ਜਰੀਵਾਲ ਦੀ ਪਟੀਸ਼ਨ ਤੇ ਕੋਰਟ 13 ਸਤੰਬਰ ਨੂੰ ਸੁਣਾਏਗੀ ਫ਼ੈਸਲਾ

ਨਵੀਂ ਦਿੱਲੀ – ਸੁਪਰੀਮ ਕੋਰਟ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਬਕਾਰੀ ਨੀਤੀ ਘੁਟਾਲੇ ’ਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੁਆਕੇਰਾ ਗਿ੍ਰਫ਼ਤਾਰੀ ਕੀਤੇ ਜਾਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਆਪਣਾ ਫ਼ੈਸਲਾ ਸੁਣਾਏਗੀ। ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ 13 ਸਤੰਬਰ ਨੂੰ ਅਪਲੋਡ ਕੀਤੀ ਗਈ ਕਾਰਨ ਸੂਚੀ ਮੁਤਾਬਕ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਬੈਂਚ ਇਸ ਮਾਮਲੇ ’ਚ ਫ਼ੈਸਲਾ ਸੁਣਾਏਗੀ। ਇਸ ਪਟੀਸ਼ਨ ਵਿੱਚ ਜ਼ਮਾਨਤ ਦੀ ਵੀ ਮੰਗ ਕੀਤੀ ਗਈ ਹੈ। ਦੱਸ ਦੇਈਏ ਕਿ ਦਿੱਲੀ ਸ਼ਰਾਬ ਨੀਤੀ ਘਪਲੇ ਦੇ ਮਾਮਲੇ ’ਚ ਗਿ੍ਰਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਪਹਿਲਾਂ ਹੀ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਉਦੋਂ ਸੀਬੀਆਈ ਅਤੇ ਕੇਜਰੀਵਾਲ ਨੇ ਆਪੋ-ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਸਨ। ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਜ਼ਮਾਨਤ ਪਟੀਸ਼ਨ ’ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

Related posts

ਡੁਬਈ ਦੇ ਭਾਰਤੀ ਦੂਤਾਵਾਸ ਵਲੋਂ ਯਾਤਰੀਆਂ ਲਈ ਸਲਾਹ ਜਾਰੀ

ਰਾਸ਼ਟਰਪਤੀ ਮੁਰਮੂ ਵਲੋਂ ਦਿੱਲੀ ਸਰਕਾਰ ਦੀ ‘ਲਖਪਤੀ ਬਿਟੀਆ ਯੋਜਨਾ ਦੀ ਸ਼ੁਰੂਆਤ

ਭਾਰਤ ਅਤੇ ਕੈਨੇਡਾ ਵਲੋਂ 2030 ਤੱਕ 50 ਬਿਲੀਅਨ ਡਾਲਰ ਦੇ ਵਪਾਰ ਦਾ ਟੀਚਾ