ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅੱਗੇ ਕੱਪੜਿਆਂ ਦੀ ਮਸ਼ਹੂਰੀ ਕਰਨ ਵਾਲੀ ਪਾਕਿਸਤਾਨੀ ਔਰਤ ਨੇ ਮੰਗੀ ਮਾਫ਼ੀ

ਅੰਮ੍ਰਿਤਸਰ – ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਨਾਰੋਵਾਲ ਵਿਖੇ ਇਕ ਦਿਨ ਪਹਿਲਾਂ ਇਕ ਲਡ਼ਕੀ ਵੱਲੋਂ ਕੱਪੜਿਆਂ ਦੇ ਇਕ ਬਰਾਂਡ ਲਈ ਬਿਨਾਂ ਸਿਰ ਢਕੇ ਫੋਟੋਸ਼ੂਟ ਕਰਾਏ ਜਾਣ ਤੋਂ ਬਾਅਦ ਪਾਕਿਸਤਾਨੀ ਮਾਡਲ ਅਤੇ ਟੈਕਸਟਾਈਲ ਬਰਾਂਡ ਖ਼ਿਲਾਫ਼ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਜਾਂਚ ਸ਼ੁਰੂ ਕੀਤੀ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੇ ਜਾਣ ਬਾਅਦ ਸਿੱਖ ਭਾਈਚਾਰੇ ਪ੍ਰਤੀ ਨਿਰਾਦਰ ਨੂੰ ਵੀ ਰੇਖਾਂਕਿਤ ਕੀਤਾ। ਲਹਿੰਦੇ ਪੰਜਾਬ ਪਾਕਿਸਤਾਨ ਤੋਂ ਐੱਮਪੀਏ ਸਰਦਾਰ ਰਮੇਸ਼ ਸਿੰਘ ਅਰੋੜਾ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ ਵਿਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਕੰਪਲੈਕਸ ਵਿਚ ਔਰਤਾਂ ਦੇ ਕੱਪੜਿਆਂ ਲਈ ਬਿਨਾਂ ਸਿਰ ਢਕੇ ਮਾਡਲਿੰਗ ਕਰਕੇ ਲਾਹੌਰ ਦੀ ਇਕ ਮਹਿਲਾ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।’

