ਜਾਪਾਨ ਚ 27 ਅਕਤੂਬਰ ਨੂੰ ਚੋਣਾਂ ਕਰਵਾਉਣ ਦਾ ਐਲਾਨ

ਟੋਕੀਓ – ਜਾਪਾਨ ਦੀ ਸੱਤਾਧਾਰੀ ਪਾਰਟੀ ਦੇ ਮੁਖੀ ਸ਼ਿਗੇਰੂ ਇਸ਼ੀਬਾ ਨੇ ਸੋਮਵਾਰ ਨੂੰ ਕਿਹਾ ਕਿ ਮੰਗਲਵਾਰ ਨੂੰ ਰਸਮੀ ਤੌਰ ‘ਤੇ ਦੇਸ਼ ਦਾ ਪ੍ਰਧਾਨ ਮੰਤਰੀ ਚੁਣੇ ਜਾਣ ਤੋਂ ਬਾਅਦ ਉਹ 27 ਅਕਤੂਬਰ ਨੂੰ ਸੰਸਦੀ ਚੋਣਾਂ ਕਰਵਾਉਣ ਦੀ ਯੋਜਨਾ ਬਣਾ ਰਹੇ ਹਨ। ਜਾਪਾਨ ਦੀ ਸੱਤਾਧਾਰੀ ਪਾਰਟੀ ਨੇ ਸ਼ੁੱਕਰਵਾਰ ਨੂੰ ਸਾਬਕਾ ਰੱਖਿਆ ਮੰਤਰੀ ਸ਼ਿਗੇਰੂ ਇਸ਼ੀਬਾ ਨੂੰ ਆਪਣਾ ਨੇਤਾ ਚੁਣਿਆ, ਜੋ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣਗੇ।ਇਸ਼ੀਬਾ ਨੂੰ ਵੋਟਿੰਗ ਰਾਹੀਂ ਸੱਤਾਧਾਰੀ ਲਿਬਰਲ ਡੈਮੋਕ੍ਰੇਟਿਕ ਪਾਰਟੀ (ਐੱਲ.ਡੀ.ਪੀ.) ਦਾ ਨਵਾਂ ਨੇਤਾ ਚੁਣਿਆ ਗਿਆ। ਉਨ੍ਹਾਂ ਦਾ ਪ੍ਰਧਾਨ ਮੰਤਰੀ ਚੁਣਿਆ ਜਾਣਾ ਯਕੀਨੀ ਹੈ ਕਿਉਂਕਿ ਪਾਰਟੀ ਦੇ ਸੱਤਾਧਾਰੀ ਗਠਜੋੜ ਨੂੰ ਦੋਵਾਂ ਸਦਨਾਂ ਵਿੱਚ ਬਹੁਮਤ ਹੈ।

Related posts

ਜਦੋਂ, ਜਹਾਜ਼ ਵਿੱਚ ਫੈਲੀ ਬਦਬੂ ਨੇ ਏਅਰਲਾਈਨ ਨੂੰ ਵਖ਼ਤ ਪਾਈ ਰੱਖਿਆ !

“ਮਾਰਕ ਕਾਰਨੀ ਨੇ ਬਿਫ਼ਰੇ ਬੋਕ ਦੇ ਸਿੰਗਾਂ ਨੂੰ ਹੱਥ ਪਾਇਆ”

ਕੀ ਆਸਟ੍ਰੇਲੀਆ, ਗਾਜ਼ਾ ‘ਚ ਸ਼ਾਂਤੀ ਲਈ ਟਰੰਪ ਦੇ ‘ਬੋਰਡ ਆਫ਼ ਪੀਸ’ ਦਾ ਹਿੱਸਾ ਬਣੇਗਾ ?