ਛੱਤੀਸਗੜ੍ਹ ’ਚ ਪਿਕਅੱਪ ਦੇ ਖੱਡ ’ਚ ਡਿੱਗਣ ਕਾਰਨ 17 ਔਰਤਾਂ ਸਣੇ 18 ਦੀ ਮੌਤ, 4 ਜ਼ਖ਼ਮੀ

ਕਵਰਧਾ – ਛੱਤੀਸਗੜ੍ਹ ਦੇ ਕਬੀਰਧਾਮ ਜ਼ਿਲ੍ਹੇ ’ਚ ਸੋਮਵਾਰ ਨੂੰ ਇਕ ਵਾਹਨ (ਪਿਕਅੱਪ) ਦੇ ਘਾਟੀ ’ਚ ਡਿੱਗਣ ਕਾਰਨ 17 ਔਰਤਾਂ ਅਤੇ ਇਕ ਆਦਮੀ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਪੁਲਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੁਕਦੂਰ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਬਾਹਪਾਨੀ ਪਿੰਡ ਨੇੜੇ ਦੁਪਹਿਰ ਬਾਅਦ ਕਰੀਬ 1:45 ਵਜੇ ਵਾਹਨ ਦੇ ਬੰਜਾਰੀ ਘਾਟ ’ਚ ਡਿੱਗਣ ਕਾਰਨ 18 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ 17 ਔਰਤਾਂ ਵੀ ਸ਼ਾਮਲ ਹਨ। ਉਸ ਨੇ ਦੱਸਿਆ ਕਿ ਕੁਈ ਪਿੰਡ ਦੇ ਰਹਿਣ ਵਾਲੇ ਪਿੰਡ ਵਾਸੀ ਤੇਂਦੂਪੱਤਾ ਇਕੱਠੇ ਕਰਨ ਲਈ ਜੰਗਲ ’ਚ ਗਏ ਸਨ ਅਤੇ ਜਦੋਂ ਉਹ ਪਿਕਅੱਪ ਗੱਡੀ ’ਚ ਸਵਾਰ ਹੋ ਕੇ ਆਪਣੇ ਪਿੰਡ ਨੂੰ ਪਰਤ ਰਹੇ ਸਨ ਤਾਂ ਪਿੰਡ ਬਾਹਪਾਣੀ ਨੇੜੇ ਬੰਜਾਰੀ ਘਾਟ ’ਚ ਜਾ ਡਿੱਗੀ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਵਾਹਨ ਪਹਿਲਾਂ ਸੜਕ ਤੋਂ ਹੇਠਾਂ ਡਿੱਗਿਆ ਅਤੇ ਘਾਟੀ ਦੇ ਹੇਠਲੇ ਹਿੱਸੇ ’ਚ ਬਣੀ ਸੜਕ ਨਾਲ ਟਕਰਾ ਗਿਆ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਟੀਮ ਨੂੰ ਮੌਕੇ ’ਤੇ ਭੇਜਿਆ ਗਿਆ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ।
ਕਬੀਰਧਾਮ ਜ਼ਿਲ੍ਹੇ ਦੇ ਪੁਲਸ ਸੁਪਰਡੈਂਟ ਅਭਿਸ਼ੇਕ ਪਲੱਵ ਨੇ ਦੱਸਿਆ,’’ਹਾਦਸੇ ’ਚ 12 ਔਰਤਾਂ ਅਤੇ ਇਕ ਪੁਰਸ਼ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ 9 ਹੋਰ ਜ਼ਖ਼ਮੀ ਹੋ ਗਏ।’’ ਪਲੱਵ ਨੇ ਦੱਸਿਆ,’’ਪੁਲਸ ਦਲ ਨੇ ਜ਼ਖ਼ਮੀਆਂ ਨੂੰ ਹਸਪਤਾਲ ਭੇਜਿਆ, ਜਿੱਥੇ 5 ਔਰਤਾਂ ਦੀ ਮੌਤ ਹੋ ਗਈ।’’ ਉਨ੍ਹਾਂ ਦੱਸਿਆ ਕਿ ਤਿੰਨ ਔਰਤਾਂ ਸਮੇਤ ਹੋਰ ਚਾਰ ਜ਼ਖ਼ਮੀਆਂ ਨੂੰ ਇਲਾਜ ਲਈ ਬਿਹਤਰ ਸਹੂਲਤ ਵਾਲੇ ਹਸਪਤਾਲਾਂ ’ਚ ਭੇਜਿਆ ਜਾ ਰਿਹਾ ਹੈ। ਮੁੱਖ ਮੰਤਰੀ ਵਿਸ਼ਨੂੰਦੇਵ ਸਾਏ ਨੇ ਘਟਨਾ ’ਤੇ ਦੁੱਖ ਜਤਾਇਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਖ਼ਮੀਆਂ ਨੂੰ ਬਿਹਤਰ ਇਲਾਜ ਪ੍ਰਦਾਨ ਕਰਨ ਦਾ ਨਿਰਦੇਸ਼ ਦਿੱਤਾ ਹੈ।

Related posts

ਭਾਰਤ-ਫਰਾਂਸ ਸਬੰਧਾਂ ਨੂੰ ਨਵੀਂ ਉਡਾਣ : ਰੱਖਿਆ, ਟੈਕਨੋਲੋਜੀ ਅਤੇ ਸਿਹਤ ‘ਚ ਕਈ ਸਮਝੌਤੇ

AI ਇੱਕ ਸਾਧਨ ਹੈ ਇਹ ਮਨੁੱਖੀ ਸਮਝ ਦੀ ਥਾਂ ਨਹੀਂ ਲੈ ਸਕਦਾ – ਚੀਫ਼ ਜਸਟਿਸ

‘PARAM-2’ ‘AI ਇਮਪੈਕਟ ਸਮਿਟ 2026’ ਦੌਰਾਨ ਲਾਂਚ ਹੋਵੇਗਾ