ਜਲੰਧਰ “ਚ ਦਰਦਨਾਕ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਹੋਈ ਮੌਤ !

ਜਲੰਧਰ, (ਪਰਮਿੰਦਰ ਸਿੰਘ) – ਜਲੰਧਰ ਦੇ ਟੀ. ਵੀ. ਸੈਂਟਰ ਨੇੜੇ ਹਸਪਤਾਲ ਕੋਲ ਵਾਪਰੇ ਦਰਦਨਾਕ  ਹਾਦਸੇ ਵਿੱਚ ਐਕਟਿਵਾ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਨਿਜ਼ਾਮਤ ਨਗਰ ਦੇ ਰਹਿਣ ਵਾਲੇ ਪੰਕਜ (31) ਅਤੇ ਬਸਤੀ ਨੌਂ ਦੇ ਰਹਿਣ ਵਾਲੇ ਮੋਹਿਤ (30) ਵਜੋਂ ਹੋਈ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏ. ਸੀ. ਪੀ. ਨਿਰਮਲ ਨੇ ਦੱਸਿਆ ਕਿ ਹਾਦਸਾ ਬੀਤੀ ਦੇਰ ਰਾਤ ਵਾਪਰਿਆ।  ਜਾਣਕਾਰੀ ਮੁਤਾਬਕ ਦੋ ਐਕਟਿਵਾ ਸਵਾਰ ਨੌਜਵਾਨਾਂ ਦੇ ਅੱਗੇ ਜਾ ਰਹੀ ਗੱਡੀ ਨੇ ਉਨ੍ਹਾਂ ਨੂੰ ਟਕਰ ਮਾਰ ਦਿੱਤੀ ਅਤੇ ਗੱਡੀ ਦੋਵਾਂ ਦੇ ਉੱਪਰੋਂ ਲੰਘ ਗਈ, ਜਿਸ ਕਾਰਨ ਪਿੱਛੇ ਤੋਂ ਆ ਰਹੀ ਸਬਜ਼ੀਆਂ ਨਾਲ ਭਰੀ ਇਕ ਮਹਿੰਦਰਾ ਪਿਕਅੱਪ ਗੱਡੀ ਦੋਵਾਂ ਦੇ ਉੱਪਰੋਂ ਲੰਘ ਗਈ ਜਿਸ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦੇ ਬਿਆਨਾ ਮੁਤਾਬਿਕ ਥਾਣਾ 4 ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਤਰਸੇਮ ਥਾਪਾ ਨੇ ਦੱਸਿਆ ਕਿ ਦੋਵੇਂ ਨੌਜਵਾਨ ਦੋ ਹੋਰ ਨੌਜਵਾਨਾਂ ਨਾਲ ਦੁਪਹਿਰ 1.30 ਵਜੇ ਜਨਮਦਿਨ ਦੀ ਪਾਰਟੀ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਸ਼ਰਨਜੀਤ ਹਸਪਤਾਲ ਨੇੜੇ ਇਕ ਕਾਲੇ ਰੰਗ ਦੀ ਕਾਰ ਨੇ ਉਨ੍ਹਾਂ ਨੂੰ ਸਾਈਡ ਤੋਂ ਟੱਕਰ ਮਾਰ ਦਿੱਤੀ ਅਤੇ ਫਿਰ ਪਿੱਛੇ ਤੋਂ ਆ ਰਹੀ ਇਕ ਪਿਕਅੱਪ ਗੱਡੀ ਉਨ੍ਹਾਂ ਨੂੰ ਸੜਕ ‘ਤੇ ਘੜੀਸਦੀ ਹੋਈ ਲੈ ਗਈ। ਹਾਦਸੇ ਵਿੱਚ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਵਲੋਂ ਇਸ ਭਿਆਨਕ ਹਾਦਸੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

Related posts

ਸ਼ਾਮਚੁਰਾਸੀ ਨਗਰ ਕੌਂਸਲ ਦੀ ਚੋਣ ਸ਼ਨੀਵਾਰ 13 ਜੂਨ ਨੂੰ

13 ਜੂਨ ਨੂੰ ਕਾਕਰੋਚ ਜਨਤਾ ਪਾਰਟੀ ਅੰਮ੍ਰਿਤਸਰ ‘ਚ  ਵਿਰੋਧ ਪ੍ਰਦਰਸ਼ਨ ਕਰੇਗੀ

ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵਾਲੇ ਮਾਮਲੇ ਪਿੱਛੇ ਛੁਪੀ ਸਾਜਿਸ਼ ਦਾ ਪਰਦਾਫਾਸ਼ ਹੋਵੇ – ਸਿੰਘ ਸਾਹਿਬ