ਜਿਨਸੀ ਸ਼ੋਸ਼ਣ ਮਾਮਲੇ ’ਚ ਜੇ.ਡੀ.(ਐਸ) ਵਿਧਾਇਕ ਤੇ ਸਾਬਕਾ ਮੰਤਰੀ ਐਚ.ਡੀ. ਰੇਵੰਨਾ ਨੂੰ ਮਿਲੀ ਜ਼ਮਾਨਤ

ਬੈਂਗਲੁਰੂ – ਇੱਕ ਅਦਾਲਤ ਨੇ ਸੋਮਵਾਰ ਨੂੰ ਜੇ.ਡੀ.(ਐਸ) ਦੇ ਵਿਧਾਇਕ ਅਤੇ ਕਰਨਾਟਕ ਦੇ ਸਾਬਕਾ ਮੰਤਰੀ ਐਚ.ਡੀ. ਰੇਵੰਨਾ ਨੂੰ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। 42ਵੀਂ ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ ਅਦਾਲਤ ਨੇ ਪਹਿਲਾਂ 66 ਸਾਲਾ ਸਿਆਸਤਦਾਨ ਨੂੰ ਅੰਤਰਿਮ ਰਾਹਤ ਦਿੱਤੀ ਸੀ। ਜੱਜ ਪ੍ਰੀਤ.ਜੇ ਨੇ ਐਸ.ਆਈ.ਟੀ. ਦੇ ਇਤਰਾਜ਼ਾਂ ਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ ਅਤੇ ਜ਼ਮਾਨਤ ਦਾ ਹੁਕਮ ਦਿੱਤਾ।
ਹੋਲੇਨਾਰਸੀਪੁਰਾ ਟਾਊਨ ਪੁਲਿਸ ਸਟੇਸ਼ਨ ’ਚ 28 ਅਪ੍ਰੈਲ ਨੂੰ ਦਰਜ ਕੀਤੇ ਗਏ ਇਸ ਮਾਮਲੇ ’ਚ ਰੇਵੰਨਾ ਅਤੇ ਉਸ ਦੇ ਬੇਟੇ, ਹਸਨ ਦੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ, 47 ਸਾਲਾ ਘਰੇਲੂ ਸਹਾਇਕ ’ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਸ਼ਾਮਲ ਹਨ। ਪ੍ਰਜਵਲ ਰੇਵੰਨਾ ਕਥਿਤ ਤੌਰ ’ਤੇ 27 ਅਪ੍ਰੈਲ ਨੂੰ ਜਰਮਨੀ ਲਈ ਰਵਾਨਾ ਹੋਇਆ ਸੀ ਅਤੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਉਸ ਦੇ ਖਿਲਾਫ ਗਿ੍ਰਫਤਾਰੀ ਵਾਰੰਟ ਵੀ ਜਾਰੀ ਕੀਤਾ ਗਿਆ ਸੀ। ਇੰਟਰਪੋਲ ਨੇ ਭਗੌੜੇ ਪ੍ਰਜਵਲ ਖਿਲਾਫ ਬਲੂ ਕਾਰਨਰ ਨੋਟਿਸ ਜਾਰੀ ਕੀਤਾ ਹੈ। ਐਚ.ਡੀ. ਰੇਵੰਨਾ ਨੂੰ 4 ਮਈ ਨੂੰ ਗਿ੍ਰਫਤਾਰ ਕੀਤਾ ਗਿਆ ਸੀ ਅਤੇ ਉਸ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਸੀ। ਬਾਅਦ ਵਿਚ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਆਪਣੀ ਨਿਆਂਇਕ ਹਿਰਾਸਤ ਦੇ ਅੰਤ ਤਕ, ਉਸਨੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਲਈ ਵਿਸ਼ੇਸ਼ ਅਦਾਲਤ ਤੋਂ ਸ਼ਰਤੀਆ ਜ਼ਮਾਨਤ ਪ੍ਰਾਪਤ ਕੀਤੀ।

Related posts

ਗੂਗਲ ਦੇ ਸੀਈਓ ਵਲੋਂ ਏਆਈ ਦੇ ਵਿਕਾਸ ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

ਭਾਰਤ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਵਲੋਂ ‘ਵੇਵਜ਼ ਕ੍ਰਿਏਟਰਜ਼ ਕੋਰਨਰ’ ਦਾ ਉਦਘਾਟਨ

ਭਾਰਤ-ਫਰਾਂਸ ਸਬੰਧਾਂ ਨੂੰ ਨਵੀਂ ਉਡਾਣ : ਰੱਖਿਆ, ਟੈਕਨੋਲੋਜੀ ਅਤੇ ਸਿਹਤ ‘ਚ ਕਈ ਸਮਝੌਤੇ