ਘੁਸਪੈਠ ਕਾਰਨ ਸੰਥਾਲ ਪਰਗਨਾ ’ਚ ਕਬਾਇਲੀ ਆਬਾਦੀ ਘਟੀ: ਮੋਦੀ

ਦੁਮਕਾ (ਝਾਰਖੰਡ) – ਝਾਰਖੰਡ ਦੇ ਦੁਮਕਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਾਅਵਾ ਕੀਤਾ ਘੁਸਪੈਠ ਕਾਰਨ ਸੰਥਾਲ ਪਰਗਨਾ ਵਿੱਚ ਕਬਾਇਲੀ ਆਬਾਦੀ ਘਟੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜੇਐਮਐਮ ਅਤੇ ਕਾਂਗਰਸ ਲੁੱਟ ਦੇ ਮਾਮਲੇ ’ਚ ਘਿਓ ਖਿਚੜੀ ਹਨ। ਉਨ੍ਹਾਂ ਸਹੁੰ ਖਾਧੀ ਕਿ 4 ਜੂਨ ਤੋਂ ਬਾਅਦ ਦੇਸ਼ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਕਾਰਵਾਈ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਝਾਰਖੰਡ ’ਤੇ ਇੱਕ ਵੱਡਾ ਸੰਕਟ ਖੜ੍ਹਾ ਹੈ ਅਤੇ ਉਹ ਹੈ ਘੁਸਪੈਠ। ਸੰਥਾਲ ਪਰਗਨਾ ਘੁਸਪੈਠ ਦੀ ਚੁਣੌਤੀ ਦਾ ਸਾਹਮਣਾ ਕਰ ਰਿਹਾ ਹੈ। ਕਈ ਖੇਤਰਾਂ ਵਿੱਚ ਆਦਿਵਾਸੀਆਂ ਦੀ ਆਬਾਦੀ ਤੇਜ਼ੀ ਨਾਲ ਘਟ ਰਹੀ ਹੈ ਅਤੇ ਘੁਸਪੈਠੀਆਂ ਦੀ ਗਿਣਤੀ ਵੱਧ ਰਹੀ ਹੈ। ਘੁਸਪੈਠੀਏ ਆਦਿਵਾਸੀਆਂ ਦੀਆਂ ਜ਼ਮੀਨਾਂ ਨੂੰ ਹੜੱਪ ਰਹੇ ਹਨ। ਕਬਾਇਲੀ ਧੀਆਂ ਘੁਸਪੈਠੀਆਂ ਦਾ ਨਿਸ਼ਾਨਾ ਬਣ ਰਹੀਆਂ ਹਨ, ਉਨ੍ਹਾਂ ਦੀ ਸੁਰੱਖਿਆ ਨੂੰ ਵੀ ਖ਼ਤਰਾ ਹੈ। 2022 ’ਚ ਵਾਪਰੀਆਂ ਦੋ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕੌਣ ਲੋਕ ਹਨ ਜੋ ਆਦਿਵਾਸੀ ਧੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ? ਜੇਐਮਐਮ ਸਰਕਾਰ ਉਨ੍ਹਾਂ ਦੀ ਸਰਪ੍ਰਸਤੀ ਕਰ ਰਹੀ ਹੈ? ਪ੍ਰਧਾਨ ਮੰਤਰੀ ਨੇ ਦਾਅਵਾ ਕੀਤਾ ਕਿ ‘ਲਵ ਜੇਹਾਦ’ ਝਾਰਖੰਡ ਤੋਂ ਸ਼ੁਰੂ ਹੋਇਆ ਸੀ।

Related posts

ਯਾਤਰੀ ਪਰੇਸ਼ਾਨ : ਹਵਾਈ ਖੇਤਰ ਬੰਦ ਹੋਣ ਨਾਲ ਮਿਡਲ-ਈਸਟ ਬਾਕੀ ਦੁਨੀਆਂ ਨਾਲੋਂ ਕੱਟਿਆ ਗਿਆ

ਅਸੀਂ ਸੁਰੱਖਿਅਤ ਹਾਂ ਤੇ ਹਾਲਾਤ ਠੀਕ ਹੋਣ ਦੀ ਉਡੀਕ ਕਰ ਰਹੇ ਹਾਂ – ਪੀਵੀ ਸਿੰਧੂ

ਮਿਡਲ-ਈਸਟ ਤਣਾਅ : ਭਾਰਤੀਆਂ ਨੂੰ FRRO ਨਾਲ ਸੰਪਰਕ ਕਰਨ ਦੀ ਸਲਾਹ !