ਗੁਰਲੀਨ ਕੌਰ ਨੇ ਜ਼ਿਲ੍ਹੇ ’ਚ ਪਹਿਲਾ ਤੇ ਯੂਨੀਵਰਸਿਟੀ ’ਚ ਦੂਜਾ ਸਥਾਨ ਹਾਸਲ ਕੀਤਾ !

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੇ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਪ੍ਰੀਖਿਆ ਪਾਸ ਕਰਨ ਵਾਲੀ ਵਿਦਿਆਰਥਣ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਨਾਲ ਹੋਰ ਸਟਾਫ਼ ।

ਅੰਮ੍ਰਿਤਸਰ – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਦੀ ਵਿਦਿਆਰਥਣ ਨੇ ਯੂਨੀਵਰਸਿਟੀ ਵੱਲੋਂ ਲਈ ਗਈ ਬੀ. ਕਾਮ ਸਮੈਸਟਰ ਚੌਥਾ ਦੀ ਪ੍ਰੀਖਿਆ ’ਚ ਸ਼ਾਨਦਾਰ ਨਤੀਜੇ ਨਾਲ ਜ਼ਿਲ੍ਹੇ ’ਚ ਪਹਿਲਾ ਅਤੇ ਯੂਨੀਵਰਸਿਟੀ ’ਚ ਦੂਜਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਨੇ ਉਕਤ ਸਬੰਧਿਤ ਸਟਾਫ਼ ਅਤੇ ਵਿਦਿਆਰਥਣ ਨੂੰ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਦੱਸਿਆ ਕਿ ਬੀ. ਕਾਮ. ਚੌਥੇ ਸਮੈਸਟਰ ਦੀ ਗੁਰਲੀਨ ਕੌਰ ਨੇ 8.62 ਐੱਸ. ਜੀ. ਪੀ. ਏ. ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਫ਼ੈਕਲਟੀ ਮੈਂਬਰਾਂ ਨਾਲ ਮਿਲ ਕੇ ਵਿਦਿਆਰਥਣ ਦਾ ਮੂੰਹ ਮਿੱਠਾ ਕਰਵਾਉਂਦਿਆਂ ਉਸ ਨੂੰ ਭਵਿੱਖ ’ਚ ਵੀ ਇਸੇ ਤਰ੍ਹਾਂ ਹੋਰ ਉਚ ਮੁਕਾਮ ਹਾਸਲ ਕਰਨ ਲਈ ਸ਼ੁਭਇੱਛਾਵਾਂ ਭੇਂਟ ਕੀਤੀਆਂ।

Related posts

ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅਕਾਲੀ ਦਲ ਵਲੋਂ ਆਮ ਆਦਮੀ ਪਾਰਟੀ ਨੂੰ ਦਿੱਤਾ ਵੱਡਾ ਝਟਕਾ

ਸੰਘਰਸ਼ ਕਮੇਟੀ ਤਲਵੰਡੀ ਸਾਬੋ ਮੋਰਚਾ ਵੱਲੋਂ ਬੀ.ਡੀ.ਪੀ.ਓ.ਝੁਨੀਰ ਨੂੰ ਮੰਗ ਪੱਤਰ