‘ਚਮਕੀਲਾ’ ਫ਼ਿਲਮ ਨੂੰ ਲੈ ਕੇ ਵਿਦੇਸ਼ੀ ਸਿੱਖਾਂ ’ਚ ਰੋਸ, ਕਿਹਾ ‘ਲੱਚਰਤਾ ਨੂੰ ਉਤਸ਼ਾਹਿਤ ਕਰ ਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਮੁੜ ਲੂਣ ਛਿੜਕਣ ਦਾ ਕੰਮ ਕੀਤਾ

’ਲੰਡਨ – ਪੰਜਾਬੀ ਗਾਇੱਕ ਅਮਰ ਸਿੰਘ ਚਮਕੀਲਾ ’ਤੇ ਬਣੀ ਫ਼ਿਲਮ ‘ਚਮਕੀਲਾ’ ਨੂੰ ਲੈ ਕੇ ਵਿਦੇਸ਼ੀ ਸਿੱਖਾਂ ਵਿੱਚ ਭਾਰੀ ਰੋਸ ਹੈ। ਇਸ ਫ਼ਿਲਮ ’ਚ ਇੱਕ ਆਗੂ ਦੀ ਸ਼ਮੂਲੀਅਤ ਹੋਣ ’ਤੇ ਅਸਤੀਫ਼ਾ ਦੇਣ ਦੀ ਮੰਗ ਕੀਤੀ ਗਈ ਹੈ।
ਵਿਦੇਸ਼ੀ ਸਿੱਖਾਂ ਨੇ ਕਿਹਾ ਕਿ ਪੰਜਾਬੀ ਗਾਇੱਕ ਅਮਰ ਚਮਕੀਲਾ ਦੀ ਜੀਵਨੀ ’ਤੇ ਫ਼ਿਲਮ ਬਣਾ ਕੇ ਲੱਚਰਤਾ ਨੂੰ ਉਤਸ਼ਾਹਿਤ ਕਰਕ ੇ ਸਿੱਖਾਂ ਦੇ ਜ਼ਖ਼ਮਾਂ ’ਤੇ ਮੁੜ ਲੂਣ ਛਿੜਕਣ ਦਾ ਕੰਮ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ‘ਚਮਕੀਲਾ’ ਫ਼ਿਲਮ 12 ਅਪ੍ਰੈਲ ਨੂੰ ਨੈੱਟਫ਼ਲਿਕਸ ’ਤੇ ਰਿਲੀਜ਼ ਹੋਈ ਹੈ। ਇਸ ਫ਼ਿਲਮ ’ਚ ਦਿਲਜੀਤ ਦੋਸਾਂਝ ਤੇ ਪਰਿਣੀਤੀ ਚੋਪੜਾ ਮੁੱਖ ਭੂਮਿਕਾ ਨਿਭਾਅ ਰਹੇ ਹਨ, ਜਿਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।ਫ਼ਿਲਮ ਨੂੰ ਬੌਲੀਵੁੱਡ ਦੇ ਮਸ਼ਹੂਰ ਡਾਇਰੈਕਟਰ ਇਮਤਿਆਜ਼ ਅਲੀ ਨੇ ਡਾਇਰੈਕਟ ਕੀਤਾ ਹੈ। ਹਾਲ ਹੀ ’ਚ ਕਪਿਲ ਸ਼ਰਮਾ ਦੇ ਸ਼ੋਅ ’ਚ ਪਹੁੰਚੇ ਇਮਤਿਆਜ਼ ਅਲੀ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਇੱਕ ਵਾਰ ਸ਼ਾਹਰੁਖ ਖਾਨ ਨੇ ਕਿਹਾ ਸੀ ਕਿ ਜੇਕਰ ਭਾਰਤ ’ਚ ਕੋਈ ਵਧੀਆ ਅਦਾਕਾਰ ਹੈ ਤਾਂ ਉਹ ਦਿਲਜੀਤ ਦੋਸਾਂਝ ਹੈ।

Related posts

ਹਿੰਦੂ ਤੋਂ ਮੁਸਲਮਾਨ ਬਣੇ ਬਾਲੀਵੁੱਡ ਦੇ ਮਸ਼ਹੂਰ ਸੰਗੀਤਕਾਰ ਦੇ ਬਿਆਨਾਂ ਨਾਲ ਵਿਵਾਦ ਭਖਿਆ !

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ

ਆਸਟ੍ਰੇਲੀਆ ਦੇ ਕਈ ਕਲਾਕਾਰ ‘ਐਕਟਰ ਐਵਾਰਡਜ਼’ ਲਈ ਨਾਮਜ਼ਦ।