ਚੋਣਾਂ ਵਿਚ ਭਾਜਪਾ ਨੂੰ ‘ਵੋਟ ਦੀ ਚੋਟ’ ਦੇਣ ਦੀ – ਟਿਕੈਤ

ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਇਸ ਵਾਰ ਪੱਛਮੀ ਉੱਤਰ ਪ੍ਰਦੇਸ਼ ਨੂੰ ਗਰਾਊਂਡ ਬਣਾ ਕੇ ਹਿੰਦੂ, ਮੁਸਲਿਮ ਅਤੇ ਜਿਨਾਹ ਦੇ ਮੁੱਦੇ ‘ਤੇ ਚੋਣ ਮੈਚ ਨਹੀਂ ਖੇਡਣ ਦਿੱਤਾ ਜਾਵੇਗਾ। ਇੰਨਾ ਹੀ ਨਹੀਂ ਜਾਟਾਂ ਵੱਲ ਇਸ਼ਾਰਾ ਕਰਦੇ ਹੋਏ ਰਾਕੇਸ਼ ਟਿਕੈਤ ਨੇ ਕਿਹਾ ਕਿ ਪਿਛਲੇ ਇੱਕ ਮਹੀਨੇ ਤੋਂ ਚੋਣਾਂ ਵਿੱਚ ਇੱਕ ਬਰਾਦਰੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਹਿੰਦੂਤਵ ਦਾ ਸਰਟੀਫਿਕੇਟ ਦੇਣ ਦਾ ਅਧਿਕਾਰ ਨਹੀਂ ਹੈ। ਲੋਕ ਸਮਝਦਾਰੀ ਨਾਲ ਵੋਟ ਪਾਉਣ।
ਦਰਅਸਲ, ਸੰਯੁਕਤ ਕਿਸਾਨ ਮੋਰਚਾ ਨੇ ਮੇਰਠ ਵਿੱਚ ਪ੍ਰੈਸ ਕਾਨਫਰੰਸ ਕੀਤੀ ਜਿਸ ਵਿੱਚ ਇੱਕ ਪੱਤਰ ਵੀ ਜਾਰੀ ਕੀਤਾ ਗਿਆ। ਇਸ ਪੱਤਰ ਵਿੱਚ ਭਾਜਪਾ ਨੂੰ ਸਬਕ ਸਿਖਾਉਣ ਬਾਰੇ ਖੁੱਲ੍ਹ ਕੇ ਗੱਲ ਕੀਤੀ ਗਈ ਹੈ। ਇਸ ਪ੍ਰੋਗਰਾਮ ਦੀ ਅਗਵਾਈ ਕਰ ਰਹੇ ਯੋਗੇਂਦਰ ਯਾਦਵ ਅਨੁਸਾਰ 9 ਦਸੰਬਰ ਨੂੰ ਸਰਕਾਰ ਨੇ ਕਿਸਾਨਾਂ ਨਾਲ ਵਾਅਦੇ ਕੀਤੇ ਸਨ ਪਰ ਅੱਜ ਤੱਕ ਸਰਕਾਰ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਅਜਿਹੇ ‘ਚ ਉਨ੍ਹਾਂ ਨੇ ਜਨਤਾ ਨੂੰ ਚੋਣਾਂ ‘ਚ ਭਾਜਪਾ ਨੂੰ ਸਬਕ ਸਿਖਾਉਣ ਦੀ ਅਪੀਲ ਕੀਤੀ ਹੈ।ਇਸ ਦੇ ਲਈ ਸੰਯੁਕਤ ਕਿਸਾਨ ਮੋਰਚਾ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰੈਸ ਕਾਨਫਰੰਸ ਕਰੇਗਾ। ਇਸ ਦੇ ਨਾਲ ਹੀ ਹਰਿਆਣਾ ਦੀ ਟੀਮ ਪੱਛਮੀ ਉੱਤਰ ਪ੍ਰਦੇਸ਼ ਪਹੁੰਚ ਗਈ ਹੈ, ਜੋ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗੀ।

ਇਸ ਤੋਂ ਇਲਾਵਾ ਜੇਕਰ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਕਰ ਰਹੇ ਰਾਕੇਸ਼ ਟਿਕੈਤ ਦੀ ਮੰਨੀਏ ਤਾਂ ਐਮਐਸਪੀ ‘ਤੇ ਵੱਡਾ ਘਪਲਾ ਹੋਇਆ ਹੈ। ਕਿਸਾਨ ਨੂੰ ਸਰਕਾਰੀ ਖਰੀਦ ਦਾ ਲਾਭ ਨਹੀਂ ਮਿਲਦਾ। ਦੇਸ਼ ਦੇ ਨੌਜਵਾਨਾਂ ਨੂੰ ਮਜ਼ਦੂਰ ਬਣਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਉਮੀਦਵਾਰ ਤੁਹਾਡੇ ਦਰਵਾਜ਼ੇ ‘ਤੇ ਵੋਟਾਂ ਮੰਗਣ ਆਉਂਦਾ ਹੈ, ਉਸ ਤੋਂ ਪਿਛਲੇ 5 ਸਾਲਾਂ ਦਾ ਹਿਸਾਬ ਕਿਤਾਬ ਮੰਗੋ।

ਇਹੀ ਨਹੀਂ ਮੇਰਠ ‘ਚ ਭਾਜਪਾ ਉਮੀਦਵਾਰ ਦੇ ਕਾਫਲੇ ‘ਤੇ ਹਮਲੇ ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਜਨਤਾ ਸਵਾਲ ਪੁੱਛ ਰਹੀ ਹੈ ਅਤੇ ਉਹ ਜਵਾਬ ਨਹੀਂ ਦੇ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤੋੜ-ਫੋੜ ਦੀ ਰਾਜਨੀਤੀ ਕਰਦੀ ਹੈ ਅਤੇ ਲੋਕਾਂ ਨੂੰ ਹਿੰਦੂ ਮੁਸਲਮਾਨ ਦੀ ਰਾਜਨੀਤੀ ਤੋਂ ਦੂਰ ਰਹਿ ਕੇ ਵੋਟ ਪਾਉਣੀ ਚਾਹੀਦੀ ਹੈ।

Related posts

ਵਿਰਾਟ ਕੋਹਲੀ ਨੇ ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਨੰਬਰ-1 ਸਥਾਨ ਹਾਸਲ ਕੀਤਾ

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ

ਭਾਰਤ ਵਲੋਂ ‘ਬ੍ਰਿਕਸ 2026’ ਦੀ ਅਗਵਾਈ ਲਈ ਲੋਗੋ, ਥੀਮ ਤੇ ਵੈੱਬਸਾਈਟ ਦਾ ਉਦਘਾਟਨ