ਗੁਰਨਾਮ ਚੜੂਨੀ ਨੇ ਕੀਤਾ ਨਵੀਂ ਪਾਰਟੀ ਦਾ ਐਲਾਨ

ਚੰਡੀਗੜ – ਕਿਸਾਨ ਅੰਦੋਲਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਗੁਰਨਾਮ ਸਿੰਘ ਚੜੂਨੀ ਨੇ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੀ ਪਾਰਟੀ ਦਾ ਨਾਂ ਸੰਯੁਕਤ ਸੰਘਰਸ਼ ਪਾਰਟੀ ਹੋਵੇਗਾ। ਚੰਡੀਗੜ੍ਹ ਵਿੱਚ ਪਾਰਟੀ ਦਾ ਐਲਾਨ ਕਰਦਿਆਂ ਚੜੂਨੀ ਨੇ ਕਿਹਾ ਕਿ ਸਿਆਸਤ ਪਲੀਤ ਹੋ ਗਈ ਹੈ। ਇਸ ਨੂੰ ਬਦਲਣ ਦੀ ਲੋੜ ਹੈ। ਪੂੰਜੀਵਾਦ ਨੂੰ ਹੱਲਾਸ਼ੇਰੀ ਦੇਣ ਵਾਲੇ ਨੀਤੀ ਨਿਰਮਾਤਾ, ਸਰਮਾਏਦਾਰਾਂ ਦੇ ਹੱਕ ਵਿੱਚ ਨੀਤੀਆਂ ਘੜ ਰਹੇ ਹਨ। ਆਮ ਆਦਮੀ, ਗਰੀਬਾਂ ਲਈ ਕੁਝ ਨਹੀਂ ਕੀਤਾ, ਇਸ ਲਈ ਅਸੀਂ ਆਪਣੀ ਨਵੀਂ ਪਾਰਟੀ ਲਾਂਚ ਕਰ ਰਹੇ ਹਾਂ।

ਗੁਰਨਾਮ ਚੜੂਨੀ ਕਿਸਾਨ ਅੰਦੋਲਨ ਵਿੱਚ ਕਾਫੀ ਸਰਗਰਮ ਰਹੇ ਹਨ। ਗੁਰਨਾਮ ਸਿੰਘ ਚੜੂਨੀ ਕਿਸਾਨ ਅੰਦੋਲਨ ਦੀ ਸਮਾਪਤੀ ਤੋਂ ਬਾਅਦ ਸਿਆਸੀ ਮੈਦਾਨ ‘ਤੇ ਹੱਥ ਅਜ਼ਮਾਉਣਗੇ। ਚੜੂਨੀ ਨੇ ਕੁਝ ਦਿਨ ਪਹਿਲਾਂ ਹੀ ਰਾਜਨੀਤੀ ਵਿੱਚ ਆਉਣ ਦਾ ਐਲਾਨ ਕੀਤਾ ਸੀ। ਹਾਲਾਂਕਿ ਉਹ ਇਸ ਗੱਲ ਤੋਂ ਇਨਕਾਰ ਕਰਦਾ ਰਿਹਾ। ਹੁਣ ਅੱਜ ਉਨ੍ਹਾਂ ਚੰਡੀਗੜ੍ਹ ਤੋਂ ਪਾਰਟੀ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ।

Related posts

ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਅਗਲੀ ਰਣਨੀਤੀ ਸਾਂਝੀ ਕਰਾਂਗਾ – ਮੁੱਖ-ਮੰਤਰੀ ਭਗਵੰਤ ਸਿੰਘ ਮਾਨ

ਆਈਐਸਆਈ ਪੰਜਾਬ ਨੂੰ ਅਸਥਿਰ ਕਰਨਾ ਚਾਹੁੰਦੀ – ਕੇਂਦਰੀ ਮੰਤਰੀ ਰਵਨੀਤ ਬਿੱਟੂ

ਓਸੀਆਈ ਕਾਰਡ ਦੇ ਨਿਯਮਾਂ ਤੇ ਫੀਸਾਂ ਦੇ ਵਿੱਚ ਵੱਡੇ ਬਦਲਾਅ !