ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਘਰ ‘ਚ ਨਜ਼ਰਬੰਦ

ਚੀਨ – ਸੋਸ਼ਲ ਮੀਡੀਆ ‘ਤੇ ਚਰਚਾ ਹੈ ਕਿ ਚੀਨੀ ਰਾਸ਼ਟਰਪਤੀ ਨੂੰ ਘਰ ‘ਚ ਹੀ ਨਜ਼ਰਬੰਦ ਕਰ ਲਿਆ ਗਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਹਾਲ ਹੀ ‘ਚ ਜਦੋਂ ਸ਼ੀ ਜਿਨਪਿੰਗ ਉਜ਼ਬੇਕਿਸਤਾਨ ਦੇ ਸਮਰਕੰਦ ਐੱਸਸੀਓ ਸਮਿਟ ‘ਚ ਸਨ, ਉਦੋਂ ਉਨ੍ਹਾਂ ਨੂੰ ਫ਼ੌਜ ਮੁਖੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਹਾਲਾਂਕਿ ਹੁਣ ਤਕ ਚੀਨੀ ਕਮਿਊਨਿਸਟ ਪਾਰਟੀ ਤੇ ਨਾ ਹੀ ਉੱਥੋਂ ਦੇ ਸਰਕਾਰੀ ਮੀਡੀਆ ਨੇ ਇਸ ਦਾ ਖੰਡਨ ਕੀਤਾ ਹੈ।
ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ #Xijinping ਹੈਸ਼ਟੈਗ ‘ਤੇ ਹਜ਼ਾਰਾਂ ਦੀ ਗਿਣਤੀ ‘ਚ ਟਵੀਟ ਕੀਤੇ ਜਾ ਰਹੇ ਹਨ। ਭਾਜਪਾ ਨੇਤਾ ਅਤੇ ਰਾਜ ਸਭਾ ਮੈਂਬਰ ਸੁਬਰਾਮਨੀਅਮ ਸਵਾਮੀ ਦੇ ਟਵੀਟ ਤੋਂ ਬਾਅਦ ਇਹ ਸਵਾਲ ਤੇਜ਼ੀ ਨਾਲ ਉੱਠ ਰਿਹਾ ਹੈ। ਹਾਲਾਂਕਿ ਉਨ੍ਹਾਂ ਇਕ ਹੋਰ ਟਵੀਟ ‘ਚ ਲਿਖਿਆ ਹੈ ਕਿ ਇਸ ਅਫ਼ਵਾਹ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿ ਸ਼ੀ ਜਿਨਪਿੰਗ ਬੀਜਿੰਗ ‘ਚ ਨਜ਼ਰਬੰਦ ਹਨ।
ਚੀਨ ਦੇ ਹੀ ਕੁਝ ਸੋਸ਼ਲ ਮੀਡੀਆ ਯੂਜ਼ਰਜ਼ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਜਿਨਪਿੰਗ ਨੂੰ ਹਾਊਸ ਅਰੈੱਸਟ ‘ਚ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (PLA) ਨੇ ਸ਼ੀ ਜਿਨਪਿੰਗ ਨੂੰ ਰਾਸ਼ਟਰਪਤੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ ਤੇ ਸੱਤਾ ਆਪਣੇ ਹੱਥਾਂ ‘ਚ ਲੈ ਲਈ ਹੈ। ਕਿਹਾ ਜਾ ਰਿਹਾ ਹੈ ਕਿ ਹੁਣ ਲੀ ਕਿਆਓਮਿੰਗ ਚੀਨ ਦੇ ਨਵੇਂ ਰਾਸ਼ਟਰਪਤੀ ਬਣ ਗਏ ਹਨ।
ਫਿਲਹਾਲ, ਅਜਿਹੀਆਂ ਖ਼ਬਰਾਂ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਇੰਟਰਨੈਸ਼ਨਲ ਡੈਸਕ ਦੇ ਪੱਤਰਕਾਰਾਂ ਦਾ ਮੰਨਣਾ ਹੈ ਕਿ ਅਜਿਹੀਆਂ ਗੱਲਾਂ ਸਿਰਫ਼ ਕੋਰੀ ਚਰਚਾ ਹਨ। ਅਜਿਹੇ ਵਿਚ ਹੁਣ ਤਕ ਦਾ ਸੱਚ ਇਹੀ ਹੈ ਕਿ ਸ਼ੀ ਜਿਨਪਿੰਗ ਨੂੰ ਹਾਊਸ ਅਰੈੱਸਟ ਨਹੀਂ ਕੀਤਾ ਗਿਆ ਹੈ ਤੇ ਨਾ ਹੀ ਚੀਨ ਵਿਚ ਕੋਈ ਤਖ਼ਤਾਪਲਟ ਹੋਇਆ ਹੈ।

Related posts

ਡੰਕੀ ਰੂਟ : ਮਨੁੱਖੀ ਤਸਕਰਾਂ ਦੁਆਰਾ ਨੌਜਵਾਨਾਂ ਦੇ ਗੈਰ-ਕਾਨੂੰਨੀ ਪ੍ਰਵਾਸ ਲਈ ਵਰਤੇ ਜਾਂਦੇ ਅਣ-ਅਧਿਕਾਰਤ ਖਤਰਨਾਕ ਰਸਤੇ !

ਈਰਾਨ-ਅਮਰੀਕਾ ਦੀ ਜੇਨੇਵਾ ‘ਚ ਦੂਜੇ ਦੌਰ ਦੀ ਗੱਲਬਾਤ ਬੇ-ਸਿੱਟਾ ਰਹੀ !

ਡੁਬਈ ਵਿੱਚ ਦੁਨੀਆਂ ਦੀ ਪਹਿਲੀ ‘ਗੋਲਡ ਸਟ੍ਰੀਟ’ ਸ਼ੁਰੂ ਹੋਵੇਗੀ !