ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਰਾਜਪਾਲ ਵੱਲੋਂ ਸ਼ਰਧਾ ਦੇ ਫੁੱਲ ਭੇਟ

ਫ਼ਤਹਿਗੜ੍ਹ ਸਾਹਿਬ – ਸਾਹਿਬ-ਏ-ਕਮਾਲ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ’ਚ ਆਯੋਜਿਤ ਕੀਤੀ ਗਈ ਸ਼ਹੀਦੀ ਸਭਾ ਦੇ ਅੰਤਿਮ ਦਿਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਭੋਰਾ ਸਾਹਿਬ ਦੇ ਦਰਸ਼ਨ ਵੀ ਕੀਤੇ। ਪੰਜਾਬ ਦੇ ਰਾਜਪਾਲ ਪੁਰੋਹਿਤ ਨੇ ਕਿਹਾ ਕਿ ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆ ’ਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨੇ 9 ਸਾਲ ਤੇ 7 ਸਾਲ ਦੀ ੳਮੁਰ ਵਿੱਚ ਜਿਸ ਬਹਾਦਰੀ ਨਾਲ ਜਾਲਮ ਮੁਗਲ ਹਕੁਮਤ ਦਾ ਟਾਕਰਾ ਕੀਤਾ ਅਤੇ ਨਿਡਰਤਾ ਤੇ ਦ੍ਰਿੜਤਾ ਨਾਲ ਧਰਮ ਤੇ ਅਡੋਲ ਰਹੇ ਤੇ ਮਹਾਨ ਸ਼ਹਾਦਤ ਦੇ ਕੇ ਇੱਕ ਵਿਲੱਖਣ ਮਿਸਾਲ ਕਾਇਮ ਕੀਤੀ। ਉਨ੍ਹਾਂ ਹੋਰ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਕਾਰਨ ਉਨ੍ਹਾਂ ਦਾ ਨਾਮ ਇਤਿਹਾਸ ਦੇ ਪੰਨਿ੍ਹਆਂ ਤੇ ਸੁਨਿਹਰੀ ਅੱਖਰਾਂ ਨਾਲ ਲਿਖਿਆ ਜਾਵੇਗਾ ਅਤੇ ਇਸ ਮਹਾਨ ਸ਼ਹਾਦਤ ਨੂੰ ਦੇਸ਼ ਵਾਸੀ ਅਨੰਤਕਾਲ ਤੱਕ ਯਾਦ ਰੱਖਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ, ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ, ਐਸ.ਡੀ.ਐਮ. ਅਰਵਿੰਦ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

Related posts

ਜੀਨਸ ਅਤੇ ਟੀ-ਸ਼ਰਟਾਂ ਪਾਉਣ ‘ਤੇ ਪਾਬੰਦੀ : ਪੰਜਾਬ ਦੇ ਗੁਆਂਢੀ ਸੂਬੇ ਵਲੋਂ ਮੁਲਾਜ਼ਮ ਨੂੰ ਹੁਕਮ

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’