ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਵਿਖੇ ਕੀਤੀ ਗਈ ਦੀਪਮਾਲਾ ਅਤੇ ਅਲੌਕਿਕ ਆਤਿਸ਼ਬਾਜ਼ੀ।

ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਨੇ ਦੀਵੇ ਜਗਾਏ ਅਤੇ ਸ਼੍ਰੌਮਣੀ ਕਮੇਟੀ ਵਲੋਂ ਸ਼ਾਨਦਾਰ ਆਤਿਸ਼ਬਾਜ਼ੀ ਵੀ ਕੀਤੀ ਗਈ। ਉਥੇ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਨਤਮਸਤਕ ਹੋਣ ਦੇ ਲਈ ਪੁੱਜੀਆਂ ਇਸ ਮੌਕੇ ਸ਼ਰਧਾਲੂਆਂ ਦਾ ਕਹਿਣਾ ਕਿ ਅਸੀਂ ਆਪਣੇ ਅੱਜ ਪਰਿਵਾਰ ਨਾਲ ਪੁੱਛੇ ਹਾਂ। ਇਹ ਅਲੋਕਿਕ ਨਜ਼ਾਰਾ ਵੇਖ ਕੇ ਮਨ ਨੂੰ ਬਹੁਤ ਖੁਸ਼ੀ ਹੋਈ। ਤੇ ਨਜ਼ਾਰਾ ਜ਼ਿੰਦਗੀ ਚ ਕਦੇ ਕਦੇ ਹੀ ਮਿਲਣ ਨੂੰ ਦਿਖਦਾ ਹੈ ਵਾਹਿਗੁਰੂ ਸਭ ਤੇ ਮਿਹਰ ਭਰਿਆ ਹੱਥ ਰੱਖੇ ਅਸੀਂ ਬੜੇ ਭਾਗਾਂ ਵਾਲੇ ਹਾਂ ਸਾਨੂੰ ਇਹ ਨਜ਼ਾਰਾ ਵੇਖਣ ਨੂੰ ਮਿਲਿਆ ਹੈ
ਇਸ ਮੌਕੇ ਸਿੱਖ ਸੰਗਤਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕਿ ਅੱਜ ਦਾ ਦਿਨ ਸਿੱਖਾਂ ਦੇ ਇਤਿਹਾਸ ਦਾ ਬਹੁਤ ਹੀ ਪਵਿੱਤਰ ਦਿਹਾੜਾ ਹੈ ਜਿਸ ਨੂੰ ਵਿਸ਼ਵ ਭਰ ਦੀਆਂ ਸੰਗਤਾਂ ਵੱਲੋਂ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਹੋਵਣ ਜੀ।

Related posts

ਯੂਪੀਐਸਸੀ ਵਲੋਂ ਪੰਜਾਬ ਕੋਲੋਂ ਨਵੇਂ ਡੀਜੀਪੀ ਦੀ ਨਿਯੁਕਤੀ ਲਈ ਪੈਨਲ ਨਾਵਾਂ ਦੀ ਮੰਗ

ਪਾਕਿਸਤਾਨ ਵਿੱਚ ਧਰਮ ਬਦਲਕੇ ਵਿਆਹ ਕਰਾਉਣ ਵਾਲੀ ਸਰਬਜੀਤ ਕੌਰ ਨੂੰ ਕਾਨੂੰਨੀ ਗੇੜਾ

ਪੰਜਾਬ ਸਰਕਾਰ ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ – ਡਾ. ਰਵਜੋਤ ਸਿੰਘ