ਗੁਰਦੁਆਰੇ ਵਿਚ ਆਪਣਾ ਸਿਰ ਢਕਣਾ ਜ਼ਰੂਰੀ ਹੈ ਅਤੇ ਇਸ ਨੂੰ ਇਸ ਪਵਿੱਤਰ ਸਥਾਨ ਪ੍ਰਤੀ ਸਨਮਾਨ ਦਿਖਾਉਣ ਦਾ ਇਕ ਤਰੀਕਾ ਮੰਨਿਆ ਜਾਂਦਾ ਹੈ ਉੱਥੇ ਹੀ ਪੂਰੇ ਵਿਵਾਦ ’ਤੇ ਪ੍ਰਤੀਕਿਰਿਆ ਸਫ਼ਾਈ ਦਿੰਦੇ ਹੋਏ ‘ਮੰਨਤ ਕਲੋਥਿੰਗ’ ਬਰਾਂਡ ਨੇ ਇੰਸਟਾਗ੍ਰਾਮ ’ਤੇ ਇਕ ਪੋਸਟ ਵਿਚ ਮਾਫ਼ੀ ਮੰਗੀ ਅਤੇ ਇਸ ਤੋਂ ਇਨਕਾਰ ਕੀਤਾ ਕਿ ਉਨ੍ਹਾਂ ਦੇ ਅਕਾਊਂਟ ’ਤੇ ਪੋਸਟ ਕੀਤੀਆਂ ਗਈਆਂ ਤਸਵੀਰਾਂ ਉਨ੍ਹਾਂ ਵੱਲੋਂ ਕੀਤੇ ਗਏ ਕਿਸੇ ਵੀ ਫੋਟੋਸ਼ੂਟ ਦਾ ਹਿੱਸਾ ਸਨ। ਉਸ ਨੇ ਕਿਹਾ, ‘ਇਹ ਤਸਵੀਰਾਂ ਸਾਨੂੰ ਇਕ ਹੋਰ ਕੰਪਨੀ ਨੇ ਮੁਹੱਈਆ ਕਰਾਈਆਂ ਸਨ, ਜਿਸ ਵਿਚ ਸਾਡਾ ਪਹਿਰਾਵਾ ਪਹਿਨਾਇਆ ਗਿਆ ਸੀ। ਉਸ ਨੇ ਕਿਹਾ ਕਿ ਅਸੀਂ ਆਪਣੀ ਗ਼ਲਤੀ ਮੰਨਦੇ ਹਾਂ ਕਿ ਸਾਨੂੰ ਇਸ ਸਮੱਗਰੀ ਨੂੰ ਪੋਸਟ ਨਹੀਂ ਕਰਨਾ ਚਾਹੀਦਾ ਸੀ। ਅਸੀਂ ਹਰ ਉਸ ਵਿਅਕਤੀ ਤੋਂ ਮਾਫ਼ੀ ਮੰਗਦੇ ਹਾਂ, ਜਿਸ ਨੂੰ ਠੇਸ ਪੁੱਜੀ ਹੈ।’ ਤਸਵੀਰਾਂ ਵਿਚ ਪੋਜ਼ ਦੇਣ ਵਾਲੀ ਮਾਡਲ/ਬਲਾਗਰ ਸੌਲੇਹਾ ਇਮਤਿਆਜ ਨੇ ਵੀ ਮਾਫ਼ੀ ਮੰਗਦੇ ਹੋਏ ਕਿਹਾ, ‘ਮੈਂ ਇਤਿਹਾਸ ਦੇ ਬਾਰੇ ਵਿਚ ਜਾਣਨ ਅਤੇ ਸਿੱਖ ਭਾਈਚਾਰੇ ਦੇ ਬਾਰੇ ਵਿਚ ਜਾਣਨ ਲਈ ਕਰਤਾਪੁਰ ਗਈ ਸੀ। ਇਹ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਨਹੀਂ ਕੀਤਾ ਗਿਆ ਸੀ।’ ਉਨ੍ਹਾਂ ਨੇ ਇੰਸਟਾਗ੍ਰਾਮ ’ਤੇ ਲਿਖਿਆ, ‘ਹਾਲਾਂਕਿ ਜੇਕਰ ਮੈਂ ਕਿਸੇ ਨੂੰ ਠੇਸ ਪਹੁੰਚਾਈ ਹੈ ਜਾਂ ਉਨ੍ਹਾਂ ਨੂੰ ਲੱਗਦਾ ਹੈ ਕਿ ਮੈਂ ਉਨ੍ਹਾਂ ਦੇ ਸੱਭਿਆਚਾਰ ਦਾ ਸਨਮਾਨ ਨਹੀਂ ਕਰਦੀ ਤਾਂ ਮੈਂ ਮਾਫ਼ੀ ਮੰਗਦੀ ਹਾਂ। ਪਾਕਿਸਤਾਨੀ ਇਕ ਕੰਪਨੀ ਦੇ ਕੱਪੜੇ ਲਈ ਫ਼ੋਟੋ ਸ਼ੂਟ ਕਰਨ ਵਾਲੀ ਪਾਕਿਸਤਾਨੀ ਮਹਿਲਾ ਮਾਡਰਨ ਨੇ ਕਿਹਾ ਕਿ ਉਹ ਸਿੱਖ ਸੱਭਿਆਚਾਰ ਦਾ ਬਹੁਤ ਸਨਮਾਨ ਕਰਦੀ ਹਾਂ ਅਤੇ ਮੈਂ ਸਮੁੱਚੇ ਸਿੱਖ ਭਾਈਚਾਰੇ ਤੋਂ ਮਾਫ਼ੀ ਮੰਗਦੀ ਹਾਂ ਜਿਸ ਲਈ ਉਹ ਅਗਾਂਹ ਵੀ ਇਹੋ ਯਹੀ ਹਰਕਤ ਨਹੀਂ ਕਰੇਗੀ ਜਿਸ ਨਾਲ ਸਿੱਖ ਭਾਵਨਾਵਾਂ ਨੂੰ ਕਿਸੇ ਵੀ ਕਿਸਮ ਦੀ ਮੇਰੇ ਜਾਂ ਮੇਰੇ ਪਰਿਵਾਰ ਵੱਲੋਂ ਠੇਸ ਪਹੁੰਚੇ।

Related posts

ਨਵਜੋਤ ਕੌਰ ਨੇ ‘ਸੁੱਘੜ ਸੁਨੱਖੀ ਮੁਟਿਆਰ’, ਵਿਸ਼ਵਪ੍ਰੀਤ ਕੌਰ ਨੇ ‘ਰੂਪ ਦੀ ਰਾਣੀ’ ਤੇ ਅਰਪਨਜੋਤ ਕੌਰ ਨੇ ‘ਗੁਣਵੰਤੀ ਮੁਟਿਆਰ’ ਖਿਤਾਬ ਜਿੱਤਿਆ

ਖ਼ਾਲਸਾ ਹਾਕੀ ਅਕੈਡਮੀ ਨੇ ‘ਤੀਜੇ ਹਾਕੀ ਇੰਡੀਆ ਸਬ-ਜੂਨੀਅਰ ਮਹਿਲਾ ਅਕੈਡਮੀ ਚੈਂਪੀਅਨਸ਼ਿਪ’ ’ਚ ਚਾਂਦੀ ਦਾ ਤਗਮਾ ਜਿੱਤਿਆ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਲੋਕਾਂ ਲਈ 29 ਤੱਕ ਖੁੱਲ੍ਹਾ ਰਹੇਗਾ