਿੱਚ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ

ਪੀਐਮ ਮੋਦੀ ਨੇ ਮੁੱਖ ਮੰਤਰੀ ਨਾਲ ਫ਼ੋਨ ‘ਤੇ ਗੱਲਬਾਤ ਕੀਤੀ

ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ

ਹਿਮਾਚਲ ਪ੍ਰਦੇਸ਼ ਵਿੱਚ ਵੀ ਭਾਰੀ ਮੀਂਹ ਪੈ ਰਿਹਾ ਹੈ। ਮਨਾਲੀ ਦੇ ਬੱਸ ਸਟੈਂਡ ਵਿੱਚ ਪਾਣੀ ਭਰ ਗਿਆ ਹੈ। ਭਾਰੀ ਮੀਂਹ ਕਾਰਨ ਕੁਝ ਬੱਸਾਂ ਨੁਕਸਾਨੀਆਂ ਗਈਆਂ ਹਨ।

ਉੱਤਰਾਖੰਡ ਵਿੱਚ ਵੀ ਭਾਰੀ ਮੀਂਹ ਜਾਰੀ ਹੈ। ਭਾਰੀ ਮੀਂਹ ਕਾਰਨ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਕਈ ਸੜਕਾਂ ਟੁੱਟ ਚੁੱਕੀਆਂ ਹਨ। ਮੌਸਮ ਵਿਭਾਗ ਮੁਤਾਬਕ ਦੇਹਰਾਦੂਨ ਸਮੇਤ ਪੰਜ ਜ਼ਿਲ੍ਹਿਆਂ ਵਿੱਚ ਅੱਜ ਭਾਰੀ ਮੀਂਹ ਪੈ ਸਕਦਾ ਹੈ। ਜਦਕਿ ਬਾਕੀ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Related posts

ਹੈਦਰਾਬਾਦੀ ਬਿਰਿਆਨੀ ਰੈਸਟੋਰੈਂਟਾਂ ਵਲੋਂ 70 ਹਜ਼ਾਰ ਕ੍ਰੋੜ ਦਾ ਘੁਟਾਲਾ

‘ਇੰਡੀਆ AI ਇਮਪੈਕਟ ਸਮਿਟ 2026’ ਦੌਰਾਨ ਨਰਿੰਦਰ ਮੋਦੀ ਦਾ ਭਾਸ਼ਣ !

ਹੁਣ ਵਿੱਤੀ ਘੁਟਾਲਿਆਂ ਦੇ ਦੋਸ਼ੀ ਗੰਭੀਰ ਅਪਰਾਧੀ ਵਜੋਂ ਨਾਮਜ਼ਦ ਹੋਣਗੇ