ਚਰਚ ਦੀ ਬੇਅਦਬੀ ਦੀ ਜਾਂਚ ਦਾ ਰੁਖ ਸਹੀ ਦਿਸ਼ਾ ਵੱਲ – ਏਡੀਜੀਪੀ ਸ਼ੁਕਲਾ

ਤਰਨਤਾਰਨ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ, ਪੁਲਿਸ ਦੇ ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਤਰਨਤਾਰਨ ਦੇ ਚਰਚ ਵਿੱਚ ਬੇਅਦਬੀ ਅਤੇ ਅੱਗ ਲੱਗਣ ਦੀ ਘਟਨਾ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨਾਲ ਮੀਟਿੰਗ ਕੀਤੀ। ਬਾਅਦ ਵਿੱਚ, ਏ.ਡੀ.ਜੀ.ਪੀ. ਨੇ ਐਸ.ਆਈ.ਟੀ. ਮੈਂਬਰਾਂ ਨਾਲ ਹੁਣ ਤੱਕ ਕੀਤੀ ਜਾਂਚ ਦੀ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਘਟਨਾ ਸਥਾਨ ਦਾ ਦੌਰਾ ਵੀ ਕੀਤਾ।
ਜ਼ਿਕਰਯੋਗ ਹੈ ਕਿ ਤਰਨਤਾਰਨ ਦੇ ਪਿੰਡ ਠਾਕਰਪੁਰਾ ਦੀ ਚਰਚ ਵਿੱਚ ਵਾਪਰੀ ਬੇਅਦਬੀ ਅਤੇ ਅੱਗ ਲੱਗਣ ਦੀ ਘਟਨਾ ਦੀ ਪ੍ਰਭਾਵੀ ਅਤੇ ਤੇਜ਼ੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਫਿਰੋਜ਼ਪੁਰ ਰੇਂਜ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਸੀ ਜਿਸ ਵਿੱਚ ਐਸ.ਐਸ.ਪੀ. ਤਰਨਤਾਰਨ ਅਤੇ ਐਸ.ਪੀ. ਇਨਵੈਸਟੀਗੇਸ਼ਨ ਤਰਨਤਾਰਨ ਮੈਂਬਰਾਂ ਵਜੋਂ ਸ਼ਾਮਲ ਹਨ। ਇਹ ਘਟਨਾ 30 ਅਤੇ 31 ਅਗਸਤ ਦੀ ਦਰਮਿਆਨੀ ਰਾਤ ਨੂੰ ਵਾਪਰੀ ਸੀ।

Related posts

ਆਮ ਆਦਮੀ ਪਾਰਟੀ ਦੇ 3 ਸੰਸਦ ਮੈਂਬਰ ਭਾਜਪਾ ਦੀ ਕਿਸ਼ਤੀ ‘ਚ ਸਵਾਰ ਹੋ ਗਏ

‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ਦੀ ਰਿਲੀਜ਼ ’ਤੇ ਪਾਬੰਦੀ

ਭਗਵੰਤ ਮਾਨ ਖੁਦ ਵੀ ਪਾਰਟੀ ਬਦਲ ਸਕਦੇ – ਬਿਕਰਮ ਸਿੰਘ ਮਜੀਠੀਆ