ਇਸਲਾਮਾਬਾਦ – ਪਾਕਿਸਤਾਨ ਦੀ ਇਕ ਵਿਸ਼ੇਸ਼ ਅਦਾਲਤ ਨੇ ਮੰਗਲਵਾਰ ਨੂੰ ਗੁਪਤ ਦਸਤਾਵੇਜ਼ ਲੀਕ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਮੁਕੱਦਮਾ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ। ਅਧਿਕਾਰੀਆਂ ਨੇ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਉਸਨੂੰ ਇੱਕ ਆਮ ਅਦਾਲਤ ਵਿੱਚ ਸੁਣਵਾਈ ਲਈ ਪੇਸ਼ ਨਹੀਂ ਕੀਤਾ ਸੀ।
ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਖਾਨ (71) 26 ਸਤੰਬਰ ਤੋਂ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਬੰਦ ਹਨ, ਜਿੱਥੇ ਪਿਛਲੇ ਹਫ਼ਤੇ ਤੱਕ ਜੇਲ੍ਹ ਵਿੱਚ ਹੀ ਉਨ੍ਹਾਂ ਖ਼ਿਲਾਫ਼ ਮੁਕੱਦਮਾ ਚੱਲ ਰਿਹਾ ਸੀ। ਇਸਲਾਮਾਬਾਦ ਹਾਈ ਕੋਰਟ ਨੇ ਪਿਛਲੇ ਹਫਤੇ ਕਾਰਵਾਈ ਦੇ ਖ਼ਿਲਾਫ਼ ਫ਼ੈਸਲਾ ਸੁਣਾਉਾਂਦੇਹੋਏ ਉਨ੍ਹਾਂ ਨੂੰ ਗ਼ਲਤ ਕਰਾਰ ਦਿੱਤਾ ਸੀ। ਵਿਸ਼ੇਸ਼ ਅਦਾਲਤ ਦੇ ਜੱਜ ਅਬੂਲ ਹਸਨਤ ਜ਼ੁਲਕਰਨੈਨ ਨੇ ਮੰਗਲਵਾਰ ਨੂੰ ਇਸਲਾਮਾਬਾਦ ਦੇ ਸੰਘੀ ਨਿਆਂਇਕ ਕੰਪਲੈਕਸ ਵਿੱਚ ਸੁਣਵਾਈ ਦੀ ਪ੍ਰਧਾਨਗੀ ਕੀਤੀ। ਅਧਿਕਾਰੀਆਂ ਨੇ ਸੁਰੱਖਿਆ ਕਾਰਨਾਂ ਕਰਕੇ ਖਾਨ ਨੂੰ ਮੁਕੱਦਮੇ ਲਈ ਪੇਸ਼ ਨਹੀਂ ਕੀਤਾ। ਪਿਛਲੇ ਹਫਤੇ ਜੱਜ ਨੇ ਅਧਿਕਾਰੀਆਂ ਨੂੰ ਖਾਨ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਮਾਮਲੇ ਦੀ ਸੁਣਵਾਈ ਲਈ ਸੰਘੀ ਜੁਡੀਸ਼ੀਅਲ ਕੰਪਲੈਕਸ ’ਚ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਸੀ। ਕੁਰੈਸ਼ੀ ਨੂੰ ਵੀ ਉਕਤ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਅਦਿਆਲਾ ਜੇਲ ’ਚ ਬੰਦ ਹੈ। ਖਾਨ ਅਤੇ ਕੁਰੈਸ਼ੀ ਨੇ ਖੁਦ ਨੂੰ ਬੇਕਸੂਰ ਦੱਸਿਆ ਹੈ। ਅਧਿਕਾਰੀਆਂ ਵੱਲੋਂ ਅਦਾਲਤ ਵਿੱਚ ਪੇਸ਼ ਕੀਤੀ ਗਈ ਰਿਪੋਰਟ ਅਨੁਸਾਰ, “ਇਹ ਦੱਸਿਆ ਗਿਆ ਹੈ ਕਿ ਪੀਟੀਆਈ ਚੇਅਰਮੈਨ ਨੂੰ ਗੰਭੀਰ ਪੱਧਰ ਦੇ ਸੁਰੱਖਿਆ ਜੋਖਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ।”