ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਅਭਿਜੀਤ ਗੰਗੋਪਾਧਿਆਏ ਨੂੰ ਨੋਟਿਸ ਕੀਤਾ ਜਾਰੀ

ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਹਾਈ ਕੋਰਟ ਦੇ ਸਾਬਕਾ ਜੱਜ ਅਤੇ ਭਾਜਪਾ ਦੇ ਲੋਕ ਸਭਾ ਉਮੀਦਵਾਰ ਅਭਿਜੀਤ ਗੰਗੋਪਾਧਇਆਏ ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਖ਼ਿਲਾਫ਼ ਅਪਮਾਨਜਨਕ ਟਿੱਪਣੀ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਹਲਦੀਆ ’ਚ 15 ਮਈ ਨੂੰ ਆਯੋਜਿਤ ਇਕ ਸਭਾ ਨੂੰ ਸੰਬੋਧਨ ਕਰਦੇ ਸਮੇਂ ਮਮਤਾ ਬੈਨਰਜੀ ਖ਼ਿਲਾਫ਼ ਕੀਤੀ ਗਈ ਟਿੱਪਣੀ ਲਈ ਗੰਗੋਪਾਧਿਆਏ ਖ਼ਿਲਾਫ਼ ਤ੍ਰਿਣਮੂਲ ਕਾਂਗਰਸ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਕਾਰਵਾਈ ਕੀਤੀ।
ਭਾਜਪਾ ਨੇ ਗੰਗੋਪਾਧਿਆਏ ਨੂੰ ਪੱਛਮੀ ਬੰਗਾਲ ਦੀ ਤਮਲੁਕ ਸੀਟ ਤੋਂ ਮੈਦਾਨ ’ਚ ਉਤਾਰਿਆ ਹੈ, ਜਿੱਥੇ 25 ਮਈ ਨੂੰ ਵੋਟਿੰਗ ਹੋਵੇਗੀ।

Related posts

45 ਸਾਲ ਪੁਰਾਣੀ ਪਾਰਟੀ ਭਾਜਪਾ ਨੂੰ ਮਿਲਿਆ 45 ਸਾਲ ਦਾ ਪ੍ਰਧਾਨ

AI ਬਹੁ-ਭਾਸ਼ਾਈ ਅਤੇ ਆਵਾਜ਼-ਯੋਗ ਹੋਣਾ ਚਾਹੀਦਾ ਹੈ – ਅਮਿਤਾਭ ਨਾਗ

ਇਸ ਸਾਲ ਚਾਂਦੀ ਦੀ ਰਫ਼ਤਾਰ ਸੋਨੇ ਨਾਲੋਂ ਲਗਭਗ ਛੇ ਗੁਣਾ ਜਿਆਦਾ ਹੋ ਗਈ