ਗੌਰਵ ਯਾਦਵ ਬਣੇ ਪੰਜਾਬ ਦੇ ਨਵੇਂ ਕਾਰਜਕਾਰੀ ਡੀ.ਜੀ.ਪੀ.

ਚੰਡੀਗੜ੍ਹ – ਆਈ.ਪੀ.ਐੱਸ. ਗੌਰਵ ਯਾਦਵ ਪੰਜਾਬ ਦੇ ਨਵੇਂ ਕਾਰਜਕਾਰੀ ਡੀ.ਜੀ.ਪੀ. ਹੋਣਗੇ।ਮੌਜੂਦਾ ਡੀ.ਜੀ.ਪੀ. ਵੀ ਕੇ. ਭਾਵਰਾ ਅੱਜ ਤੋਂ ਛੁੱਟੀ ’ਤੇ ਚਲੇ ਗਏ ਹਨ, ਜਿਸ ਦੇ ਚੱਲਦੇ ਗੌਰਵ ਯਾਦਵ ਨੂੰ ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ. ਨਿਯੁਕਤ ਕੀਤਾ ਗਿਆ ਹੈ। ਡੀ.ਜੀ.ਪੀ. ਭਾਵਰਾ ਅੱਜ ਤੋਂ 2 ਮਹੀਨੇ ਦੀ ਛੁੱਟੀ ’ਤੇ ਚਲੇ ਗਏ ਹਨ।ਇਸ ਤੋਂ ਇਲਾਵਾ ਉਹ ਕੇਂਦਰ ਵਿਚ ਡੈਪੂਟੇਸ਼ਨ ’ਤੇ ਜਾਣ ਦਾ ਲੈਟਰ ਵੀ ਲਿਖ ਚੁੱਕੇ ਹਨ। ਜਿਸ ਨੂੰ ਸੂਬਾ ਸਰਕਾਰ ਨੇ ਮਨਜ਼ੂਰੀ ਵੀ ਦੇ ਦਿੱਤੀ ਹੈ। ਹੁਣ ਪਰਮਾਨੈਂਟ ਡੀ.ਜੀ.ਪੀ. ਲਈ ਸੂਬਾ ਸਰਕਾਰ ਯੂ.ਪੀ.ਐੱਸ.ਸੀ. ਨੂੰ ਪੈਨਲ ਭੇਜੇਗੀ। ਜਿਸ ਤੋਂ ਬਾਅਦ ਪੱਕੇ ਡੀ.ਜੀ.ਪੀ. ਦੀ ਨਿਯੁਕਤੀ ਕੀਤੀ ਜਾਵੇਗੀ। ਹਾਲਾਂਕਿ 6 ਮਹੀਨੇ ਤੱਕ ਯਾਦਵ ਕਾਰਜਕਾਰੀ ਡੀ.ਜੀ.ਪੀ. ਦੇ ਤੌਰ ’ਤੇ ਕੰਮ ਕਰ ਸਕਦੇ ਹਨ। ਇਥੇ ਇਹ ਵੀ ਖਾਸ ਤੌਰ ’ਤੇ ਦੱਸਣਯੋਗ ਹੈ ਕਿ 1992 ਬੈਚ ਦੇ ਆਈ.ਪੀ.ਐੱਸ. ਅਫਸਰ ਗੌਰਵ ਯਾਦਵ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੈਸ਼ਲ ਪਿ੍ਰੰਸੀਪਲ ਸਕੱਤਰ ਲਗਾਇਆ ਗਿਆ ਸੀ। ਇਸ ਦਰਮਿਆਨ ਚਰਚਾ ਸੀ ਕਿ ਗੌਰਵ ਯਾਦਵ ਨੂੰ ਹੀ ਕਾਰਜਕਾਰੀ ਡੀ.ਜੀ.ਪੀ. ਲਗਾਇਆ ਜਾ ਸਕਦਾ ਹੈ, ਜਿਸ ਦਾ ਐਲਾਨ ਅੱਜ ਕਰ ਦਿੱਤਾ ਗਿਆ ਹੈ।

Related posts

ਆਮ ਆਦਮੀ ਪਾਰਟੀ ਦੇ 3 ਸੰਸਦ ਮੈਂਬਰ ਭਾਜਪਾ ਦੀ ਕਿਸ਼ਤੀ ‘ਚ ਸਵਾਰ ਹੋ ਗਏ

‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ਦੀ ਰਿਲੀਜ਼ ’ਤੇ ਪਾਬੰਦੀ

ਭਗਵੰਤ ਮਾਨ ਖੁਦ ਵੀ ਪਾਰਟੀ ਬਦਲ ਸਕਦੇ – ਬਿਕਰਮ ਸਿੰਘ ਮਜੀਠੀਆ