ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧੀ, 7 ਗਿ੍ਰਫ਼ਤਾਰ

ਕਾਲਾਕੁਰੀਚੀ – ਤਾਮਿਲਨਾਡੂ ਦੇ ਕਾਲਾਕੁਰੀਚੀ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਗੈਰ-ਕਾਨੂੰਨੀ ਜ਼ਹਿਰੀਲੀ ਦੇਸੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 53 ਹੋ ਗਈ। ਪ੍ਰਸ਼ਾਸਨ ਨੇ ਇਹ ਜਾਣਕਾਰੀ ਦਿੱਤੀ। ਪ੍ਰਸ਼ਾਸਨ ਨੇ ਦੱਸਿਆ ਕਿ ਗੈਰ-ਕਾਨੂੰਨੀ ਦੇਸੀ ਸ਼ਰਾਬ ਪੀਣ ਨਾਲ ਬੀਮਾਰ ਹੋਏ 140 ਲੋਕਾਂ ਦੀ ਹਾਲਤ ਹੁਣ ਸਥਿਰ ਹੈ। ਕਾਲਾਕੁਰੀਚੀ ਦੇ ਜ਼ਿਲ੍ਹਾ ਮੈਜਿਸਟਰੇਟ ਐਮ.ਐਸ. ਪ੍ਰਸ਼ਾਂਤ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਮੰਗਲਵਾਰ ਰਾਤ ਨੂੰ ਦੇਸੀ ਸ਼ਰਾਬ ਪੀਣ ਤੋਂ ਬਾਅਦ 193 ਲੋਕ ਬੀਮਾਰ ਹੋ ਗਏ ਅਤੇ ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ। ਹਾਲਾਂਕਿ ਇਨ੍ਹਾਂ ਵਿਚੋਂ 140 ਦੀ ਹਾਲਤ ਸਥਿਰ ਹੈ। ਉਨ੍ਹਾਂ ਨੇ ਸਦਰ ਹਸਪਤਾਲ ‘ਚ ਪੀੜਤਾਂ ਨੂੰ ਮਿਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤਕ 53 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਇਸ ਘਟਨਾ ਦੇ ਸਬੰਧ ’ਚ 7 ਲੋਕਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ।

 

Related posts

ਬਿਨਾਂ ਪਰਮਿਟ ਹੱਜ ਕਰਨ ‘ਤੇ 25 ਲੱਖ ਰੁਪਏ ਜੁਰਮਾਨਾ ਹੋ ਸਕਦਾ !

ਗੌਤਮ ਅਡਾਨੀ ਨੇ ਮੁਕੇਸ਼ ਅੰਬਾਨੀ ਨੂੰ ਪਛਾੜ ਕੇ ਏਸ਼ੀਆ ਦੇ ਸਭ ਤੋਂ ਵੱਧ ਅਮੀਰ ਬਣੇ

ਭਾਰਤ-ਆਸਟ੍ਰੀਆ ਵਲੋਂ ਵਪਾਰ, ਨਿਵੇਸ਼ ਅਤੇ ਹਰੀ ਤਕਨਾਲੋਜੀ ‘ਚ ਸਹਿਯੋਗ ਵਧਾਉਣ ‘ਤੇ ਜ਼ੋਰ