ਚੰਡੀਗੜ੍ਹ ਮੇਅਰ ਚੋਣਾਂ : ਚੋਣ ਅਧਿਕਾਰੀ ਨੂੰ ਲਗਾਈ ਫਟਕਾਰ; ਨਿਗਮ ਬੈਠਕਾਂ ’ਤੇ ਲਾਈ ਰੋਕ

ਨਵੀਂ ਦਿੱਲੀ – ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਸੋਮਵਾਰ ਨੂੰ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਚੋਣ ਅਧਿਕਾਰੀ ਅਨਿਲ ਮਸੀਹ ਨੂੰ ਸੁਪਰੀਮ ਕੋਰਟ ਨੇ ਫਟਕਾਰ ਲਗਾਈ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਨੇ ਕਿਹਾ,’’ਇਹ ਲੋਕਤੰਤਰ ਦਾ ਮਜ਼ਾਕ ਹੈ। ਜੋ ਕੁਝ ਹੋਇਆ ਉਸ ਤੋਂ ਅਸੀਂ ਹੈਰਾਨ ਹਾਂ। ਅਸੀਂ ਲੋਕਤੰਤਰ ਦਾ ਇਸ ਤਰ੍ਹਾਂ ਕਤਲ ਨਹੀਂ ਕਰਨ ਦੇਵਾਂਗੇ।’’ ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਕਿ ਮੇਅਰ ਚੋਣਾਂ ਦੇ ਪੂਰੇ ਰਿਕਾਰਡ ਨੂੰ ਜ਼ਬਤ ਕਰ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਰਜਿਸਟਰਾਰ ਜਨਰਲ ਕੋਲ ਰੱਖਿਆ ਜਾਵੇ। ਬੈਲਟ ਪੇਪਰ ਅਤੇ ਵੀਡੀਓਗ੍ਰਾਫ਼ੀ ਨੂੰ ਸੰਭਾਲ ਕੇ ਰੱਖਿਆ ਜਾਵੇ। ਇਸ ਦੇ ਨਾਲ ਕੋਰਟ ਨੇ ਨਿਰਦੇਸ਼ ਦਿੱਤਾ ਕਿ ਚੰਡੀਗੜ੍ਹ ਨਿਗਮ ਦੀ ਆਉਣ ਵਾਲੀ ਬੈਠਕ ਮੁਲਤਵੀ ਰਹੇਗੀ। ’ ਇੰਡੀਆ’ ਯਾਨੀ ’ਆਪ’-ਕਾਂਗਰਸ ਦੇ ਸੰਯੁਕਤ ਉਮੀਦਵਾਰ ਕੁਲਦੀਪ ਕੁਮਾਰ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ। ਇਸ ’ਚ ਉਨ੍ਹਾਂ ਨੇ ਭਾਜਪਾ ਦੇ ਨਵੇਂ ਚੁਣੇ ਮੇਅਰ ਮਨੋਜ ਸੋਨਕਰ ਨੂੰ ਹਟਾ ਕੇ ਮੁੜ ਚੋਣਾਂ ਦੀ ਮੰਗ ਕੀਤੀ ਹੈ। ਪਟੀਸ਼ਨ ’ਚ ਦਲੀਲ ਦਿੱਤੀ ਗਈ ਕਿ ਚੋਣ ਅਧਿਕਾਰੀ ਅਨਿਲ ਮਸੀਹ ਨੇ ਵੋਟਾਂ ਦੀ ਗਿਣਤੀ ’ਚ ਹੇਰਾਫੇਰੀ ਕੀਤੀ ਹੈ। ਉਨ੍ਹਾਂ ਵਲੋਂ ਕਾਂਗਰਸ ਨੇਤਾ ਅਤੇ ਸੀਨੀਅਰ ਵਕੀਲ ਅਭਿਸ਼ੇਕ ਮਨੂੰ ਸਿੰਘਵੀ ਦਲੀਲਾਂ ਨੇ ਰੱਖੀਆਂ। ਮੇਅਰ ਅਹੁਦੇ ਲਈ ਹੋਈਆਂ ਚੋਣਾਂ ’ਚ ਭਾਜਪਾ ਦੇ ਮਨੋਜ ਸੋਨਕਰ ਨੇ ‘ਆਪ’ ਦੇ ਕੁਲਦੀਪ ਕੁਮਾਰ ਨੂੰ ਹਰਾਇਆ ਸੀ।

Related posts

ਚੇਨਈ ਸੁਪਰ ਕਿੰਗਜ਼ ਨੇ ਆਈਪੀਐਲ ‘ਚ 19ਵੀਂ ਵਾਰ ਮੁੰਬਈ ਇੰਡੀਅਨਜ਼ ਨੂੰ ਹਰਾਇਆ

ਸ਼ਾਹਰੁਖ ਖਾਨ ਦਾ ਬੇਟਾ : ਜੁੱਤੀ ਚੋਰੀ ਕਰਕੇ ਦੌੜਦਾ ਵਾਲ-ਵਾਲ ਬਚਿਆ !

ਪੱਛਮੀ ਬੰਗਾਲ ‘ਚ 152 ਸੀਟਾਂ ਅਤੇ ਤਾਮਿਲਨਾਡੂ ‘ਚ 234 ਸੀਟਾਂ ‘ਤੇ ਵੋਟਿੰਗ ਜਾਰੀ