ਗੋਆ ਪੁਲਿਸ ਦਾ ਵੱਡਾ ਦਾਅਵਾ, ਸੋਨਾਲੀ ਫੋਗਾਟ ਨੂੰ ਜ਼ਬਰਦਸਤੀ ਕੁਝ ਪਿਲਾਇਆ ਗਿਆ ਸੀ

ਪਣਜੀ – ਹਰਿਆਣਾ ਭਾਜਪਾ ਨੇਤਾ ਅਤੇ ਸੋਸ਼ਲ ਮੀਡੀਆ ਸਟਾਰ ਸੋਨਾਲੀ ਫੋਗਾਟ ਦੀ ਮੌਤ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਸ਼ੁੱਕਰਵਾਰ ਨੂੰ ਸੋਨਾਲੀ ਦੀ ਮੌਤ ‘ਤੇ ਗੋਆ ਪੁਲਿਸ ਨੇ ਵੱਡਾ ਦਾਅਵਾ ਕੀਤਾ ਹੈ। ਗੋਆ ਪੁਲਿਸ ਦੇ ਆਈਜੀਪੀ ਓਮਵੀਰ ਸਿੰਘ ਬਿਸ਼ਨੋਈ ਨੇ ਇਸ ਸਬੰਧੀ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਸੋਨਾਲੀ ਨੂੰ ਜ਼ਬਰਦਸਤੀ ਕੁਝ ਪਿਆਇਆ ਗਿਆ ਸੀ।
ਆਈਜੀਪੀ ਨੇ ਕਿਹਾ ਕਿ ਅਸੀਂ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਸੋਨਾਲੀ ਦੀ ਮੌਤ ਦੇ ਕਥਿਤ ਦੋਸ਼ੀ ਸੁਧੀਰ ਸਾਂਗਵਾਨ ਅਤੇ ਉਸ ਦਾ ਸਾਥੀ ਸੁਖਵਿੰਦਰ ਸਿੰਘ ਸੋਨਾਲੀ ਨਾਲ ਪਾਰਟੀ ਕਰ ਰਹੇ ਸਨ। ਵੀਡੀਓ ‘ਚ ਇਹ ਵੀ ਦੇਖਿਆ ਜਾ ਰਿਹਾ ਹੈ ਕਿ ਦੋਸ਼ੀ ਸੋਨਾਲੀ ਨੂੰ ਜ਼ਬਰਦਸਤੀ ਕੋਈ ਚੀਜ਼ ਪਿਲਾ ਰਹੇ ਸਨ।
ਪੁਲਿਸ ਨੇ ਸੁਧੀਰ ਅਤੇ ਸੁਖਵਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਆਈਜੀਪੀ ਨੇ ਕਿਹਾ ਕਿ ਜਦੋਂ ਸੁਖਵਿੰਦਰ ਤੇ ਸੁਧੀਰ ਨੂੰ ਸੀਸੀਟੀਵੀ ਫੁਟੇਜ ਦਿਖਾਈ ਗਈ ਤਾਂ ਉਨ੍ਹਾਂ ਨੇ ਮੰਨਿਆ ਕਿ ਸੋਨਾਲੀ ਨੂੰ ਜਾਣਬੁੱਝ ਕੇ ਕੈਮੀਕਲ ਦਿੱਤਾ ਗਿਆ ਸੀ। ਇਸ ਨੂੰ ਪੀਣ ਤੋਂ ਬਾਅਦ ਸੋਨਾਲੀ ਆਪਣੇ ਹੋਸ਼ ‘ਚ ਨਹੀਂ ਰਹਿ ਸਕੀ।

Related posts

ਬਾਲੀਵੁੱਡ ਹੀਰੋਇਨ ਕੈਟਰੀਨਾ ਦੀ ਸੁੰਦਰਤਾ ਅਤੇ ਬਿਜ਼ਨਸ ਵੋਮੈਨ ਵਜੋਂ ਸਫ਼ਲਤਾ ਦਾ ਰਾਜ਼ !

ਬੌਲੀਵੁੱਡ ਮੂਵੀ ਧੁਰੰਧਰ ਦੇ ਭਾਗ-2 ਨੇ ਕਮਾਈ ਦੇ ਪੱਖੋਂ ਨਵੇਂ ਰਿਕਾਰਡ ਕਾਇਮ ਕਰਨੇ ਸ਼ੁਰੂ ਕਰ ਦਿੱਤੇ !

ਬਾਲੀਵੁੱਡ ਅਦਾਕਾਰਾ ਵਲੋਂ ਆਪਣੇ ਭਰਾ ਨੂੰ ਯੂਏਈ ਜੇਲ੍ਹ ‘ਚੋਂ ਰਿਹਾਅ ਕਰਾਉਣ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ !