ਚੀਨ ‘ਚ ਕ੍ਰੈਸ਼ ਹੋਇਆ ਪਲੇਨ, ਹਾਦਸੇ ਤੋਂ ਬਾਅਦ ਕਈ ਘਰਾਂ ਨੂੰ ਲੱਗੀ ਅੱਗ; ਦੋ ਮਹੀਨਿਆਂ ‘ਚ ਤੀਜਾ ਜਹਾਜ਼ ਹਾਦਸਾ

ਬੀਜਿੰਗ – ਚੀਨ ਦੇ ਹੁਬੇਈ ਸੂਬੇ ‘ਚ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਇਸ ਘਟਨਾ ਤੋਂ ਬਾਅਦ ਕਈ ਘਰਾਂ ਨੂੰ ਅੱਗ ਲੱਗ ਗਈ। ਦੱਸ ਦੇਈਏ ਕਿ ਪਿਛਲੇ ਦੋ ਮਹੀਨਿਆਂ ਵਿੱਚ ਇਹ ਤੀਜਾ ਜਹਾਜ਼ ਹਾਦਸਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਜਹਾਜ਼ ਲਾਓਹੇਕੋਊ ਸ਼ਹਿਰ ਦੇ ਹਵਾਈ ਅੱਡੇ ਦੇ ਨੇੜੇ ਕਰੈਸ਼ ਹੋ ਗਿਆ। ਹਾਦਸੇ ਦੌਰਾਨ ਜਹਾਜ਼ ਦੇ ਪਾਇਲਟ ਨੇ ਪੈਰਾਸ਼ੂਟ ਤੋਂ ਛਾਲ ਮਾਰ ਦਿੱਤੀ। ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਹਾਂਗਕਾਂਗ ਸਥਿਤ ਸਾਊਥ ਚਾਈਨਾ ਮਾਰਨਿੰਗ ਪੋਸਟ ਨੇ ਚੀਨ ਦੇ ਸਰਕਾਰੀ ਮੀਡੀਆ ਦੇ ਹਵਾਲੇ ਨਾਲ ਕਿਹਾ ਕਿ ਪਾਇਲਟ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਦਸੇ ਤੋਂ ਬਾਅਦ ਕਈ ਘਰਾਂ ਨੂੰ ਅੱਗ ਲੱਗਣ ਦੀਆਂ ਵੀਡੀਓਜ਼ ਚੀਨੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਐਮਰਜੈਂਸੀ ਵਿਭਾਗ ਦੇ ਕਰਮਚਾਰੀ ਹਾਦਸੇ ਵਾਲੀ ਥਾਂ ‘ਤੇ ਪਹੁੰਚ ਗਏ ਹਨ।

ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਮਾਰਚ ਤੋਂ ਬਾਅਦ ਚੀਨ ਵਿੱਚ ਜਹਾਜ਼ ਨਾਲ ਜੁੜਿਆ ਇਹ ਤੀਜਾ ਹਾਦਸਾ ਹੈ। ਪਿਛਲੇ ਮਹੀਨੇ ਚੀਨ ਦੀ ਤਿੱਬਤ ਏਅਰਲਾਈਨਜ਼ ਦਾ ਇੱਕ ਯਾਤਰੀ ਜਹਾਜ਼ 122 ਲੋਕਾਂ ਨੂੰ ਲੈ ਕੇ ਰਨਵੇਅ ਤੋਂ ਉਤਰਿਆ ਸੀ। ਜਹਾਜ਼ ਵਿੱਚ ਅੱਗ ਲੱਗ ਗਈ ਜਿਸ ਵਿੱਚ 40 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਉਸੇ ਸਮੇਂ 12 ਮਾਰਚ ਨੂੰ ਕੁਨਮਿੰਗ ਤੋਂ ਗੁਆਂਗਜ਼ੂ ਜਾਣ ਵਾਲੀ ਇੱਕ ਬੋਇੰਗ 737 ਉਡਾਣ ਗੁਆਂਗਸੀ ਜ਼ੁਆਂਗ ਟੇਂਗਜਿਆਨ ਕਾਉਂਟੀ ਵਿੱਚ ਹਾਦਸਾਗ੍ਰਸਤ ਹੋ ਗਈ ਸੀ। ਇਸ ਹਾਦਸੇ ‘ਚ ਚਾਲਕ ਦਲ ਦੇ 9 ਮੈਂਬਰਾਂ ਸਮੇਤ ਸਾਰੇ 132 ਲੋਕ ਮਾਰੇ ਗਏ ਸਨ।

Related posts

‘ਵਿਸਾਖੀ’ ਦੀਆਂ ‘ਇੰਡੋ ਟਾਈਮਜ਼’ ਵਲੋਂ ਸਾਰਿਆਂ ਨੂੰ ਬਹੁਤ-ਬਹੁਤ ਮੁਬਾਰਕਾਂ ਅਤੇ ਸ਼ੁੱਭਕਾਮਨਾਵਾਂ !

ਫੈੇਲ ਰਹੀ ਖਾੜੀ ਜੰਗ : ਟਰੰਪ ਨੂੰ ਹੁਣ ਕੰਬਲ ਨਹੀਂ ਛੱਡ ਰਿਹਾ !

ਚੀਨ ਵਲੋਂ ਖਾੜੀ ਵਿੱਚ ਤੁਰੰਤ ਜੰਗਬੰਦੀ ਦੀ ਅਪੀਲ